ਹਰਜੀਤ ਸਿੰਘ ਗਰੇਵਾਲ ਨੂੰ ਮਿਲੀ ਵੱਡੀ ਜ਼ਿੰਮੇਵਾਰੀ: ਕੌਮੀ ਘੱਟ ਗਿਣਤੀ ਕਮਿਸ਼ਨ ਦੇ ਨਵੇਂ ਚੇਅਰਮੈਨ ਨਿਯੁਕਤ
ਬਾਬੂਸ਼ਾਹੀ ਬਿਊਰੋ
ਨਵੀਂ ਦਿੱਲੀ, 17 ਜੁਲਾਈ, 2026: ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਸੀਨੀਅਰ ਆਗੂ ਹਰਜੀਤ ਸਿੰਘ ਗਰੇਵਾਲ ਨੂੰ ਇੱਕ ਵੱਡੀ ਜ਼ਿੰਮੇਵਾਰੀ ਸੌਂਪਦਿਆਂ 3 ਸਾਲਾਂ ਲਈ ਕੌਮੀ ਘੱਟ ਗਿਣਤੀ ਕਮਿਸ਼ਨ (NCM) ਦਾ ਨਵਾਂ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ, ਜਿਸ ਸਬੰਧੀ ਅਧਿਕਾਰਤ ਪੱਤਰ ਵੀ ਜਾਰੀ ਕਰ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਇਕਬਾਲ ਸਿੰਘ ਲਾਲਪੁਰਾ ਇਸ ਅਹੁਦੇ 'ਤੇ ਤਾਇਨਾਤ ਸਨ। ਕੇਂਦਰ ਸਰਕਾਰ ਵੱਲੋਂ ਜਾਰੀ ਨਵੇਂ ਹੁਕਮਾਂ ਅਨੁਸਾਰ ਹਰਜੀਤ ਸਿੰਘ ਗਰੇਵਾਲ ਨੂੰ ਚੇਅਰਪਰਸਨ ਲਗਾਉਣ ਦੇ ਨਾਲ-ਨਾਲ ਸ਼੍ਰੀਮਤੀ ਐਸ. ਮੁਨਵਾਰੀ ਬੇਗਮ ਨੂੰ ਉਪ-ਚੇਅਰਪਰਸਨ ਅਤੇ ਸ਼੍ਰੀ ਗਲੇਨ ਈ. ਸੂਜ਼ਾ ਟਿਕਲੋ ਨੂੰ ਰਾਸ਼ਟਰੀ ਘੱਟ ਗਿਣਤੀ ਕਮਿਸ਼ਨ ਦੇ ਮੈਂਬਰ ਵਜੋਂ ਨਾਮਜ਼ਦ ਕੀਤਾ ਗਿਆ ਹੈ।
- Download Babushahi App
-
-