Punjab ਵਿੱਚ ਹੜ੍ਹਾਂ ਦੀ ਸਥਿਤੀ: ਮਾਨ ਸਰਕਾਰ Action ਮੋਡ ਵਿੱਚ, CM ਨੇ ਦਿੱਤੇ ਨਵੇਂ ਆਦੇਸ਼
ਰਵੀ ਜੱਖੂ
ਚੰਡੀਗੜ੍ਹ, 21 ਅਗਸਤ 2025: ਪੰਜਾਬ ਵਿੱਚ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਕਮਰ ਕੱਸ ਲਈ ਹੈ। ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਜਾਇਜ਼ਾ ਲੈਣ ਲਈ ਕੈਬਨਿਟ ਮੰਤਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ।
ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਫਿਰੋਜ਼ਪੁਰ ਅਤੇ ਤਰਨਤਾਰਨ ਜ਼ਿਲ੍ਹਿਆਂ ਵਿੱਚ ਹੜ੍ਹਾਂ ਦੀ ਸਥਿਤੀ ਦਾ ਮੁਆਇਨਾ ਕਰਨਗੇ।
ਕੈਬਨਿਟ ਮੰਤਰੀ ਹਰਦੀਪ ਮੁੰਡੀਆਂ ਸੁਲਤਾਨਪੁਰ ਲੋਧੀ ਦਾ ਦੌਰਾ ਕਰਕੇ ਸਥਿਤੀ ਦਾ ਜਾਇਜ਼ਾ ਲੈਣਗੇ।
ਮੰਤਰੀ ਲਾਲਜੀਤ ਭੁੱਲਰ ਪੱਟੀ ਵਿੱਚ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਰਾਹਤ ਸਮੱਗਰੀ ਵੰਡਣਗੇ।
ਡਾ. ਬਲਬੀਰ ਸਿੰਘ ਕਪੂਰਥਲਾ ਵਿੱਚ ਜ਼ਿਲ੍ਹਾ ਅਧਿਕਾਰੀਆਂ ਅਤੇ IMA ਦੇ ਅਹੁਦੇਦਾਰਾਂ ਨਾਲ ਮੀਟਿੰਗ ਕਰਨਗੇ।
ਇਸ ਦੌਰੇ ਦਾ ਮੁੱਖ ਮੰਤਵ ਜ਼ਮੀਨੀ ਪੱਧਰ 'ਤੇ ਸਥਿਤੀ ਦਾ ਜਾਇਜ਼ਾ ਲੈਣਾ ਅਤੇ ਲੋਕਾਂ ਨੂੰ ਤੁਰੰਤ ਰਾਹਤ ਪਹੁੰਚਾਉਣਾ ਹੈ। ਸਰਕਾਰ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਲੋੜੀਂਦੀ ਮਦਦ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਸਰਗਰਮ ਹੈ।