Breaking : 328 ਸਰੂਪਾਂ ਦੇ ਮਾਮਲਿਆਂ ਦੀ ਜਾਂਚ SIT ਹਵਾਲੇ
ਰਵੀ ਜੱਖੂ
ਚੰਡੀਗੜ੍ਹ, 22 ਦਸੰਬਰ 2025 : ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ 328 ਸਰੂਪਾਂ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਨੇ ਵੱਡਾ ਕਦਮ ਚੁੱਕਿਆ ਹੈ। ਦਰਅਸਲ ਜਾਂਚ ਲਈ 6 ਮੈਂਬਰੀ ਐਸਆਈਟੀ ਬਣਾਈ ਗਈ ਹੈ। ਐਸਆਈਟੀ ਦੀ ਅਗਵਾਈ ਏਆਈਜੀ ਜਗਤਪ੍ਰੀਤ ਸਿੰਘ (ਵਿਜੀਲੈਂਸ) ਕਰਨਗੇ। ਐਸਆਈਟੀ ਦੀ ਨਿਗਰਾਨੀ ਅੰਮ੍ਰਿਤਸਰ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਕਰਨਗੇ।
