Breaking News: ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਗੋਲੀਬਾਰੀ; ਇੱਕ ਜ਼ਖ਼ਮੀ, ਦੂਜਾ ਗ੍ਰਿਫ਼ਤਾਰ
ਰਵਿੰਦਰ ਢਿੱਲੋਂ
ਦੋਰਾਹਾ/ਖੰਨਾ (27 ਦਸੰਬਰ): ਖੰਨਾ ਪੁਲਿਸ ਅਤੇ ਬਦਮਾਸ਼ਾਂ ਵਿਚਕਾਰ ਅੱਜ ਦੋਰਾਹਾ ਦੇ ਨਜ਼ਦੀਕ ਇੱਕ ਜ਼ਬਰਦਸਤ ਮੁਕਾਬਲਾ (ਐਂਕਾਊਂਟਰ) ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਮੁਕਾਬਲੇ ਦੌਰਾਨ ਪੁਲਿਸ ਨੇ ਦੋ ਬਦਮਾਸ਼ਾਂ ਨੂੰ ਘੇਰ ਲਿਆ, ਜਿਸ ਤੋਂ ਬਾਅਦ ਹੋਈ ਗੋਲੀਬਾਰੀ ਵਿੱਚ ਇੱਕ ਵਿਅਕਤੀ ਗੰਭੀਰ ਰੂਪ ਵਿੱਚ ਫੱਟੜ ਹੋ ਗਿਆ। ਪੁਲਿਸ ਵੱਲੋਂ ਪਿੱਛਾ ਕੀਤੇ ਜਾਣ 'ਤੇ ਬਦਮਾਸ਼ਾਂ ਨੇ ਕਥਿਤ ਤੌਰ 'ਤੇ ਗੋਲੀ ਚਲਾਈ, ਜਿਸ ਦੇ ਜਵਾਬ ਵਿੱਚ ਪੁਲਿਸ ਨੇ ਵੀ ਫਾਇਰਿੰਗ ਕੀਤੀ। ਮੁਕਾਬਲੇ ਦੌਰਾਨ ਇੱਕ ਬਦਮਾਸ਼ ਨੂੰ ਗੋਲੀ ਲੱਗੀ ਹੈ, ਜਿਸ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਪੁਲਿਸ ਨੇ ਦੂਜੇ ਬਦਮਾਸ਼ ਨੂੰ ਮੌਕੇ 'ਤੇ ਹੀ ਦਬੋਚ ਲਿਆ। ਵਾਰਦਾਤ ਤੋਂ ਤੁਰੰਤ ਬਾਅਦ ਖੰਨਾ ਪੁਲਿਸ ਦੇ ਉੱਚ ਅਧਿਕਾਰੀ ਭਾਰੀ ਪੁਲਿਸ ਫੋਰਸ ਸਮੇਤ ਮੌਕੇ 'ਤੇ ਪਹੁੰਚ ਗਏ ਹਨ। ਇਲਾਕੇ ਨੂੰ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਗਿਆ ਹੈ ਅਤੇ ਫੋਰੈਂਸਿਕ ਟੀਮਾਂ ਵੱਲੋਂ ਸਬੂਤ ਇਕੱਠੇ ਕੀਤੇ ਜਾ ਰਹੇ ਹਨ। ਪੁਲਿਸ ਸੂਤਰਾਂ ਅਨੁਸਾਰ ਇਹ ਬਦਮਾਸ਼ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਫਿਰਾਕ ਵਿੱਚ ਸਨ।