Breaking News: ਸਮਾਣਾ 'ਚ ਸੜਕਾਂ 'ਤੇ ਰੁਲਦੇ ਮਾਪਿਆਂ ਨੂੰ ਮਿਲਿਆ ਇਨਸਾਫ਼! ਭਗੌੜਾ ਟਿੱਪਰ ਮਾਲਕ ਗ੍ਰਿਫਤਾਰ
ਚੰਡੀਗੜ੍ਹ, 10 ਮਈ 2025- ਸਮਾਣਾ ਵਿੱਚ 7 ਮਈ ਨੂੰ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ 7 ਸਕੂਲੀ ਬੱਚਿਆਂ ਦੀ ਮੌਤ ਹੋ ਗਈ ਸੀ। ਬੱਚਿਆਂ ਦੇ ਮਾਪੇ ਇਨਸਾਫ਼ ਲਈ ਧਰਨਾ ਲਾਈ ਬੈਠੇ ਸਨ। ਹੁਣ ਇਸ ਮਾਮਲੇ ਵਿੱਚ ਪਟਿਆਲਾ ਪੁਲਿਸ ਨੇ ਕਾਰਵਾਈ ਕਰਦਿਆਂ ਹੋਇਆ ਟਿੱਪਰ ਮਾਲਕ ਨੂੰ ਗ੍ਰਿਫਤਾਰ ਕਰ ਲਿਆ ਹੈ। ਦੱਸ ਦਈਏ ਕਿ ਪੁਲਿਸ ਵੱਲੋਂ ਪਹਿਲਾਂ ਹੀ ਦੋ ਲੋਕਾਂ ਦੀ ਗ੍ਰਿਫਤਾਰੀ ਕੀਤੀ ਜਾ ਚੁੱਕੀ ਹੈ। ਦੱਸਣਾ ਇਹ ਵੀ ਬਣਦਾ ਹੈ ਕਿ ਸੀਐੱਮ ਭਗਵੰਤ ਮਾਨ ਵਲੋਂ ਬੀਤੇ ਦਿਨੀਂ ਹੀ ਸੜਕ ਹਾਦਸੇ ਵਿੱਚ ਮਾਰੇ ਗਏ ਬੱਚਿਆਂ ਦੇ ਮਾਪਿਆਂ ਨਾਲ ਗੱਲਬਾਤ ਕੀਤੀ ਗਈ ਸੀ ਅਤੇ ਇਨਸਾਫ਼ ਦਾ ਭਰੋਸਾ ਦਿੱਤਾ ਸੀ।
Click to Follow Babushahi Facebook page →