ਸੁਖਬੀਰ ਸਿੰਘ ਬਾਦਲ ਨੂੰ ਮੇਦਾਂਤਾ ਹਸਪਤਾਲ ਤੋਂ ਮਿਲੀ ਛੁੱਟੀ
ਹਰਸਿਮਰਤ ਕੌਰ ਬਾਦਲ ਨੇ ਅਮਿਤ ਸ਼ਾਹ ਤੋਂ ਕੀਤੀ NIA ਜਾਂਚ ਦੀ ਮੰਗ
ਚੰਡੀਗੜ੍ਹ 16 ਅਗਸਤ 2026:
ਮਹਾਰਾਸ਼ਟਰ ਦੇ ਨਾਂਦੇੜ ਸਥਿਤ ਗੁਰਦੁਆਰਾ ਮਾਤਾ ਸਾਹਿਬ ਵਿਖੇ ਹੋਏ ਜਾਨਲੇਵਾ ਹਮਲੇ ਵਿੱਚ ਜ਼ਖ਼ਮੀ ਹੋਏ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। 13 ਅਗਸਤ ਨੂੰ ਹੋਏ ਇਸ ਹਮਲੇ ਤੋਂ ਬਾਅਦ ਉਨ੍ਹਾਂ ਨੂੰ 14 ਅਗਸਤ ਨੂੰ ਇਲਾਜ ਲਈ ਮੇਦਾਂਤਾ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ।
ਹਸਪਤਾਲ ਤੋਂ ਛੁੱਟੀ ਮਿਲਣ ਤੋਂ ਬਾਅਦ ਸੁਖਬੀਰ ਬਾਦਲ ਦੀਆਂ ਬਾਂਹਾਂ 'ਤੇ ਲੱਗੇ ਟਾਂਕਿਆਂ ਦੀ ਪਹਿਲੀ ਫੋਟੋ ਸਾਹਮਣੇ ਆਈ ਹੈ, ਜੋ ਉਨ੍ਹਾਂ ਦੀ ਪਤਨੀ ਅਤੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਸਾਂਝੀ ਕੀਤੀ ਹੈ। ਹਰਸਿਮਰਤ ਕੌਰ ਬਾਦਲ ਅਨੁਸਾਰ ਸੁਖਬੀਰ ਬਾਦਲ ਦੇ 150 ਤੋਂ ਵੱਧ ਟਾਂਕੇ ਲੱਗੇ ਹਨ। ਉਨ੍ਹਾਂ ਦੱਸਿਆ ਕਿ ਹਮਲਾਵਰ ਨੇ 1.5 ਫੁੱਟ ਲੰਬੇ ਤੇਜ਼ਧਾਰ ਹਥਿਆਰ (ਸਪਿਲੰਟਰ) ਨਾਲ ਸੁਖਬੀਰ ਬਾਦਲ ਦੀ ਛਾਤੀ 'ਤੇ ਵਾਰ ਕਰਨ ਦੀ ਕੋਸ਼ਿਸ਼ ਕੀਤੀ ਸੀ, ਪਰ ਬਚਾਅ ਕਰਦੇ ਸਮੇਂ ਹਥਿਆਰ ਉਨ੍ਹਾਂ ਦੇ ਹੱਥਾਂ ਅਤੇ ਬਾਂਹਾਂ ਵਿੱਚ ਵਿੰਨ੍ਹ ਗਿਆ। ਇਸ ਘਟਨਾ ਦੇ ਪਿੱਛੇ ਡੂੰਘੀ ਸਾਜ਼ਿਸ਼ ਦਾ ਖਦਸ਼ਾ ਪ੍ਰਗਟਾਉਂਦੇ ਹੋਏ ਹਰਸਿਮਰਤ ਕੌਰ ਬਾਦਲ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਪੂਰੇ ਮਾਮਲੇ ਦੀ ਜਾਂਚ ਰਾਸ਼ਟਰੀ ਜਾਂਚ ਏਜੰਸੀ (NIA) ਤੋਂ ਕਰਵਾਉਣ ਦੀ ਮੰਗ ਕੀਤੀ ਹੈ।
- Download Babushahi App
-
-