CM ਮਾਨ ਵੱਲੋਂ ਸਾਰੇ DCs ਨੂੰ ਹੁਕਮ; ਗੈਸ ਏਜੰਸੀਆਂ ਦੀ ਚੈਕਿੰਗ ਤੇਜ਼ ਕਰੋ, ਬਲੈਕ ਕਰਨ ਵਾਲਿਆਂ ਦੀ ਖ਼ੈਰ ਨਹੀਂ
"ਜਮ੍ਹਾਂਖੋਰੀ ਅਤੇ ਬਲੈਕ ਵਿੱਚ ਸਿਲੰਡਰ ਵੇਚਣ ਵਾਲਿਆਂ ਦੀ ਹੁਣ ਖ਼ੈਰ ਨਹੀਂ"- ਮਾਨ ਸਰਕਾਰ ਨੇ ਪ੍ਰਸ਼ਾਸਨ ਨੂੰ ਚੌਕਸ ਰਹਿਣ ਅਤੇ ਸਖ਼ਤ ਕਾਰਵਾਈ ਕਰਨ ਦੇ ਦਿੱਤੇ ਹੁਕਮ
ਚੰਡੀਗੜ੍ਹ 12 ਮਾਰਚ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਵਿੱਚ ਰਸੋਈ ਗੈਸ (LPG) ਦੀ ਸਪਲਾਈ ਨੂੰ ਲੈ ਕੇ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ (DCs) ਨੂੰ ਅਹਿਮ ਨਿਰਦੇਸ਼ ਜਾਰੀ ਕੀਤੇ ਹਨ। ਮੁੱਖ ਮੰਤਰੀ ਨੇ ਸਾਫ਼ ਕਰ ਦਿੱਤਾ ਹੈ ਕਿ ਪੰਜਾਬ ਦੇ ਕਿਸੇ ਵੀ ਹਿੱਸੇ ਵਿੱਚ ਆਮ ਲੋਕਾਂ ਨੂੰ ਗੈਸ ਸਿਲੰਡਰਾਂ ਦੀ ਘਾਟ ਦਾ ਸਾਹਮਣਾ ਨਹੀਂ ਕਰਨਾ ਪਵੇਗਾ।
ਮੁੱਖ ਮੰਤਰੀ ਨੇ ਪ੍ਰਸ਼ਾਸਨ ਨੂੰ ਚਿਤਾਵਨੀ ਦਿੱਤੀ ਹੈ ਕਿ ਇਸ ਸੰਕਟ ਦੇ ਸਮੇਂ ਕਿਸੇ ਵੀ ਤਰ੍ਹਾਂ ਦੀ ਜਮ੍ਹਾਂਖੋਰੀ (Hoarding) ਜਾਂ ਸਿਲੰਡਰਾਂ ਦੀ ਬਲੈਕ ਮਾਰਕੀਟਿੰਗ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ, ਜਿਹੜੇ ਲੋਕ ਮੁਨਾਫ਼ਾਖੋਰੀ ਦੇ ਚੱਕਰ ਵਿੱਚ ਗੈਸ ਦੀ ਕਾਲਾਬਾਜ਼ਾਰੀ ਕਰਨਗੇ, ਉਨ੍ਹਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। DCs ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਆਪੋ-ਆਪਣੇ ਜ਼ਿਲ੍ਹਿਆਂ ਵਿੱਚ ਗੈਸ ਏਜੰਸੀਆਂ ਅਤੇ ਸਪਲਾਈ ਚੇਨ 'ਤੇ ਤਿੱਖੀ ਨਜ਼ਰ ਰੱਖਣ।
ਸਪਲਾਈ ਸੁਚਾਰੂ ਰੱਖਣ ਦੇ ਹੁਕਮ
ਮਾਨ ਸਰਕਾਰ ਨੇ ਭਰੋਸਾ ਦਿੱਤਾ ਹੈ ਕਿ ਸੂਬੇ ਕੋਲ LPG ਦਾ ਲੋੜੀਂਦਾ ਸਟਾਕ ਮੌਜੂਦ ਹੈ। ਡਿਪਟੀ ਕਮਿਸ਼ਨਰਾਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ ਕਿ, ਗੈਸ ਦੀ ਵੰਡ ਪ੍ਰਣਾਲੀ ਪਾਰਦਰਸ਼ੀ ਹੋਵੇ ਅਤੇ ਹਰ ਘਰ ਤੱਕ ਸਮੇਂ ਸਿਰ ਸਿਲੰਡਰ ਪਹੁੰਚੇ। ਕਿਸੇ ਵੀ ਤਰ੍ਹਾਂ ਦੀ ਅਫ਼ਵਾਹ ਫੈਲਾਉਣ ਵਾਲਿਆਂ 'ਤੇ ਵੀ ਨਜ਼ਰ ਰੱਖੀ ਜਾਵੇ ਤਾਂ ਜੋ ਬਾਜ਼ਾਰ ਵਿੱਚ ਬੇਲੋੜੀ ਦਹਿਸ਼ਤ ਪੈਦਾ ਨਾ ਹੋਵੇ।
Click to Follow Babushahi Facebook page →