CM Mann ਅੱਜ 16 ਅਕਤੂਬਰ ਨੂੰ ਫਿਲੌਰ ਵਿੱਚ : ਨਸ਼ਿਆਂ ਵਿਰੁੱਧ ਬਣਾਈ ਜਾਵੇਗੀ ਨਵੀਂ ਰਣਨੀਤੀ
ਸਾਰੇ ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀ ਤਲਬ
ਜਲੰਧਰ 16 ਅਕਤੂਬਰ, 2026 :
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਫਿਲੌਰ ਸਥਿਤ ਪੁਲਿਸ ਅਕੈਡਮੀ ਵਿਖੇ ਨਸ਼ਿਆਂ ਦੀ ਦੁਰਵਰਤੋਂ ਦੇ ਮੁੱਦੇ 'ਤੇ ਇੱਕ ਉੱਚ-ਪੱਧਰੀ ਸਮੀਖਿਆ ਮੀਟਿੰਗ ਕਰਨ ਜਾ ਰਹੇ ਹਨ। ਇਸ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਸੂਬੇ ਭਰ ਦੇ ਸਾਰੇ ਜ਼ਿਲ੍ਹਿਆਂ ਦੇ ਸੀਨੀਅਰ ਪੁਲਿਸ ਅਧਿਕਾਰੀਆਂ ਨੂੰ ਵਿਸ਼ੇਸ਼ ਤੌਰ 'ਤੇ ਸੱਦਾ ਦਿੱਤਾ ਗਿਆ ਹੈ। ਮਾਨਸਾ ਵਿੱਚ ਪਰਵਿੰਦਰ ਸਿੰਘ ਝੋਟਾ ਦੇ ਕਤਲ ਕਾਂਡ ਤੋਂ ਬਾਅਦ ਪੈਦਾ ਹੋਏ ਹਾਲਾਤਾਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਨਸ਼ਿਆਂ ਵਿਰੁੱਧ ਪੂਰੀ ਤਰ੍ਹਾਂ ਐਕਸ਼ਨ ਮੋਡ ਵਿੱਚ ਨਜ਼ਰ ਆ ਰਹੀ ਹੈ।
ਆਮ ਆਦਮੀ ਪਾਰਟੀ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਵੱਲੋਂ ਮੁੱਖ ਮੰਤਰੀ ਦੀ ਇਸ ਮੀਟਿੰਗ ਸੰਬੰਧੀ ਇੱਕ ਵੀਡੀਓ ਵੀ ਜਾਰੀ ਕੀਤੀ ਗਈ ਹੈ, ਜਿਸ ਵਿੱਚ ਇਹ ਦਾਅਵਾ ਕੀਤਾ ਗਿਆ ਹੈ ਕਿ ਆਉਣ ਵਾਲੇ ਹਫ਼ਤੇ ਦੌਰਾਨ ਪੰਜਾਬ ਵਿੱਚ ਨਸ਼ਾ ਸੰਕਟ ਦੇ ਖ਼ਾਤਮੇ ਲਈ ਇੱਕ ਵੱਡਾ ਬਦਲਾਅ ਦੇਖਣ ਨੂੰ ਮਿਲੇਗਾ। ਪੰਨੂ ਨੇ ਸਪੱਸ਼ਟ ਕੀਤਾ ਹੈ ਕਿ ਸਰਕਾਰ ਨਸ਼ਿਆਂ ਦੇ ਕੋਹੜ ਵਿਰੁੱਧ ਕੋਈ ਸਖ਼ਤ ਅਤੇ ਬਹੁਤ ਮਹੱਤਵਪੂਰਨ ਫੈਸਲਾ ਲੈ ਸਕਦੀ ਹੈ।
- Download Babushahi App
-
-