CM Mann ਨੇ ਰਵੀ ਸ਼ੰਕਰ ਨਾਲ ਕੀਤੀ ਮੁਲਾਕਾਤ, ਕੇਜਰੀਵਾਲ ਅਤੇ ਸਿਸੋਦੀਆ ਵੀ ਰਹੇ ਮੌਜੂਦ
ਬਾਬੂਸ਼ਾਹੀ ਬਿਊਰੋ
ਬੈਂਗਲੁਰੂ 30 ਅਗਸਤ, 2026: CM Mann ਮਾਨ ਨੇ ਬੈਂਗਲੁਰੂ ਸਥਿਤ ਆਰਟ ਆਫ਼ ਲਿਵਿੰਗ ਆਸ਼ਰਮ ਵਿਖੇ ਸ਼੍ਰੀ ਸ਼੍ਰੀ ਰਵੀ ਸ਼ੰਕਰ ਨਾਲ ਉੱਚ ਪੱਧਰੀ ਮੁਲਾਕਾਤ ਕੀਤੀ। ਇਸ ਮੌਕੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਵੀ ਨਾਲ ਮੌਜੂਦ ਸਨ। ਮੁੱਖ ਮੰਤਰੀ ਨੇ ਇਸ ਮੁਲਾਕਾਤ ਦੀ ਤਸਵੀਰ ਸਾਂਝੀ ਕਰਦਿਆਂ ਦੱਸਿਆ ਕਿ ਮੀਟਿੰਗ ਦੌਰਾਨ ਸਮਾਜ ਭਲਾਈ, ਸਿੱਖਿਆ, ਮਾਨਸਿਕ ਸ਼ਾਂਤੀ ਅਤੇ ਆਪਸੀ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਬਾਰੇ ਵਿਸਥਾਰਪੂਰਵਕ ਚਰਚਾ ਹੋਈ ਅਤੇ ਪੰਜਾਬ ਸਮੇਤ ਪੂਰੇ ਦੇਸ਼ ਦੀ ਖੁਸ਼ਹਾਲੀ ਦੀ ਕਾਮਨਾ ਕੀਤੀ ਗਈ।
- Download Babushahi App
-
-