CM Mann ਵੱਲੋਂ ਸਾਬਕਾ MP ਮਹਿੰਦਰ ਸਿੰਘ ਕੇਪੀ ਦੇ ਪੁੱਤਰ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ
ਚੰਡੀਗੜ੍ਹ, 14 ਸਤੰਬਰ 2025 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਸੰਸਦ ਮੈਂਬਰ ਮਹਿੰਦਰ ਸਿੰਘ ਕੇਪੀ ਦੇ ਪੁੱਤਰ ਰਿਚੀ ਕੇਪੀ ਦੀ ਸੜਕ ਹਾਦਸੇ ਵਿੱਚ ਹੋਈ ਮੌਤ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਮੁੱਖ ਮੰਤਰੀ ਮਾਨ ਨੇ ਇੱਕ ਬਿਆਨ ਵਿੱਚ ਕਿਹਾ, "ਜਲੰਧਰ ਤੋਂ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਸੰਸਦ ਮੈਂਬਰ ਸ. ਮਹਿੰਦਰ ਸਿੰਘ ਕੇਪੀ ਜੀ ਦੇ ਪੁੱਤਰ ਰਿਚੀ ਕੇਪੀ ਦੀ ਸੜਕ ਹਾਦਸੇ ਦੌਰਾਨ ਮੌਤ ਦੀ ਖ਼ਬਰ ਮਿਲੀ। ਦੁਖਦਾਈ ਘੜੀ 'ਚ ਪਰਿਵਾਰ ਨਾਲ ਦਿਲੋਂ ਹਮਦਰਦੀ ਪ੍ਰਗਟ ਕਰਦੇ ਹਾਂ।" ਉਨ੍ਹਾਂ ਨੇ ਅੱਗੇ ਕਿਹਾ ਕਿ ਉਹ ਪਰਮਾਤਮਾ ਅੱਗੇ ਅਰਦਾਸ ਕਰਦੇ ਹਨ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਦੇਣ ਅਤੇ ਪਰਿਵਾਰ ਨੂੰ ਇਸ ਅਸਹਿ ਦੁੱਖ ਨੂੰ ਸਹਿਣ ਦਾ ਬਲ ਬਖਸ਼ਣ।
ਇਹ ਦੁਖਦਾਈ ਹਾਦਸਾ ਅੱਜ ਸਵੇਰੇ ਜਲੰਧਰ ਵਿੱਚ ਵਾਪਰਿਆ, ਜਿੱਥੇ ਇੱਕ ਭਿਆਨਕ ਕਾਰ ਟੱਕਰ ਵਿੱਚ ਰਿਚੀ ਕੇਪੀ ਦੀ ਮੌਤ ਹੋ ਗਈ।