Canada: ਪੈਸੇਫਿਕ ਅਕੈਡਮੀ ਸਕੂਲ ਦੇ ਵਿਦਿਆਰਥੀ ਗੁਰਦੁਆਰਾ ਸਾਹਿਬ ਬਰੁੱਕਸਾਈਡ ਸਰੀ ਵਿਖੇ ਨਤਮਸਤਕ ਹੋਏ
ਹਰਦਮ ਮਾਨ
ਸਰੀ, 20 ਜੂਨ 2025-ਬੀਤੇ ਦਿਨੀਂ ਪੈਸੇਫਿਕ ਅਕੈਡਮੀ ਸਕੂਲ ਦੇ 11ਵੀਂ ਕਲਾਸ ਦੇ ਵਿਦਿਆਰਥੀ ਆਪਣੇ ਅਧਿਆਪਕ ਕਰਿਸ ਵੈਨਡਜ਼ੂਰਾ ਨਾਲ ਗੁਰਦੁਆਰਾ ਸਾਹਿਬ ਬਰੁੱਕਸਾਈਡ ਸਰੀ ਵਿਖੇ ਨਤਮਸਤਕ ਹੋਏ ਜਿੱਥੇ ਉਨ੍ਹਾਂ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰਨ ਦੇ ਨਾਲ ਨਾਲ ਸਿੱਖ ਧਰਮ ਬਾਰੇ ਜਾਣਕਾਰੀ ਹਾਸਲ ਕੀਤੀ।
ਕੈਨੇਡੀਅਨ ਰਾਮਗੜ੍ਹੀਆ ਸੁਸਾਇਟੀ ਦੇ ਪਬਲਿਕ ਰੀਲੇਸ਼ਨ ਸੈਕਟਰੀ ਸੁਰਿੰਦਰ ਸਿੰਘ ਜੱਬਲ ਨੇ ਉਨ੍ਹਾਂ ਨੂੰ ਜੀ ਆਇਆਂ ਕਿਹਾ ਤੇ ਗੁਰਦੁਅਰਾ ਸਾਹਿਬ ਦੀ ਮਰਿਆਦਾ ਅਤੇ ਸਿੱਖ ਧਰਮ ਸੰਬੰਧੀ ਮੁੱਢਲੀ ਜਾਣਕਾਰੀ ਦਿੱਤੀ। ਵਿਦਿਆਰਥੀਆਂ ਨੇ ਸਿੱਖ ਧਰਮ ਬਾਰੇ ਅਤੇ ਗੁਰਦੁਆਰਾ ਸਾਹਿਬ ਵਿਚ ਦਿਖਾਈ ਦੇ ਰਹੇ ਵੱਖ ਵੱਖ ਪਹਿਲੂਆਂ ਬਾਰੇ ਸਵਾਲ ਵੀ ਪੁੱਛੇ। ਮੁੱਖ ਦਰਬਾਰ ਹਾਲ ਵਿਚ ਇਕ ਪਾਸੇ ਬੈਠ ਕੇ ਤਕਰੀਬਨ ਇਕ ਘੰਟਾ ਵਿਚਾਰ ਵਟਾਂਦਰੇ ਤੋਂ ਬਾਅਦ ਇਨ੍ਹਾਂ ਵਿਦਿਆਰਥੀਆਂ ਨੇ ਲੰਗਰ ਹਾਲ ਵਿਚ ਲੰਗਰ ਛਕਿਆ ਅਤੇ ਸੇਵਾਦਾਰਾਂ ਅਤੇ ਪ੍ਰਬੰਧਕਾਂ ਦਾ ਧੰਨਵਾਦ ਕਰ ਕੇ ਵਿਦਾ ਹੋਏ।
ਸੁਰਿੰਦਰ ਸਿੰਘ ਜੱਬਲ ਨੇ ਦੱਸਿਆ ਹੈ ਕਿ ਪੈਸੇਫਿਕ ਅਕੈਡਮੀ ਸਕੂਲ ਇਕ ਪ੍ਰਾਈਵੇਟ ਸਕੂਲ ਹੈ ਤੇ ਇਸ ਦੇ ਅਧਿਆਪਕ ਕਰਿਸ ਵੈਨਡਜ਼ੂਰਾ ਵਿਦਿਆਰਥੀਆਂ ਨੂੰ ਗੁਰਦੁਆਰਾ ਸਾਹਿਬ ਬਰੱਕਸਾਈਡ ਵਿਚ ਅਕਸਰ ਹੀ ਲਿਆਇਆ ਕਰਦੇ ਹਨ। ਉਨ੍ਹਾਂ ਕਿਹਾ ਕਿ ਪੈਸੇਫਿਕ ਅਕੈਡਮੀ ਸਕੂਲ ਦੇ ਪ੍ਰਬੰਧਕਾਂ ਦਾ ਇਹ ਉਪਰਾਲਾ ਬੇਹੱਦ ਸ਼ਲਾਘਯੋਗ ਹੈ ਜਿਸ ਨਾਲ ਵਿਦਿਆਰਥੀਆਂ ਨੂੰ ਆਪਣੇ ਆਂਢੀਆਂ ਗੁਆਂਢੀਆਂ ਦੇ ਧਰਮ ਤੇ ਸੱਭਿਆਚਾਰ ਤੋਂ ਜਾਣੂੰ ਹੋਣ ਦਾ ਮੌਕਾ ਮਿਲਦਾ ਹੈ।