Canada: ਪ੍ਰੋ. ਮੋਹਨ ਸਿੰਘ ਮੈਮੋਰੀਅਲ ਫਾਊਂਡੇਸ਼ਨ ਵੱਲੋਂ ‘ਮੇਲਾ ਗ਼ਦਰੀ ਬਾਬਿਆਂ ਦਾ’ 26 ਜੁਲਾਈ ਨੂੰ
ਹਰਦਮ ਮਾਨ
ਸਰੀ, 10 ਜੁਲਾਈ 2025- ਪ੍ਰੋਫੈਸਰ ਮੋਹਨ ਸਿੰਘ ਮੈਮੋਰੀਅਲ ਫਾਊਂਡੇਸ਼ਨ (ਕੈਨੇਡਾ) ਵੱਲੋਂ 29ਵਾਂ ਸਾਲਾਨਾ ਸੱਭਿਆਚਾਰਕ ‘ਮੇਲਾ ਗਦਰੀ ਬਾਬਿਆਂ ਦਾ’ 26 ਜੁਲਾਈ 2025 ਨੂੰ ਬੇਅਰ ਕਰੀਕ ਪਾਰਕ ਸਰੀ ਵਿਚ ਮਨਾਇਆ ਜਾ ਰਿਹਾ ਹੈ। ਫਾਊਂਡੇਸ਼ਨ ਦੇ ਪ੍ਰਧਾਨ ਸਾਹਿਬ ਸਿੰਘ ਥਿੰਦ ਨੇ ਦੱਸਿਆ ਹੈ ਕਿ ਇਹ ਮੇਲਾ ਗ਼ਦਰੀ ਬਾਬਾ ਨਿਧਾਨ ਸਿੰਘ ਚੁੱਗਾ ਅਤੇ ਬੀਰ ਸਿੰਘ ਬਾਹੋਵਾਲ ਨੂੰ ਸਮਰੱਪਿਤ ਹੋਵੇਗਾ।
ਉਨ੍ਹਾਂ ਭਾਈਚਾਰੇ ਦੇ ਸਮੂਹ ਲੋਕਾਂ ਨੂੰ ਮੇਲੇ ਵਿਚ ਪੁੱਜਣ ਦੀ ਅਪੀਲ ਕਰਦਿਆਂ ਕਿਹਾ ਕਿ ਮੇਲੇ ਵਿਚ ਦਾਖ਼ਲਾ ਮੁਫ਼ਤ ਹੋਵੇਗਾ। ਮੇਲੇ ਵਿਚ ਗ਼ਦਰੀ ਬਾਬਿਆਂ ਨੂੰ ਯਾਦ ਕੀਤਾ ਜਾਵੇਗਾ ਅਤੇ ਪੰਜਾਬੀ ਗਾਇਕਾਂ ਵੱਲੋਂ ਸਭਿਆਚਾਰ ਗੀਤ ਸੰਗੀਤ ਦਾ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ। ਮੇਲੇ ਸੰਬੰਧੀ ਹੋਰ ਜਾਣਕਾਰੀ ਲਈ ਸਾਹਿਬ ਸਿੰਘ ਥਿੰਦ ਨਾਲ ਫੋਨ ਨੰਬਰ 604-751-6267 ਅਤੇ ਕਿਰਨਪਾਲ ਸਿੰਘ ਗਰੇਵਾਲ ਨਾਲ ਫੋਨ ਨੰਬਰ 604-649-5284 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।