DA ਜਾਰੀ ਨਾ ਕਰਨ 'ਤੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਮੁਲਾਜ਼ਮਾਂ ਵੱਲੋਂ ਹੜਤਾਲ ਅਤੇ ਭੁੱਖ ਹੜਤਾਲ
Ravi Jakhu
ਐਸ.ਏ.ਐਸ. ਨਗਰ (ਮੋਹਾਲੀ), 8 ਸਤੰਬਰ:
ਪੰਜਾਬ ਸਰਕਾਰ ਵੱਲੋਂ ਮਹਿੰਗਾਈ ਭੱਤਾ (ਡੀ.ਏ.) ਜਾਰੀ ਨਾ ਕੀਤੇ ਜਾਣ ਦੇ ਰੋਸ ਵਿਚ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਮੁਲਾਜ਼ਮਾਂ ਵੱਲੋਂ ਅੱਜ ਪੂਰਨ ਤੌਰ 'ਤੇ ਕਲਮ ਛੱਡ ਹੜਤਾਲ ਕੀਤੀ ਗਈ ਅਤੇ ਸਰਕਾਰ ਵਿਰੁੱਧ ਤਿੱਖਾ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਮੁਲਾਜ਼ਮਾਂ ਨੇ ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਭੁੱਖ ਹੜਤਾਲ ਵੀ ਸ਼ੁਰੂ ਕਰ ਦਿੱਤੀ। ਇਸ ਸੰਬੰਧੀ ਜਾਣਕਾਰੀ ਦਿੰਦਿਆਂ Paramjit singh Banipal (ਜਰਨਲ ਸਕੱਤਰ ਪੰਜਾਬ ਸਕੂਲ ਸਿੱਖਿਆ ਬੋਰਡ ਕਰਮਚਾਰੀ ਐਸੋਸੀਏਸ਼ਨ) ਨੇ ਦੱਸਿਆ ਕਿ ਸਰਕਾਰ ਸਾਡਾ ਬਣਦਾ ਹੱਕ ਨਹੀਂ ਦੇ ਰਹੀ ਜਦੋਂ ਤੱਕ ਸਾਡਾ DA ਜਾਰੀ ਨਹੀਂ ਕੀਤਾ ਜਾਂਦਾ ਅਸੀਂ ਪ੍ਰਦਰਸ਼ਨ ਕਰਦੇ ਰਹਾਂਗੇ ਅੱਜ ਕਲਮ ਛੱਡ ਹੜਤਾਲ ਹੈ ਨਾਲ ਹੀ ਭੁੱਖ ਹੜਤਾਲ ਵੀ ਕੀਤੀ ਜਾਵੇਗੀ
- Download Babushahi App
-
-