DA ਮਾਮਲਾ: ਪੰਜਾਬ ਸਰਕਾਰ ਨੇ ਸਾਰੇ ਵਿਭਾਗਾਂ ਨੂੰ ਜਾਰੀ ਕੀਤੀ ਚਿੱਠੀ, ਪੜ੍ਹੋ ਕੀ ਮੰਗਿਆ ਜਵਾਬ
Ravi Jakhu
ਚੰਡੀਗੜ੍ਹ, 29 ਅਕਤੂਬਰ, 2026: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਮੁਲਾਜ਼ਮਾਂ ਦੇ ਡੀਅਰਨੈੱਸ ਅਲਾਉਂਸ (DA) ਨੂੰ ਲੈ ਕੇ ਚਲ ਰਹੇ ਗੰਭੀਰ ਮਾਮਲੇ ਦੇ ਮੱਦੇਨਜ਼ਰ ਪੰਜਾਬ ਸਰਕਾਰ ਦੇ ਵਿੱਤ ਵਿਭਾਗ ਨੇ ਸਾਰੇ ਸਰਕਾਰੀ ਵਿਭਾਗਾਂ, ਬੋਰਡਾਂ ਅਤੇ ਕਾਰਪੋਰੇਸ਼ਨਾਂ ਨੂੰ ਚਿੱਠੀ ਜਾਰੀ ਕਰ ਦਿੱਤੀ ਹੈ। ਸਰਕਾਰ ਨੇ ਡੀਏ ਅਤੇ ਡੀ.ਆਰ. ਲਾਗੂ ਹੋਣ ਤੋਂ ਬਾਅਦ ਸਰਕਾਰੀ ਖ਼ਜ਼ਾਨੇ 'ਤੇ ਪੈਣ ਵਾਲੇ ਵਿੱਤੀ ਬੋਝ ਦੀ ਰਿਪੋਰਟ ਤੁਰੰਤ ਮੰਗੀ ਹੈ। ਜ਼ਿਕਰਯੋਗ ਹੈ ਕਿ ਅਦਾਲਤੀ ਹੁਕਮਾਂ ਦੀ ਪਾਲਣਾ ਨਾ ਕਰਨ ਕਾਰਨ ਪਿਛਲੇ ਦਿਨੀਂ ਪੰਜਾਬ ਦੇ ਮੁੱਖ ਸਕੱਤਰ ਨੂੰ 1 ਲੱਖ ਰੁਪਏ ਦਾ ਜੁਰਮਾਨਾ ਵੀ ਲੱਗ ਚੁੱਕਾ ਹੈ।

- Download Babushahi App
-
-