DC ਪਟਿਆਲਾ ਵਰਜੀਤ ਵਾਲੀਆ ਦਾ ਵਿਸ਼ੇਸ਼ ਸਨਮਾਨ; ਪ੍ਰਮੁੱਖ ਸ਼ਖ਼ਸੀਅਤਾਂ ਨੇ ਕੀਤੀ ਮੁਲਾਕਾਤ
ਨੈਸ਼ਨਲ ਐਵਾਰਡੀ ਕੁਲਵਿੰਦਰ ਸੰਭੂ ਅਤੇ ਇਲਾਕੇ ਦੇ ਮੋਹਤਵਰ ਸੱਜਣਾਂ ਵੱਲੋਂ ਡੀ.ਸੀ. ਦਾ ਕੀਤਾ ਗਿਆ ਸਨਮਾਨ
ਗੁਰਪ੍ਰੀਤ ਸਿੰਘ ਜਖਵਾਲੀ
ਪਟਿਆਲਾ 20 ਫਰਵਰੀ 2026: ਪਟਿਆਲਾ ਦੇ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੂੰ ਉਨ੍ਹਾਂ ਦੀਆਂ ਸ਼ਾਨਦਾਰ ਪ੍ਰਸ਼ਾਸਨਿਕ ਸੇਵਾਵਾਂ ਅਤੇ ਲੋਕ-ਪੱਖੀ ਪਹੁੰਚ ਲਈ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਵੱਖ-ਵੱਖ ਖੇਤਰਾਂ ਨਾਲ ਜੁੜੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਡੀ.ਸੀ. ਦਫ਼ਤਰ ਵਿਖੇ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੇ ਕੰਮ ਦੀ ਸ਼ਲਾਘਾ ਕੀਤੀ।
ਇਸ ਸਨਮਾਨ ਸਮਾਰੋਹ ਦੌਰਾਨ ਇਲਾਕੇ ਦੇ ਕਈ ਪਤਵੰਤੇ ਸੱਜਣ ਹਾਜ਼ਰ ਸਨ, ਜਿਨ੍ਹਾਂ ਵਿੱਚ ਕੁਲਵਿੰਦਰ ਸਿੰਘ ਸੰਭੂ ਨੈਸ਼ਨਲ ਐਵਾਰਡ ਨਾਲ ਸਨਮਾਨਿਤ ਸ਼ਖ਼ਸੀਅਤ, ਧਰਮ ਸਿੰਘ ਪੰਜਾਬ ਪੁਲਿਸ ਦੇ ਰਿਟਾਇਰਡ ਇੰਸਪੈਕਟਰ ਅਤੇ ਮੌਜੂਦਾ ਸਰਪੰਚ, ਪਿੰਡ ਘੱਗਰ ਸਰਾਏ, ਨੰਬਰਦਾਰ ਹਰਚੰਦ ਸਿੰਘ ਜਖਵਾਲੀ: ਪਿੰਡ ਜਖਵਾਲੀ ਦੇ ਮੋਹਤਵਰ ਆਗੂ, ਨੰਬਰਦਾਰ ਗੰਡਾ ਸਿੰਘ ਰੀਠਖੇੜੀ ਪਿੰਡ ਰੀਠਖੇੜੀ ਤੋਂ ਨੰਬਰਦਾਰ, ਸੁਰਿੰਦਰ ਸਿੰਘ ਸੰਭੂ ਇਲਾਕੇ ਦੇ ਪਤਵੰਤੇ ਸੱਜਣ ਸ਼ਾਮਲ ਸਨ।
ਮੁਲਾਕਾਤ ਦੌਰਾਨ ਹਾਜ਼ਰ ਸ਼ਖ਼ਸੀਅਤਾਂ ਨੇ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਵੱਲੋਂ ਜ਼ਿਲ੍ਹੇ ਦੇ ਵਿਕਾਸ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਅਧਾਰ 'ਤੇ ਹੱਲ ਕਰਨ ਲਈ ਕੀਤੇ ਜਾ ਰਹੇ ਯਤਨਾਂ ਦੀ ਪ੍ਰਸ਼ੰਸਾ ਕੀਤੀ। ਡਿਪਟੀ ਕਮਿਸ਼ਨਰ ਨੇ ਸਨਮਾਨ ਲਈ ਸਾਰਿਆਂ ਦਾ ਧੰਨਵਾਦ ਕਰਦਿਆਂ ਭਰੋਸਾ ਦਿਵਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਆਮ ਲੋਕਾਂ ਦੀ ਸਹੂਲਤ ਲਈ ਹਮੇਸ਼ਾ ਤਤਪਰ ਰਹੇਗਾ।