ਡਿਪਟੀ ਕਮਿਸ਼ਨਰ ਵਲੋਂ ‘ਏਕ ਸ਼ਾਮ ਭਗਵਾਨ ਸ਼ਿਵ ਦੇ ਨਾਮ’ ਪ੍ਰੋਗਰਾਮ ਸਬੰਧੀ ਤਿਆਰੀਆਂ ਦਾ ਜਾਇਜ਼ਾ
ਕੱਲ੍ਹ 28 ਜੂਨ ਨੂੰ ਸ਼ਾਮ 6 ਵਜੇ ਤੋਂ ਸਰਕਾਰੀ ਕਾਲਜ ਸਟੇਡੀਅਮ ਗੁਰਦਾਸਪੁਰ ਵਿਖੇ 'ਏਕ ਸ਼ਾਮ ਭਗਵਾਨ ਸ਼ਿਵ ਦੇ ਨਾਮ’ ਤਹਿਤ ਹੋਵੇਗਾ ਸਮਾਗਮ
ਰੋਹਿਤ ਗੁਪਤਾ
ਗੁਰਦਾਸਪੁਰ, 27 ਜੂਨ ਕੱਲ੍ਹ 28 ਜੂਨ ਨੂੰ ਪੰਜਾਬ ਸਰਕਾਰ ਵਲੋਂ ਸਰਕਾਰੀ ਕਾਲਜ ਸਟੇਡੀਅਮ ਗੁਰਦਾਸਪੁਰ ਵਿਚ ‘ਏਕ ਸ਼ਾਮ ਭਗਵਾਨ ਸ਼ਿਵ ਦੇ ਨਾਮ’ ਤਹਿਤ ਪੋਗਰਾਮ ਕਰਵਾਇਆ ਜਾ ਰਿਹਾ ਹੈ। ਜਿਸ ਸਸਬੰਧੀ ਡਿਪਟੀ ਕਮਿਸ਼ਨਰ ਆਦਿਤਿਆ ਉੱਪਲ ਵਲੋਂ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਸਰਕਾਰੀ ਕਾਲਜ ਗੁਰਦਾਸਪੁਰ ਵਿਖੇ ਸਿਵਲ ਤੇ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਐੱਸ ਐੱਸ ਪੀ ਗੁਰਦਾਸਪੁਰ ਆਦਿਤਿਆ ਵੀ ਮੌਜੂਦ ਸਨ।
ਇਸ ਮੌਕੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਨੇ ਸਮੂਹ ਅਧਿਕਾਰੀਆਂ ਨੂੰ ਇਸ ਮਹਾਨ ਸਮਾਗਮ ਲਈ ਪੂਰੀ ਸ਼ਰਧਾ ਭਾਵਨਾ ਨਾਲ ਡਿਊਟੀ ਨਿਭਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਇਹ ਸੁਭਾਗ ਪ੍ਰਾਪਤ ਹੋਇਆ ਹੈ ਕਿ ਇਸ ਮਹਾਨ ਸਮਾਗਮ ਲਈ ਡਿਊਟੀ ਕਰ ਰਹੇ ਹਾਂ। ਉਨ੍ਹਾਂ ਸਾਰਿਆਂ ਨੂੰ ਸੇਵਾ ਭਾਵਨਾ ਨਾਲ ਸੰਗਤਾਂ ਦੀ ਸਹੂਲਤ ਲਈ ਸੁਚਾਰੂ ਢੰਗ ਨਾਲ ਪ੍ਰਬੰਧ ਮੁਕੰਮਲ ਕਰਨ ਲਈ ਕਿਹਾ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੱਲ੍ਹ 28 ਜੂਨ ਦਿਨ ਐਤਵਾਰ ਸਰਕਾਰੀ ਕਾਲਜ ਸਟੇਡੀਅਮ ਗੁਰਦਾਸਪੁਰ ਵਿਖੇ ਸ਼ਾਮ 6 ਵਜੇ ਸਮਾਗਮ ਸ਼ੁਰੂ ਹੋਵੇਗਾ। ਜਿਸ ਵਿਚ ਭਗਵਾਨ ਸ਼ਿਵ ਦਾ ਗੁਣਗਾਨ ਕਰਨ ਲਈ ਵਿਸ਼ਵ ਪ੍ਰਸਿੱਧ ਸ਼ਿਵ ਭਗਤ ਗਾਇਕ ਹੰਸਰਾਜ ਰਘੂਵੰਸੀ ਭਗਵਾਨ ਸ਼ੰਕਰ ਦਾ ਗੁਣਗਾਨ ਕਰਨਗੇ।
ਉਨ੍ਹਾਂ ਗੁਰਦਾਸਪੁਰ ਸਮੇਤ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਮਹਾਨ ਸਮਾਗਮ ਵਿਚ ਪਰਿਵਾਰਾਂ ਸਮੇਤ ਸ਼ਿਰਕਤ ਕਰਨ। ਪ੍ਰੋਗਰਾਮ ਦੀ ਸ਼ੁਰੂਆਤ ਸ਼ਾਮ 6 ਵਜੇ ਹੋਵੇਗੀ ਅਤੇ ਰਾਤ ਤੱਕ ਭਗਵਾਨ ਸ਼ਿਵ ਦਾ ਗੁਣਗਾਨ ਹੋਵੇਗਾ।
ਉਨ੍ਹਾਂ ਕਿਹਾ ਸੰਗਤਾਂ ਦੀ ਸਹੂਲਤ ਲਈ ਪ੍ਰਸ਼ਾਸਨ ਵਲੋਂ ਸੰਗਤਾਂ ਦੀ ਸਹੂਲਤ ਲਈ ਸੁਚਾਰੂ ਢੰਗ ਨਾਲ ਪ੍ਰਬੰਧ ਕੀਤੇ ਗਏ। ਬੈਠਣ, ਪਾਰਕਿੰਗ ਸਮੇਤ ਪਾਣੀ ਅਤੇ ਲੰਗਰ ਦੇ ਵੀ ਵਿਸ਼ੇਸ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਸਰਕਾਰੀ ਕਾਲਜ ਦੇ ਮੁੱਖ ਗੇਟ ਰਾਹੀਂ ਸੰਗਤਾਂ ਦੀ ਐਂਟਰੀ ਹੋਵੇਗੀ। ਕਾਲਜ ਦੀ ਫੁੱਟਬਾਲ ਗਰਾਊਂਡ ਵਿੱਚ ਪਾਰਕਿੰਗ ਹੋਵੇਗੀ ਅਤੇ ਉਸਦੇ ਨਾਲ ਕਿਰਕਟ ਗਰਾਊਂਡ ਰਾਹੀਂ ਕਾਲਜ ਦੇ ਸਟੇਡੀਅਮ ਵਿੱਚ ਐਂਟਰੀ ਹੋਵੇਗੀ, ਜਿਥੇ ਮਹਾਨ ਸਮਾਗਮ ਹੋ ਰਿਹਾ ਹੈ।
ਉਨ੍ਹਾਂ ਸਮੂਹ ਸ਼ਹਿਰ ਗੁਰਦਾਸਪੁਰ ਅਤੇ ਜ਼ਿਲ੍ਹਾ ਵਾਸੀਆਂ ਨੂੰ ਇਸ ਮਹਾਨ ਸਮਾਗਮ ਵਿੱਚ ਪਰਿਵਾਰਾਂ ਸਮੇਤ ਸ਼ਿਰਕਤ ਕਰਨ ਦੀ ਅਪੀਲ ਕੀਤੀ।
ਇਸ ਮੌਕੇ ਐੱਸ ਐੱਸ ਪੀ ਗੁਰਦਾਸਪੁਰ ਆਦਿਤਿਆ ਨੇ ਦੱਸਿਆ ਕਿ 'ਏਕ ਸ਼ਾਮ ਭਗਵਾਨ ਸ਼ਿਵ ਦੇ ਨਾਮ’ ਤਹਿਤ ਮਹਾਨ ਸਮਾਗਮ ਲਈ ਸੁਰੱਖਿਆ ਦੇ ਸੁਚਾਰੂ ਢੰਗ ਨਾਲ ਪਰਬੰਧ ਕੀਤੇ ਗਏ ਅਤੇ ਸੰਗਤਾਂ ਦੀ ਆਵਾਜਾਈ ਲਈ ਯੋਗ ਪਰਬੰਧ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਜੋ ਸੰਗਤਾਂ ਧਾਰੀਵਾਲ ਸਾਈਡ ਜਾਂ ਮੁਕੇਰੀਆਂ ਆਦਿ ਤੋਂ ਸਮਾਗਮ ਲਈ ਪਹੁੰਚ ਰਹੀ ਹੈ, ਉਨ੍ਹਾਂ ਨੂੰ ਬੇਨਤੀ ਹੈ ਕਿ ਉਹ ਸੰਗਤਾਂ ਬੱਬਰੀ ਬਾਈਪਾਸ ਤੋਂ, ਨਬੀਪੁਰ, ਦੌਰਾਂਗਲਾ ਰੋਡ ਰਾਹੀਂ ਸਰਕਾਰੀ ਕਾਲਜ ਵਿਖੇ ਪਹੁੰਚਣ।
ਇਸ ਮੌਕੇ ਰੋਹਿਤ ਸਿਆਲ ਜ਼ੋਨ ਇੰਚਾਰਜ, ਕੁਲਦੀਪ ਚੰਦ ਸਹਾਇਕ ਕਮਿਸ਼ਨਰ (ਜ), ਜੁਗਰਾਜ ਸਿੰਘ ਐੱਸ ਪੀ (ਐੱਚ), ਡੀ ਕੇ ਚੌਧਰੀ ਐੱਸ ਪੀ (ਡੀ), ਅਸ਼ੋਕ ਕੁਮਾਰ ਐੱਸ ਡੀ ਐੱਮ ਗੁਰਦਾਸਪੁਰ, ਲਛਮਣ ਸਿੰਘ ਐੱਸ ਡੀ ਐੱਮ ਡੇਰਾ ਬਾਬਾ ਨਾਨਕ, ਸੁਖਜਿੰਦਰ ਸਿੰਘ ਟਿਵਾਣਾ ਐੱਸ ਡੀ ਐਮ ਫਤਿਹਗੜ੍ਹ ਚੂੜੀਆਂ ਸਮੇਤ ਸਿਵਲ ਤੇ ਪੁਲਿਸ ਵਿਭਾਗ ਦੇ ਅਧਿਕਾਰੀ ਮੌਜੂਦ ਸਨ।
- Download Babushahi App
-
-