ਮੀਟਿੰਗ ਦਾ ਦ੍ਰਿਸ਼
ਦੀਦਾਰ ਗੁਰਨਾ
ਚਮਕੌਰ ਸਾਹਿਬ 14 ਸਤੰਬਰ 2025 : ਸਥਾਨਕ ਇਲਾਕੇ ਵਿੱਚ ਕਾਨੂੰਨ ਵਿਵਸਥਾ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਅਪਰਾਧਕ ਗਤਿਵਿਧੀਆਂ 'ਤੇ ਨਜ਼ਰ ਰੱਖਣ ਲਈ, ਡੀ.ਐਸ.ਪੀ.ਮਨਜੀਤ ਸਿੰਘ ਸਬ ਡਿਵਿਜ਼ਨ ਚਮਕੌਰ ਸਾਹਿਬ ਵੱਲੋਂ ਇੱਕ ਵਿਸ਼ੇਸ਼ ਕਰਾਈਮ ਰਿਵਿਊ ਮੀਟਿੰਗ ਆਯੋਜਿਤ ਕੀਤੀ ਗਈ , ਇਹ ਮੀਟਿੰਗ ਸਬ-ਡਿਵਿਜ਼ਨ ਅਧੀਨ ਆਉਣ ਵਾਲੇ ਸਾਰੇ ਥਾਣਾ ਮੁਖੀਆਂ ਅਤੇ ਹੋਰ ਪੁਲਿਸ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਹੋਈ , ਮੀਟਿੰਗ ਦੌਰਾਨ ਹਾਲੀਆ ਅਪਰਾਧਕ ਮਾਮਲਿਆਂ ਦੀ ਸਮੀਖਿਆ ਕੀਤੀ ਗਈ ਅਤੇ ਅਗਲੇ ਦਿਨਾਂ ਵਿੱਚ ਕਾਨੂੰਨ-ਵਿਵਸਥਾ ਨੂੰ ਲੈ ਕੇ ਰਣਨੀਤੀਆਂ ਬਾਰੇ ਵਿਚਾਰ-ਚਰਚਾ ਹੋਈ
ਡੀ.ਐਸ.ਪੀ. ਚਮਕੌਰ ਸਾਹਿਬ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਨਸ਼ਾ ਵਿਰੁੱਧ ਅਭਿਆਨ, ਗ਼ੈਰ ਕਾਨੂੰਨੀ ਹਥਿਆਰਾਂ ਦੇ ਖ਼ਿਲਾਫ਼ ਕਾਰਵਾਈ ਅਤੇ ਗੈਂਗਸਟਰ ਗਤਿਵਿਧੀਆਂ ਨੂੰ ਰੋਕਣ ਲਈ ਜ਼ਮੀਨੀ ਪੱਧਰ 'ਤੇ ਸਖ਼ਤ ਕਦਮ ਚੁੱਕੇ ਜਾਣ ਇਨ੍ਹਾਂ ਤੋਂ ਇਲਾਵਾ, ਲੋਕਾਂ ਵਿੱਚ ਭਰੋਸਾ ਬਣਾਈ ਰੱਖਣ ਲਈ ਨਿਯਮਤ ਫਲੈਗ ਮਾਰਚ ਅਤੇ ਜਨ-ਸੰਪਰਕ ਮੁਹਿੰਮਾਂ ਚਲਾਉਣ 'ਤੇ ਵੀ ਜ਼ੋਰ ਦਿੱਤਾ ਗਿਆ ,ਮੀਟਿੰਗ ਅੰਤ ਵਿੱਚ, ਸਾਰੇ ਅਧਿਕਾਰੀਆਂ ਨੇ ਆਪਣੀ-ਆਪਣੀ ਇਲਾਕਾਈ ਰਿਪੋਰਟ ਪੇਸ਼ ਕੀਤੀ ਅਤੇ ਭਵਿੱਖ ਲਈ ਕਾਰਵਾਈ ਯੋਜਨਾਵਾਂ ਸਾਂਝੀਆਂ ਕੀਤੀਆਂ