Delhi ਸਰਕਾਰ ਦਾ ਵੱਡਾ ਫ਼ੈਸਲਾ, MLA ਫੰਡ ਚ ਕੀਤੀ ਵੱਡੀ ਕਟੌਤੀ
ਦਿੱਲੀ 20 ਮਈ 2025- CM ਰੇਖਾ ਗੁਪਤਾ ਦੀ ਅਗਵਾਈ ਵਾਲੀ ਦਿੱਲੀ ਦੀ ਭਾਜਪਾ ਸਰਕਾਰ ਨੇ ਇੱਕ ਵੱਡਾ ਐਲਾਨ ਕੀਤਾ ਹੈ। ਸਰਕਾਰ ਨੇ ਵਿਧਾਇਕਾਂ ਦੇ ਸਥਾਨਕ ਖੇਤਰ ਵਿਕਾਸ ਫੰਡ (MLA-LAD) ਵਿੱਚ ਵੱਡੀ ਕਟੌਤੀ ਕਰਨ ਦਾ ਫੈਸਲਾ ਕੀਤਾ ਹੈ।
ਇਸ ਫੈਸਲੇ ਤੋਂ ਬਾਅਦ ਹੁਣ ਹਰ ਵਿਧਾਇਕ ਨੂੰ ਆਪਣੇ ਇਲਾਕੇ ਵਿੱਚ ਵਿਕਾਸ ਕਾਰਜਾਂ ਲਈ ਸਾਲਾਨਾ 15 ਕਰੋੜ ਰੁਪਏ ਦੀ ਬਜਾਏ 5 ਕਰੋੜ ਰੁਪਏ ਦਿੱਤੇ ਜਾਣਗੇ। ਸਰਕਾਰ ਦੇ ਇਸ ਫੈਸਲੇ ਤੋਂ ਬਾਅਦ ਦਿੱਲੀ ਦੀ ਰਾਜਨੀਤੀ ਵਿੱਚ ਹਲਚਲ ਮਚ ਗਈ ਹੈ। ਤੁਹਾਨੂੰ ਦੱਸ ਦੇਈਏ ਕਿ ਵਿਧਾਨ ਸਭਾ ਚੋਣਾਂ ਤੋਂ ਕੁਝ ਮਹੀਨੇ ਪਹਿਲਾਂ ਹੀ 'ਆਪ' ਸਰਕਾਰ ਨੇ ਵਿਧਾਇਕ ਐਲਏਡੀ ਫੰਡ 10 ਕਰੋੜ ਰੁਪਏ ਤੋਂ ਵਧਾ ਕੇ 15 ਕਰੋੜ ਰੁਪਏ ਕਰ ਦਿੱਤਾ ਸੀ।