Delhi Blast ਮਾਮਲੇ 'ਚ ਮਰਨ ਵਾਲਿਆਂ ਦੀ ਗਿਣਤੀ 'ਚ ਹੋਇਆ ਵਾਧਾ, ਪੜ੍ਹੋ ਨਵਾਂ Update
ਬਾਬੂਸ਼ਾਹੀ ਬਿਊਰੋ
ਨਵੀਂ ਦਿੱਲੀ, 18 ਨਵੰਬਰ, 2025 : ਦਿੱਲੀ ਦੇ ਲਾਲ ਕਿਲ੍ਹਾ ਨੇੜੇ ਹੋਏ ਕਾਰ ਬਲਾਸਟ ਮਾਮਲੇ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 17 ਹੋ ਗਈ ਹੈ। ਸੋਮਵਾਰ (10 ਨਵੰਬਰ) ਨੂੰ ਇਸ ਧਮਾਕੇ 'ਚ ਜ਼ਖਮੀ ਹੋਏ ਦੋ ਹੋਰ ਲੋਕਾਂ ਨੇ ਇਲਾਜ ਦੌਰਾਨ ਅੱਜ LNJP ਹਸਪਤਾਲ 'ਚ ਦਮ ਤੋੜ ਦਿੱਤਾ।
ਮ੍ਰਿਤਕਾਂ ਦੀ ਹੋਈ ਪਛਾਣ
ਅਧਿਕਾਰੀਆਂ ਨੇ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ 50 ਸਾਲਾ ਲੁਕਮਾਨ (Lukman) ਅਤੇ 50 ਸਾਲਾ ਵਿਨੈ ਪਾਠਕ (Vinay Pathak) ਵਜੋਂ ਹੋਈ ਹੈ। ਇਹ ਦੋਵੇਂ ਰਾਸ਼ਟਰੀ ਰਾਜਧਾਨੀ ਦੇ LNJP ਹਸਪਤਾਲ 'ਚ ਦਾਖਲ ਸਨ ਅਤੇ ਗੰਭੀਰ ਰੂਪ 'ਚ ਜ਼ਖਮੀ ਹੋਣ ਕਾਰਨ ਇਨ੍ਹਾਂ ਦਾ ਇਲਾਜ ਚੱਲ ਰਿਹਾ ਸੀ।