ਧੂਰੀ 'ਚ 54.76 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਰੇਲਵੇ ਓਵਰਬ੍ਰਿਜ ਦਾ ਕੰਮ ਸ਼ੁਰੂ
*ਆਰ.ਓ.ਬੀ. ਦਾ ਕੰਮ ਸ਼ੁਰੂ ਹੋਣ ਨਾਲ ਧੂਰੀ ਵਾਸੀਆਂ 'ਚ ਖੁਸ਼ੀ ਦੀ ਲਹਿਰ*
*ਪੁਲ ਬਣਨ ਨਾਲ ਬਦਲੇਗੀ ਧੂਰੀ ਦੀ ਤਕਦੀਰ, ਟਰੈਫਿਕ ਜਾਮ ਤੋਂ ਮਿਲੇਗੀ ਵੱਡੀ ਰਾਹਤ*
ਬਾਬੂਸ਼ਾਹੀ ਬਿਊਰੋ
ਧੂਰੀ, 1 ਮਈ:
ਧੂਰੀ ਸ਼ਹਿਰ ਵਾਸੀਆਂ ਦੀ ਸਭ ਤੋਂ ਵੱਡੀ ਮੰਗ ਨੂੰ ਪੂਰਾ ਕਰਦਿਆਂ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਧੂਰੀ ਵਿੱਚ 54.76 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਰੇਲਵੇ ਓਵਰਬ੍ਰਿਜ (ਆਰ.ਓ.ਬੀ.) ਦਾ ਕੰਮ ਸ਼ੁਰੂ ਕਰਵਾ ਦਿੱਤਾ ਹੈ। ਟੈਂਡਰ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਹੁਣ ਇਸ ਪ੍ਰੋਜੈਕਟ ਦੇ ਨਿਰਮਾਣ ਕਾਰਜਾਂ ਦੀ ਸ਼ੁਰੂਆਤ ਹੋ ਗਈ ਹੈ।
ਇਹ ਰੇਲਵੇ ਓਵਰਬ੍ਰਿਜ ਬਾਗੜੀਆਂ ਚੌਂਕ ਨੇੜੇ ਮਹਾਂਵੀਰ ਮੰਦਰ ਕੋਲੋਂ ਸ਼ੁਰੂ ਹੋ ਕੇ ਧੂਰੀ ਬਾਈਪਾਸ 'ਤੇ ਜਾ ਕੇ ਉਤਰੇਗਾ। ਇਹ ਪੁਲ ਸ਼ੇਰੋ ਡਿਸਟ੍ਰੀਬਿਊਟਰੀ ਡਰੇਨ ਤੋਂ ਲੰਘਦਾ ਹੋਇਆ ਰਾਜਪੁਰਾ–ਬਠਿੰਡਾ ਅਤੇ ਧੂਰੀ–ਲੁਧਿਆਣਾ ਰੇਲਵੇ ਲਾਈਨਾਂ ਨੂੰ ਕਵਰ ਕਰੇਗਾ। ਇਸ ਦੇ ਨਿਰਮਾਣ ਨਾਲ ਧੂਰੀ ਬਾਈਪਾਸ ਅਤੇ ਸ਼ਹਿਰ ਅੰਦਰ ਟਰੈਫਿਕ ਦੀ ਸਮੱਸਿਆ ਨੂੰ ਵੱਡੀ ਰਾਹਤ ਮਿਲੇਗੀ।
ਸ਼ਹਿਰ ਵਾਸੀਆਂ ਨੇ ਇਸ ਪ੍ਰੋਜੈਕਟ ਲਈ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਪੁਲ ਦੇ ਬਣਨ ਨਾਲ ਧੂਰੀ ਦੇ ਲੋਕਾਂ ਨੂੰ ਰੋਜ਼ਾਨਾ ਆਉਣ-ਜਾਣ ਦੌਰਾਨ ਵੱਡੀ ਸਹੂਲਤ ਮਿਲੇਗੀ ਅਤੇ ਰੇਲਵੇ ਫਾਟਕਾਂ 'ਤੇ ਲੱਗਣ ਵਾਲੇ ਲੰਮੇ ਜਾਮ ਤੋਂ ਛੁਟਕਾਰਾ ਮਿਲੇਗਾ।
ਧੂਰੀ ਵਾਸੀਆਂ ਨੇ ਕਿਹਾ ਕਿ ਇਸ ਪੁਲ ਦਾ ਨਿਰਮਾਣ ਪੂਰਾ ਹੋਣ ਨਾਲ ਸ਼ਹਿਰ ਦੀ ਤਕਦੀਰ ਬਦਲ ਜਾਵੇਗੀ। ਵਪਾਰਕ, ਉਦਯੋਗਿਕ ਅਤੇ ਸਮਾਜਿਕ ਵਿਕਾਸ ਨੂੰ ਨਵਾਂ ਹੁੰਗਾਰਾ ਮਿਲੇਗਾ ਅਤੇ ਧੂਰੀ ਨੂੰ ਇੱਕ ਆਧੁਨਿਕ ਅਤੇ ਸੁਚੱਜੇ ਸ਼ਹਿਰ ਵਜੋਂ ਨਵੀਂ ਪਛਾਣ ਮਿਲੇਗੀ।
Click to Follow Babushahi Facebook page →