GMADA Office ED Raid: ਮੋਹਾਲੀ ’ਚ ਵੱਡੀ ਕਾਰਵਾਈ: ਗਮਾਡਾ ਦਫ਼ਤਰ 'ਚ ED ਦੀ ਛਾਪੇਮਾਰੀ
Babushahi Network
ਮੋਹਾਲੀ, 22 ਸਤੰਬਰ 2026: ਪੰਜਾਬ ਦੇ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਵਿੱਚ ਸਥਿਤ ਗ੍ਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (GMADA) ਦੇ ਮੁੱਖ ਦਫ਼ਤਰ ਵਿੱਚ ਅੱਜ ਐਨਫੋਰਸਮੈਂਟ ਡਾਇਰੈਕਟੋਰੇਟ (ED) ਦੀ ਟੀਮ ਵੱਲੋਂ ਅਚਾਨਕ ਛਾਪੇਮਾਰੀ ਕੀਤੇ ਜਾਣ ਦੀ ਸੂਚਨਾ ਮਿਲੀ ਹੈ। ਇਸ ਅਚਾਨਕ ਹੋਈ ਕਾਰਵਾਈ ਨਾਲ ਗਮਾਡਾ ਦਫ਼ਤਰ ਅਤੇ ਆਲੇ-ਦੁਆਲੇ ਦੇ ਪ੍ਰਸ਼ਾਸਨਿਕ ਹਲਕਿਆਂ ਵਿੱਚ ਭਾਰੀ ਹੜਕੰਪ ਮਚ ਗਿਆ।
ਪ੍ਰਾਪਤ ਜਾਣਕਾਰੀ ਅਨੁਸਾਰ, ਅੱਜ ਸਵੇਰੇ ਈਡੀ ਦੇ ਉੱਚ ਅਧਿਕਾਰੀਆਂ ਦੀ ਇੱਕ ਵਿਸ਼ੇਸ਼ ਟੀਮ ਤਿੰਨ ਸਰਕਾਰੀ ਗੱਡੀਆਂ ਵਿੱਚ ਸਵਾਰ ਹੋ ਕੇ ਮੋਹਾਲੀ ਸਥਿਤ ਗਮਾਡਾ ਦੇ ਕੇਂਦਰੀ ਦਫ਼ਤਰ ਵਿਖੇ ਪਹੁੰਚੀ। ਟੀਮ ਦੇ ਦਫ਼ਤਰ ਵਿੱਚ ਦਾਖਲ ਹੁੰਦਿਆਂ ਹੀ ਇਮਾਰਤ ਦੇ ਮੁੱਖ ਦਰਵਾਜ਼ਿਆਂ ਅਤੇ ਆਉਣ-ਜਾਣ ਵਾਲੇ ਰਸਤਿਆਂ 'ਤੇ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕਰ ਦਿੱਤੇ ਗਏ।
ਦਫ਼ਤਰ ਅੰਦਰ ਮੌਜੂਦ ਮੁਲਾਜ਼ਮਾਂ ਅਤੇ ਆਮ ਲੋਕਾਂ ਦੀ ਆਵਾਜਾਈ ਨੂੰ ਕੁੱਝ ਸਮੇਂ ਲਈ ਸੀਮਤ ਕਰ ਦਿੱਤਾ ਗਿਆ ਤਾਂ ਜੋ ਜਾਂਚ ਪ੍ਰਕਿਰਿਆ ਵਿੱਚ ਕਿਸੇ ਕਿਸਮ ਦੀ ਰੁਕਾਵਟ ਨਾ ਆਵੇ। ਹਾਲਾਂਕਿ, ਫਿਲਹਾਲ ED ਜਾਂ ਗਮਾਡਾ ਦੇ ਕਿਸੇ ਵੀ ਉੱਚ ਅਧਿਕਾਰੀ ਵੱਲੋਂ ਇਸ ਕਾਰਵਾਈ ਬਾਰੇ ਸਪੱਸ਼ਟ ਤੌਰ 'ਤੇ ਕੁੱਝ ਨਹੀਂ ਕਿਹਾ ਗਿਆ ਹੈ।
- Download Babushahi App
-
-