Gurdaspur : ਪੰਚਾਇਤ ਸੰਮਤੀਆਂ ਦੀ ਹਦੂਦ ਅੰਦਰ 14 ਦਸੰਬਰ ਨੂੰ Dry Day ਘੋਸ਼ਿਤ
ਰੋਹਿਤ ਗੁਪਤਾ
ਗੁਰਦਾਸਪੁਰ,13 ਦਸੰਬਰ 2025 : ਸਕੱਤਰ, ਰਾਜ ਚੋਣ ਕਮਿਸ਼ਨ, ਪੰਜਾਬ ਜਾਰੀ ਪੱਤਰ ਤਹਿਤ 14 ਦਸੰਬਰ 2025 ਨੂੰ ਹੋਣ ਵਾਲੀਆਂ ਜਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ, 2025 ਨੂੰ ਧਿਆਨ ਵਿੱਚ ਰੱਖਦੇ ਹੋਏ 14 ਦਸੰਬਰ ਨੂੰ ਡਰਾਈ ਡੇਅ ਘੋਸ਼ਿਤ ਕਰਨ ਸਬੰਧੀ ਹਦਾਇਤ ਜਾਰੀ ਕੀਤੀ ਗਈ ਹੈ।
ਇਸ ਲਈ ਸ੍ਰੀ ਅਦਿੱਤਿਆ ਉੱਪਲ, ਜਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਵਲੋਂ ਜ਼ਿਲ੍ਹਾ ਗੁਰਦਾਸਪੁਰ ਵਿੱਚ ਪੈਂਦੀਆਂ ਪੰਚਾਇਤ ਸੰਮਤੀਆਂ ਦੀ ਹਦੂਦ ਅੰਦਰ ਪੰਜਾਬ ਆਬਕਾਰੀ ਐਕਟ 1914 ਦੀ ਧਾਰਾ 54 ਅਤੇ ਲੋਕ ਪ੍ਰਤੀਨਿਧਤਾ ਐਕਟ,1951 ਦੇ ਸੈਕਸ਼ਨ 135 ਸੀ ਅਤੇ ਭਾਰਤੀਯ ਨਾਗਰਿਕ ਸੁਰੱਖਿਆ ਸੰਹਿਤਾ 2023 (ਬੀ.ਐੱਨ.ਐੱਸ.ਐੱਸ) ਦੀ ਧਾਰਾ 163 ਦੇ ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ 14 ਦਸੰਬਰ 2025 ਨੂੰ ਸ਼ਰਾਬ ਦੇ ਠੇਕੇ ਅਤੇ ਅਹਾਤਾ ਬੰਦ ਕਰਨ ਦਾ ਹੁਕਮ ਜਾਰੀ ਕੀਤੇ ਗਏ ਹਨ।
ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਉਕਤ ਦਰਸਾਈ ਗਈ ਮਿਤੀ ਨੂੰ ਸ਼ਰਾਬ ਦਾ ਠੇਕਾ ਅਤੇ ਅਹਾਤਾ ਖੁੱਲਾ ਨਹੀਂ ਹੋਵੇਗਾ ਅਤੇ ਸ਼ਰਾਬ ਹੋਟਲਾਂ, ਰੈਸਟੋਰੈਂਟਾਂ ਅਤੇ ਕਲੱਬਾਂ ਵਿੱਚ ਵੀ ਵਰਤਾਈ ਨਹੀ ਜਾਏਗੀ ਅਤੇ ਨਾ ਹੀ ਕੋਈ ਵੀ ਵਿਅਕਤੀ ਸ਼ਰਾਬ ਦੀ ਸਟੋਰੇਜ਼ ਕਰੇਗਾ।