ਵੱਡੀ ਖ਼ਬਰ: ਰਾਜਵੀਰ ਘੁੰਮਣ CBI ਦਫ਼ਤਰ ਪਹੁੰਚੇ
Ravi Jakhu / Babushahi Network
ਚੰਡੀਗੜ੍ਹ, 16 ਅਕਤੂਬਰ 2026- ਪੰਜਾਬ ਦੀ ਰਾਜਨੀਤੀ ਨਾਲ ਜੁੜੀ ਇੱਕ ਬਹੁਤ ਹੀ ਵੱਡੀ ਅਤੇ ਅਹਿਮ ਖ਼ਬਰ ਸਾਹਮਣੇ ਆ ਰਹੀ ਹੈ। ਪੰਜਾਬ ਦੇ ਮੁੱਖ ਮੰਤਰੀ ਦੇ ਓ.ਐਸ.ਡੀ. (OSD) ਰਾਜਵੀਰ ਘੁੰਮਣ ਅੱਜ ਚੰਡੀਗੜ੍ਹ ਸਥਿਤ ਕੇਂਦਰੀ ਜਾਂਚ ਏਜੰਸੀ (CBI) ਦੇ ਦਫ਼ਤਰ ਵਿਖੇ ਪਹੁੰਚੇ ਹਨ। ਏਜੰਸੀ ਵੱਲੋਂ ਭੇਜੇ ਗਏ ਨੋਟਿਸ ਅਤੇ ਦਿੱਤੇ ਗਏ ਹੁਕਮਾਂ ਦੀ ਪਾਲਣਾ ਕਰਦਿਆਂ ਰਾਜਵੀਰ ਘੁੰਮਣ ਅੱਜ, ਯਾਨੀ 16 ਅਕਤੂਬਰ ਨੂੰ ਜਾਂਚ ਵਿੱਚ ਸ਼ਾਮਲ ਹੋਣ ਲਈ CBI ਦੇ ਦਫ਼ਤਰ ਅੰਦਰ ਦਾਖ਼ਲ ਹੋਏ, ਜਿੱਥੇ ਉਨ੍ਹਾਂ ਤੋਂ ਮਾਮਲੇ ਸਬੰਧੀ ਬਾਰੀਕੀ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।
- Download Babushahi App
-
-