← ਪਿਛੇ ਪਰਤੋ
MLA ਦੇਵ ਮਾਨ ਵੱਲੋਂ ਪਿੰਡ ਕਾਲਸਨਾ ਦੀ ਗ੍ਰਾਮ ਪੰਚਾਇਤ ਨੂੰ 5 ਲੱਖ ਰੁਪਏ ਦਾ ਚੈਕ ਭੇਟ ਗੁਰਪ੍ਰੀਤ ਸਿੰਘ ਜਖਵਾਲੀ। ਨਾਭਾ 30 ਜੁਲਾਈ 2026:- ਹਲਕੇ ਦੇ ਵਿਕਾਸ ਕਾਰਜਾਂ ਨੂੰ ਹੋਰ ਗਤੀ ਦੇਣ ਦੇ ਉਦੇਸ਼ ਨਾਲ ਆਪ ਪਾਰਟੀ ਦੇ ਵਿਧਾਇਕ ਦੇਵ ਮਾਨ ਵੱਲੋਂ ਪਿੰਡ ਕਾਲਸਨਾ ਦੀ ਗ੍ਰਾਮ ਪੰਚਾਇਤ ਨੂੰ ਵਿਕਾਸ ਕਾਰਜਾਂ ਲਈ 5 ਲੱਖ ਰੁਪਏ ਦਾ ਚੈਕ ਭੇਟ ਕੀਤਾ ਗਿਆ। ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਗੁਰਬੀਰ ਸਿੰਘ ਕਾਲਸਨਾ ਨਾਲ ਸਰਪੰਚ ਗੁਰਧਿਆਨ ਸਿੰਘ ਕਾਲਸਨਾ ਵੱਲੋ ਪੰਜ ਲੱਖ ਰੁਪਏ ਦਾ ਚੈਕ ਪ੍ਰਾਪਤ ਕੀਤਾ ਗਿਆ। ਉਨ੍ਹਾਂ ਵਿਧਾਇਕ ਦੇਵ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਰਾਸ਼ੀ ਨਾਲ ਪਿੰਡ ਦੇ ਵਿਕਾਸ ਕਾਰਜਾਂ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ ਲੋਕਾਂ ਨੂੰ ਬਿਹਤਰ ਸਹੂਲਤਾਂ ਉਪਲਬਧ ਕਰਵਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਹਰ ਪਿੰਡ ਵਿੱਚ ਲੋੜ ਅਨੁਸਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਇਸ ਮੌਕੇ ਹਾਜ਼ਰ ਪਿੰਡ ਵਾਸੀਆਂ ਅਤੇ ਪਾਰਟੀ ਵਰਕਰਾਂ ਨੇ ਵੀ ਇਸ ਉਪਰਾਲੇ ਦੀ ਸ਼ਲਾਘਾ ਕੀਤੀ।
Total Responses : 25