MLA ਨਰਿੰਦਰਪਾਲ ਸਿੰਘ ਸਵਨਾ ਦੇ ਹੜ੍ਹ ਪੀੜਤ ਪਿੰਡ ਦੋਨਾ ਨਾਨਕਾ ਤੇ ਤੇਜਾ ਰੁਹੇਲਾ ਦੇ ਲੋਕਾਂ ਦਾ ਹਾਲ ਚਾਲ ਜਾਣਨ ਪਹੁੰਚੇ
ਮੌਕੇ ਤੇ ਪਸ਼ੂਆਂ ਲਈ ਵੰਡਿਆ ਹਰਾ ਚਾਰਾ
ਕਿਹਾ, ਪੰਜਾਬ ਸਰਕਾਰ ਇਸ ਕੁਦਰਤੀ ਆਫਤ ਨਾਲ ਨਜਿੱਠਣ ਲਈ ਲੋਕਾਂ ਦੀ ਹਰ ਸੰਭਵ ਮਦਦ ਕਰਨ ਲਈ ਤਿਆਰ
ਫਾਜ਼ਿਲਕਾ 21 ਅਗਸਤ
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹੜ੍ਹ ਪੀੜ੍ਹਤ ਲੋਕਾਂ ਦੀ ਹਰ ਸੰਭਵ ਮਦਦ ਕਰਨ ਲਈ ਤਿਆਰ ਹੈ। ਇਹ ਪ੍ਰਗਟਾਵਾ ਫਾਜ਼ਿਲਕਾ ਦੇ ਵਿਧਾਇਕ ਸ੍ਰੀ. ਨਰਿੰਦਰਪਾਲ ਸਿੰਘ ਸਵਨਾ ਨੇ ਹਲਕੇ ਦੇ ਪਿੰਡ ਦੋਨਾ ਨਾਨਕਾ ਤੇ ਤੇਜਾ ਰੁਹੇਲਾ ਵਿਖੇ ਪਹੁੰਚ ਕੇ ਹੜ੍ਹ ਪੀੜਤ ਲੋਕਾਂ ਦਾ ਹਾਲ ਚਾਲ ਜਾਣਨ ਅਤੇ ਪਸ਼ੂਆਂ ਲਈ ਹਰਾ ਚਾਰਾ ਵੰਡਣ ਮੌਕੇ ਕੀਤਾ।
ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਕਿਹਾ ਕਿ ਉਹ ਫਾਜ਼ਿਲਕਾ ਦੇ ਲੋਕਾਂ ਦੇ ਨਾਲ ਹਨ ਤੇ ਹਰ ਸਮੇਂ ਲੋਕਾਂ ਵਿੱਚ ਵਿਚਰ ਕੇ ਉਨ੍ਹਾਂ ਦਾ ਹਾਲ ਚਾਲ ਪੁੱਛਦੇ ਹਨ ਤੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣਨ ਉਪਰੰਤ ਉਨ੍ਹਾਂ ਨੂੰ ਲੋੜੀਂਦੀਆਂ ਜ਼ਰੂਰਤ ਦੀਆਂ ਚੀਜ਼ਾਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਅਸੀਂ ਸਾਰੇ ਰਲ ਮਿਲ ਕੇ ਇਸ ਕੁਦਰਤ ਦੀ ਕਰੋਪੀ ਦਾ ਸਾਹਮਣਾ ਕਰਾਂਗੇ। ਉਨ੍ਹਾਂ ਹਲਕਾ ਵਾਸੀਆਂ ਖਾਸ ਕਰ ਹਰ ਪੀੜਤ ਲੋਕਾਂ ਨੂੰ ਵਿਸ਼ਵਾਸ ਦਵਾਇਆ ਕਿ ਉਹ ਇਸ ਮੁਸ਼ਕਲ ਦੀ ਘੜੀ ਵਿੱਚ ਪੰਜਾਬ ਸਰਕਾਰ ਤੇ ਉਹ ਲੋਕਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ ਤੇ ਹਰ ਮੁਸ਼ਕਲ ਦੀ ਘੜੀ ਵਿੱਚ ਲੋਕਾਂ ਦਾ ਸਾਥ ਦੇਣ ਦੀ ਤਿਆਰ ਹਨ।
ਉਨ੍ਹਾਂ ਅੱਗੇ ਕਿਹਾ ਕਿ ਜਿੱਥੇ ਉਹ ਪਿੰਡ ਵਾਸੀਆਂ ਨੂੰ ਪਸ਼ੂਆਂ ਲਈ ਹਰਾ ਚਾਰਾ ਤੇ ਹੋਰ ਲੋਂੜੀਦੀਆਂ ਚੀਜ਼ਾਂ ਮੁਹੱਈਆ ਕਰਵਾ ਰਹੇ ਹਨ ਉੱਥੇ ਹੀ ਸਾਡੇ ਪ੍ਰਸ਼ਾਸਨ ਨੇ ਵੀ ਆਪਣੀਆਂ ਟੀਮਾਂ ਹੜ੍ਹ ਪੀੜ੍ਹਤ ਲੋਕਾਂ ਦੀ ਮਦਦ ਲਈ ਤਿਆਰ ਕੀਤੀਆਂ ਹਨ ਜੋ ਇਨ੍ਹਾਂ ਹੜ੍ਹ ਪੀੜ੍ਹਤਾਂ ਦੀ ਮਦਦ ਕਰ ਰਹੀਆਂ ਹਨ। ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਲਗਾਤਾਰ ਹੜ੍ਹ ਪੀੜਤ ਲੋਕਾਂ ਦਾ ਸਰੀਰਕ ਨਿਰੀਖਣ ਕੀਤਾ ਜਾ ਰਿਹਾ ਹੈ। ਪਸ਼ੂ ਪਾਲਣ ਨੇ ਵੀ ਆਪਣੀਆਂ ਟੀਮਾਂ ਹੜ੍ਹ ਪੀੜਤ ਲੋਕਾਂ ਦੀ ਮਦਦ ਲਈ ਭੇਜੀਆਂ ਹਨ। ਇਸ ਤਰ੍ਹਾਂ ਪ੍ਰਸ਼ਾਸਨ ਵੱਲੋਂ ਤਿਆਰ ਇਹ ਵਿਭਾਗੀ ਟੀਮਾਂ ਲੋਕਾਂ ਦੀ ਜਾਲ ਤੇ ਮਾਲ ਦੀ ਰਾਖੀ ਲਈ ਤਤਪਰ ਹੋ ਕੇ ਕੰਮ ਕਰ ਰਹੀਆਂ ਹਨ।