MP ਸਤਨਾਮ ਸਿੰਘ ਸੰਧੂ ਨੇ ਮੁਸਲਿਮ ਭਾਈਚਾਰੇ ਦੇ ਨਾਲ ਮਨਾਇਆ ਈਦ-ਉਲ-ਫ਼ਿਤਰ ਦਾ ਤਿਓਹਾਰ
ਐਮਪੀ ਸਤਨਾਮ ਸਿੰਘ ਸੰਧੂ ਮਨੀਮਾਜਰਾ ਦੀ ਈਦਗਾਹ ਵਿਖੇ ਈਦ-ਉਲ-ਫਿਤਰ ਦੇ ਜਸ਼ਨਾਂ ਦੌਰਾਨ ਵਿਸ਼ਵ ਸ਼ਾਂਤੀ ਅਤੇ ਭਾਰਤ ਦੀ ਖੁਸ਼ਹਾਲੀ ਲਈ ਵਿਸ਼ੇਸ਼ ਦੁਆ ਬੰਦਗੀ ਵਿੱਚ ਹੋਏ ਸ਼ਾਮਲ
ਮੈਂਬਰ ਪਾਰਲੀਮੈਂਟ ਸਤਨਾਮ ਸਿੰਘ ਸੰਧੂ ਨੇ ਦੇਸ਼ ਨੂੰ ਦਿੱਤੀ ਈਦ-ਉਲ-ਫ਼ਿਤਰ ਦੀ ਮੁਬਾਰਕਬਾਦ, ਭਾਰਤੀਆਂ ਲਈ ਖ਼ੁਸ਼ਹਾਲੀ, ਸ਼ਾਂਤੀ ਤੇ ਤਰੱਕੀ ਦੀ ਮੰਗੀ ਦੁਆ
ਮੁਸਲਿਮ ਭਾਈਚਾਰੇ ਨੇ ਵਿਸ਼ਵ ਸ਼ਾਂਤੀ ਲਈ ਪੀਐਮ ਮੋਦੀ ਦੇ ਯਤਨਾਂ ਦੀ ਕੀਤੀ ਸ਼ਲਾਘਾ, ਦੁਨੀਆ ਨੂੰ ਜੰਗ ਦੀ ਥਾਂ ਸ਼ਾਂਤੀ ਨਾਲ ਵਿਸ਼ਵ ਚੁਣੌਤੀਆਂ ਹੱਲ ਕਰਨ ਦੀ ਕੀਤੀ ਅਪੀਲ
ਚੰਡੀਗੜ੍ਹ, 21 ਮਾਰਚ: ਮੈਂਬਰ ਪਾਰਲੀਮੈਂਟ (ਰਾਜ ਸਭਾ) ਅਤੇ ਭਾਰਤੀ ਘੱਟ ਗਿਣਤੀ ਫ਼ੈਡਰੇਸ਼ਨ (ਆਈਐਮਐਫ਼) ਦੇ ਕਨਵੀਨਰ ਸਤਨਾਮ ਸਿੰਘ ਸੰਧੂ ਦੀ ਅਗਵਾਈ ਵਿੱਚ ਆਈਐਮਐਫ਼ ਦਾ ਇੱਕ ਵਫ਼ਦ ਮਨੀਮਾਜਰਾ ਵਿਖੇ ਈਦਗਾਹ ਵਿਖੇ ਈਦ-ਉਲ-ਫ਼ਿਤਰ ਦੇ ਜਸ਼ਨਾਂ ਵਿੱਚ ਸ਼ਾਮਲ ਹੋਇਆ। ਇਸ ਮੌਕੇ ਮੁਸਲਿਮ ਭਾਈਚਾਰੇ ਦੇ ਮੈਂਬਰ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਸਨ, ਤਾਂ ਕਿ ਉਹ ਰਮਜ਼ਾਨ (ਰਾਮਦਾਨ) ਦੇ ਪਵਿੱਤਰ ਇਸਲਾਮੀ ਮਹੀਨੇ ਦੀ ਸਮਾਪਤੀ ਦਾ ਪ੍ਰਤੀਕ ਮੰਨੇ ਜਾਣ ਵਾਲੇ ਇਸ ਤਿਓਹਾਰ 'ਤੇ ਵਿਸੇਸ਼ ਨਮਾਜ਼ ਅਤੇ ਦੁਆਵਾਂ ਅਦਾ ਕਰ ਸਕਣ।
ਭਾਈਚਾਰੇ ਫ਼ਿਰਕੂ ਸਦਭਾਵਨਾ ਦਾ ਸੰਦੇਸ਼ ਫੈਲਾਉਣ ਲਈ ਮਨੀਮਾਜਰਾ ਦੇ ਈਦਗਾਹ ਵਿੱਚ ਈਦ-ਉਲ-ਫ਼ਿਤਰ ਦੇ ਜਸ਼ਨਾਂ ਵਿੱਚ ਹਿੱਸਾ ਲੈਂਦੇ ਹੋਏ ਮੈਂਬਰ ਪਾਰਲੀਮੈਂਟ ਸਤਨਾਮ ਸਿੰਘ ਸੰਧੂ ਨੇ ਇਸ ਮੌਕੇ ਵਿਸ਼ਵ ਸ਼ਾਂਤੀ ਲਈ ਵਿਸ਼ੇਸ਼ ਦੁਆ ਬੰਦਗੀ ਵਿੱਚ ਹਿੱਸਾ ਲਿਆ। ਇਹ ਦੁਆ ਵਿਸ਼ਵ ਪੱਧਰ 'ਤੇ ਚੱਲ ਰਹੀ ਜੰਗ ਅਤੇ ਦੇਸ਼ ਦੀ ਤਰੱਕੀ ਤੇ ਖ਼ੁਸ਼ਹਾਲੀ ਨੂੰ ਧਿਆਨ ਵਿੱਚ ਰੱਖਦਿਆਂ ਕੀਤੀ ਗਈ ਸੀ। ਉਨ੍ਹਾਂ ਨੇ ਪੱਛਮੀ ਏਸ਼ੀਆ ਵਿੱਚ ਚੱਲ ਰਹੀ ਜੰਗ ਅਤੇ ਵਧਦੇ ਵਿਸ਼ਵ ਤਣਾਅ ਵਿਚਾਲੇ ਦੁਨੀਆ ਭਰ ਦੇ ਲੋਕਾਂ ਵਿੱਚ ਸਦਭਾਵਨਾ, ਭਾਈਚਾਰਕ ਸਾਂਝ, ਏਕਤਾ, ਆਪਸੀ ਸਮਝ ਅਤੇ ਵਿਸ਼ਵ ਸ਼ਾਂਤੀ ਬਹਾਲੀ 'ਤੇ ਜ਼ੋਰ ਦਿੱਤਾ। ਇਨ੍ਹਾਂ ਦੁਆਵਾਂ ਨੇ ਦੇਸ਼ ਅਤੇ ਦੁਨੀਆ ਵਿੱਚ ਏਕਤਾ ਅਤੇ ਸ਼ਾਂਤੀਪੂਰਨ ਮਾਹੌਲ ਦਾ ਸੰਦੇਸ਼ ਦਿੱਤਾ।
ਇਸ ਮੌਕੇ ਮੈਂਬਰ ਪਾਰਲੀਮੈਂਟ ਸਤਨਾਮ ਸਿੰਘ ਸੰਧੂ ਨੇ ਮੁਸਲਿਮ ਭਾਈਚਾਰੇ ਦੇ ਮੈਂਬਰਾਂ ਨੂੰ ਗਲ ਲਗਾ ਕੇ ਅਤੇ ਮਠਿਆਈਆਂ ਵੰਡ ਕੇ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਦੇ ਨਾਲ ਹੀ ਉਨ੍ਹਾਂ ਕਿਹਾ, "ਈਦ ਉਲ ਫ਼ਿਤਰ ਦੇ ਇਸ ਪਵਿੱਤਰ ਮੌਕੇ ਮੈਂ ਸਾਰਿਆਂ ਦੇਸ਼ਵਾਸੀਆਂ ਨੂੰ, ਵਿਸ਼ੇਸ਼ ਰੂਪ ਵਿੱਚ ਮੁਸਲਿਮ ਭਾਈਚਾਰੇ ਦੇ ਭਰਾਵਾਂ-ਭੈਣਾਂ ਨੂੰ ਈਦ ਦੀ ਮੁਬਾਰਕਬਾਦ ਦਿੰਦਾ ਹਾਂ। ਮੈਂ ਇਸ ਖ਼ਾਸ ਅਤੇ ਪਵਿੱਤਰ ਮੌਕੇ 'ਤੇ ਦੁਆ ਮੰਗਦਾਂ ਹਾਂ ਕਿ ਇਹ ਈਦ ਦਾ ਤਿਓਹਾਰ ਸਾਰਿਆਂ ਦੇ ਲਈ ਖ਼ੁਸ਼ੀਆਂ, ਸ਼ਾਂਤੀ ਅਤੇ ਖ਼ੁਸ਼ਹਾਲੀ ਲੈਕੇ ਆਵੇ।"
ਇਸ ਮੌਕੇ ਮੁਸਲਿਮ ਭਾਈਚਾਰੇ ਦੇ ਲੋਕਾਂ ਨੇ ਈਦ ਦੀ ਨਮਾਜ਼ ਅਦਾ ਕੀਤੀ ਅਤੇ ਵਿਸ਼ਵ ਸ਼ਾਂਤੀ ਲਈ ਦੁਆ ਮੰਗੀ। ਉਨ੍ਹਾਂ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਪੱਛਮੀ ਏਸ਼ੀਆ ਵਿੱਚ ਚੱਲ ਰਹੀ ਜੰਗ ਅਤੇ ਵਧਦੇ ਵਿਸ਼ਵ ਤਣਾਅ ਵਿਚਾਲੇ ਦੁਨੀਆ ਭਰ ਦੇ ਲੋਕਾਂ ਵਿੱਚ ਸਦਭਾਵਨਾ, ਭਾਈਚਾਰਾ, ਏਕਤਾ, ਆਪਸੀ ਸਮਝ ਅਤੇ ਵਿਸ਼ਵ ਸ਼ਾਂਤੀ ਨੂੰ ਬਹਾਲ ਕਰਨ ਦੀ ਲੋੜ ਹੈ। ਤੀਜੀ ਵਿਸ਼ਵ ਜੰਗ ਦੇ ਭਿਆਨਕ ਮਾਹੌਲ ਵਿਚਾਲੇ ਇਨ੍ਹਾਂ ਨਮਾਜ਼ਾਂ ਦੇ ਜ਼ਰੀਏ ਮੁਸਲਿਮ ਭਾਈਚਾਰੇ ਨੇ ਏਕਤਾ ਅਤੇ ਸ਼ਾਂਤੀ ਦਾ ਮਜ਼ਬੂਤ ਸੰਦੇਸ਼ ਦਿੱਤਾ।
ਮੁਸਲਿਮ ਭਾਈਚਾਰੇ ਦੇ ਲੋਕਾਂ ਨੇ ਅੱਗੇ ਕਿਹਾ, "ਭਾਰਤ ਨੇ ਹਮੇਸ਼ਾ ਅਮਨ-ਸ਼ਾਂਤੀ ਦਾ ਸਮਰਥਨ ਕੀਤਾ ਹੈ ਅਤੇ ਪੂਰੀ ਦੁਨੀਆ ਵਿੱਚ ਸਦਾ ਸਦਭਾਵਨਾ ਦਾ ਸੰਦੇਸ਼ ਫੈਲਾਇਆ ਹੈ। ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਨੀਤੀਆਂ ਅਤੇ ਸ਼ਾਂਤੀ ਅਤੇ ਭਾਈਚਾਰੇ 'ਤੇ ਆਧਾਰਿਤ ਮਜ਼ਬੂਤ ਵਿਸ਼ਵ ਅਗਵਾਈ ਦੀ ਵੀ ਸ਼ਲਾਘਾ ਕੀਤੀ, ਜੋ ਸ਼ਾਂਤੀ, ਤਰੱਕੀ ਅਤੇ ਖ਼ੁਸ਼ਹਾਲੀ ਲਈ ਨਵਾਂ ਰਾਹ ਤਿਆਰ ਕਰ ਰਿਹਾ ਹੈ।
ਮੁਸਲਿਮ ਭਾਈਚਾਰੇ ਦੇ ਆਗੂਆਂ ਨੇ ਅੱਗੇ ਕਿਹਾ, "ਪੀਐਮ ਮੋਦੀ ਨੇ ਸਾਫ਼ ਤੌਰ 'ਤੇ ਇਸ ਗੱਲ 'ਤੇ ਜ਼ੋਰ ਦਿੱਤਾ ਹੈ ਕਿ ਜੰਗ ਕਿਸੇ ਵੀ ਸਮੱਸਿਆ ਦਾ ਹੱਲ ਨਹੀਂ ਹੈ ਅਤੇ ਜੰਗ ਨਾਲ ਵਿਸ਼ਵ ਚੁਣੌਤੀਆਂ ਨੂੰ ਸੁਲਝਾਇਆ ਨਹੀਂ ਜਾ ਸਕਦਾ।
ਉਨ੍ਹਾਂ ਕਿਹਾ ਕਿ ਪੀਐਮ ਮੋਦੀ ਦੀ ਅਗਵਾਈ ਵਿੱਚ ਭਾਰਤ ਨਿਰਪੱਖ ਨਹੀਂ, ਸਗੋਂ ਸ਼ਾਂਤੀ ਦੇ ਪੱਖ ਵਿੱਚ ਹੈ। ਉਨ੍ਹਾਂ ਕਿਹਾ ਕਿ ਪੀਐਮ ਮੋਦੀ ਨੇ ਹਮੇਸ਼ਾ ਵਿਸ਼ਵ ਸ਼ਾਂਤੀ ਲਈ ਇਹ ਤਰਕ ਦਿੱਤਾ ਹੈ ਕਿ ਜੰਗ ਦੇ ਹੱਲ ਜੰਗ ਦੇ ਮੈਦਾਨ ਵਿੱਚ ਨਹੀਂ, ਸਗੋਂ ਗੱਲਬਾਤ ਦੀ ਮੇਜ਼ 'ਤੇ ਮਿਲਦੇ ਹਨ।
ਇਸ ਮੌਕੇ 'ਤੇ, ਮੁਸਲਿਮ ਭਾਈਚਾਰੇ ਦੇ ਮੈਂਬਰਾਂ ਨੇ ਈਰਾਨ, ਇਜ਼ਰਾਈਲ ਅਤੇ ਸੰਯੁਕਤ ਰਾਜ ਅਮਰੀਕਾ ਵਿਚਕਾਰ ਚੱਲ ਰਹੇ ਸੰਘਰਸ਼ ਤੋਂ ਪ੍ਰਭਾਵਿਤ ਈਰਾਨੀਆਂ ਨੂੰ ਮਾਨਵਤਾਵਾਦੀ ਸਹਾਇਤਾ ਪਹੁੰਚਾਉਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਦੀ ਸ਼ਲਾਘਾ ਕੀਤੀ।
Click to Follow Babushahi Facebook page →