Mohali Breaking : ADC ਵੱਲੋਂ ਇੱਕ ਹੋਰ ਫਰਮ ਦਾ ਲਾਇਸੰਸ ਰੱਦ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 20 ਫਰਵਰੀ, 2026:
ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀਮਤੀ ਗੀਤਿਕਾ ਸਿੰਘ ਵੱਲੋਂ ਮਾਰਗ ਗਰੁੱਪ ਫਰਮ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ।
ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਅਨੁਸਾਰ ਮਾਰਗ ਗਰੁੱਪ ਫਰਮ ਐਸ.ਸੀ.ਐਫ ਨੰ: 65, ਟਾਪ ਫਲੌਰ, ਫੇਜ਼-5, ਮੋਹਾਲੀ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਮਾਲਕ ਮਨਜਿੰਦਰ ਸਿੰਘ ਪੁੱਤਰ ਕੁਲਦੀਪ ਸਿੰਘ ਪਤਾ ਪਿੰਡ ਤੇ ਡਾਕ ਸ਼ੇਰੋਂ ਤਹਿਸੀਲ/ਜ਼ਿਲ੍ਹਾ ਤਰਨਤਾਰਨ ਹੁਣ ਵਾਸੀ ਫਲੈਟ ਨੰ:ਸੀ-8/1203, ਗਿਆਰਵੀਂ ਮੰਜ਼ਿਲ, ਪ੍ਰਭ ਪ੍ਰੀਮੀਅਮ ਅਪਾਰਟਮੈਂਟਸ, ਸੈਕਟਰ-88, ਮੋਹਾਲੀ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੂੰ ਕੰਸਲਟੈਂਸੀ ਦੇ ਕੰਮ ਲਈ ਲਾਇਸੰਸ ਨੰ: 349/ਆਈ.ਸੀ. ਮਿਤੀ 04.10.2019 ਜਾਰੀ ਕੀਤਾ ਗਿਆ ਸੀ। ਜਿਸ ਦੀ ਮਿਆਦ ਮਿਤੀ 03.10.2024 ਨੂੰ ਖਤਮ ਹੋ ਚੁੱਕੀ ਹੈ।
ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ, ਲਾਇਸੰਸੀ ਵੱਲੋਂ ਐਕਟ/ਰੂਲਜ਼ ਅਤੇ ਐਡਵਾਈਜ਼ਰੀ ਅਨੁਸਾਰ ਮਹੀਨਾਵਾਰ ਰਿਪੋਰਟਾਂ ਅਤੇ ਇਸਤਿਹਾਰਾਂ ਸਬੰਧੀ ਸੂਚਨਾ ਸਮੇਂ ਸਿਰ ਨਾ ਭੇਜਣ ਕਰਕੇ, ਲਾਇਸੰਸ ਨਵੀਨ ਨਾ ਕਰਵਾਉਣ ਕਰਕੇ, ਫਰਮ ਖਿਲਾਫ ਸ਼ਿਕਾਇਤਾਂ ਪ੍ਰਾਪਤ ਹੋਣ ਕਰਕੇ, ਲਾਇਸੰਸ ਦੀਆਂ ਧਾਰਾਵਾਂ ਦੀ ਪਾਲਣਾ ਨਾ ਕਰਨ ਕਰਕੇ, ਨੋਟਿਸ ਦਾ ਜਵਾਬ/ਸਪਸ਼ਟੀਕਰਨ ਨਾ ਦੇਣ ਕਰਕੇ ਫਰਮ ਅਤੇ ਲਾਇਸੰਸੀ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(ਈ) ਦੇ ਉਪਬੰਧਾਂ ਦੀ ਉਲੰਘਣਾ ਕੀਤੀ ਗਈ ਹੈ।
ਉਕਤ ਤੱਥਾਂ ਦੇ ਸਨਮੁੱਖ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1) (ਈ) ਦੇ ਉਪਬੰਧਾਂ ਤਹਿਤ ਮਿਲੀਆ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ, ਮਾਰਗ ਗਰੁੱਪ ਫਰਮ ਨੂੰ ਜਾਰੀ ਲਾਇਸੰਸ ਨੰਬਰ 349/ਆਈ.ਸੀ. ਮਿਤੀ 04.10.2019 ਨੂੰ ਤੁਰੰਤ ਪ੍ਰਭਾਵ ਤੋਂ ਰੱਦ/ਕੈਂਸਲ ਕਰ ਦਿੱਤਾ ਗਿਆ ਹੈ।