Mohali News : ਏ.ਡੀ.ਸੀ. ਵੱਲੋਂ ਫਰਮ ਵੀ.ਐਮ.ਓ. ਕੰਸਲਟੈਂਟਸ ਦਾ ਲਾਇਸੰਸ ਰੱਦ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 18 ਸਤੰਬਰ, 2026:
ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀਮਤੀ ਗੀਤਿਕਾ ਸਿੰਘ ਵੱਲੋਂ ਫਰਮ ਵੀ.ਐਮ.ਓ. ਕੰਸਲਟੈਂਟਸ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ।
ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਫਰਮ ਵੀ.ਐਮ.ਓ. ਕੰਸਲਟੈਂਟਸ ਐਸ.ਸੀ.ਐਫ. ਨੰ: 106, ਦੂਜੀ ਅਤੇ ਤੀਜੀ ਮੰਜ਼ਿਲ, ਫੇਜ਼-10, ਮੋਹਾਲੀ ਦੇ ਮਾਲਕ ਸ੍ਰੀ ਸਾਜਨ ਸਿੰਘ ਨੂੰ ਵਾਸੀ ਡੇਰਾ ਸੱਚਾ ਸੌਦਾ ਕਾਲੋਨੀ, ਫਾਜ਼ਿਲਕਾ, ਜ਼ਿਲ੍ਹਾ ਫਾਜ਼ਿਲਕਾ, ਹੁਣ ਵਾਸੀ ਹਾਊਸ ਨੰਬਰ 06, ਗਰਾਊਂਡ ਫਲੌਰ ਫੇਜ਼-09, ਜ਼ਿਲ੍ਹਾ ਐਸ.ਏ.ਐਸ. ਨਗਰ ਨੂੰ ਟਰੈਵਲ ਏਜੰਸੀ ਦੇ ਕੰਮ ਲਈ ਲਾਇਸੰਸ ਨੰਬਰ 657/ਆਈ.ਸੀ. ਮਿਤੀ 07.03.2024 ਨੂੰ ਜਾਰੀ ਕੀਤਾ ਗਿਆ ਸੀ, ਜਿਸ ਦੀ ਮਿਆਦ 06.03.2029 ਤੱਕ ਸੀ।
ਏ.ਡੀ.ਸੀ. ਨੇ ਦੱਸਿਆ ਕਿ ਦਫਤਰੀ ਰਿਕਾਰਡ ਅਨੁਸਾਰ ਫਰਮ ਵੀ.ਐਮ.ਓ. ਕੰਸਲਟੈਂਟਸ ਦੇ ਖਿਲਾਫ ਸ੍ਰੀ ਦੀਪਕ ਬਯਾਲਕੋਟੀ, ਵਾਸੀ ਨੇਪਾਲ ਵੱਲੋਂ 28 ਜੂਨ 2025 ਨੂੰ ਈ-ਮੇਲ ਰਾਹੀਂ ਸ਼ਿਕਾਇਤ ਪ੍ਰਾਪਤ ਹੋਈ ਸੀ। ਸ਼ਿਕਾਇਤ ਨੂੰ ਪੜਤਾਲ ਅਤੇ ਰਿਪੋਰਟ ਲਈ ਉਪ ਮੰਡਲ ਮੈਜਿਸਟਰੇਟ, ਮੋਹਾਲੀ ਨੂੰ ਭੇਜਿਆ ਗਿਆ ਸੀ।
ਇਸ ਤੋਂ ਬਾਅਦ ਲਾਇਸੰਸੀ ਵੱਲੋਂ 24 ਦਸੰਬਰ 2025 ਨੂੰ ਨਿੱਜੀ ਕਾਰਨਾਂ ਦਾ ਹਵਾਲਾ ਦਿੰਦਿਆਂ ਆਪਣਾ ਲਾਇਸੰਸ ਸਰੰਡਰ ਕਰਨ ਲਈ ਦਰਖਾਸਤ ਦਿੱਤੀ ਗਈ। ਦਰਖਾਸਤ ਵਿੱਚ ਲਾਇਸੰਸੀ ਵੱਲੋਂ ਇਹ ਵੀ ਕਿਹਾ ਗਿਆ ਸੀ ਕਿ ਉਸਦੇ ਖਿਲਾਫ ਕੋਈ ਸ਼ਿਕਾਇਤ ਜਾਂ ਮਾਮਲਾ ਦਰਜ ਨਹੀਂ ਹੈ ਅਤੇ ਕਿਸੇ ਕਲਾਇੰਟ ਦਾ ਕੋਈ ਪੈਸਾ ਬਕਾਇਆ ਨਹੀਂ ਹੈ। ਜਦ ਕਿ ਦਫਤਰੀ ਰਿਕਾਰਡ ਵਿੱਚ ਫਰਮ ਦੇ ਖਿਲਾਫ ਪਹਿਲਾਂ ਹੀ ਇੱਕ ਸ਼ਿਕਾਇਤ ਲੰਬਿਤ ਸੀ।
ਇਸ ਮਾਮਲੇ ਸਬੰਧੀ ਦਫਤਰ ਵੱਲੋਂ 4 ਫਰਵਰੀ 2026 ਨੂੰ ਲਾਇਸੰਸੀ ਨੂੰ ਨੋਟਿਸ ਜਾਰੀ ਕਰਕੇ ਸ਼ਿਕਾਇਤ ਸਬੰਧੀ ਸਪਸ਼ਟੀਕਰਨ ਅਤੇ ਲੋੜੀਂਦੇ ਦਸਤਾਵੇਜ਼ ਪੇਸ਼ ਕਰਨ ਲਈ ਕਿਹਾ ਗਿਆ ਸੀ। ਇਸ ਦੇ ਨਾਲ ਹੀ ਉਪ ਮੰਡਲ ਮੈਜਿਸਟਰੇਟ, ਮੋਹਾਲੀ ਨੂੰ ਵੀ ਸ਼ਿਕਾਇਤ ਦੀ ਪੜਤਾਲ ਕਰਕੇ ਰਿਪੋਰਟ ਭੇਜਣ ਲਈ ਯਾਦ ਪੱਤਰ ਜਾਰੀ ਕੀਤਾ ਗਿਆ ਸੀ।
ਉਕਤ ਅਨੁਸਾਰ ਕਾਫੀ ਸਮਾਂ ਬੀਤਣ ਦੇ ਬਾਵਜੂਦ ਲਾਇਸੰਸੀ ਵੱਲੋਂ ਨੋਟਿਸ ਦਾ ਕੋਈ ਜਵਾਬ ਜਾਂ ਸਪਸ਼ਟੀਕਰਨ ਪੇਸ਼ ਨਹੀਂ ਕੀਤਾ ਗਿਆ ਅਤੇ ਨਾ ਹੀ ਸ਼ਿਕਾਇਤ ਸਬੰਧੀ ਪੜਤਾਲ ਰਿਪੋਰਟ ਇਸ ਦਫਤਰ ਨੂੰ ਪ੍ਰਾਪਤ ਹੋਈ।
ਉਕਤ ਤੱਥਾਂ ਦੇ ਸਨਮੁੱਖ ਵਧੀਕ ਡਿਪਟੀ ਕਮਿਸ਼ਨਰ ਨੇ ਲਾਇਸੰਸ ਦੀਆਂ ਸ਼ਰਤਾਂ ਅਤੇ ਐਕਟ/ਰੂਲਾਂ ਦੀ ਪਾਲਣਾ ਨਾ ਕਰਨ ਦੇ ਮੱਦੇਨਜ਼ਰ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ, 2012 ਦੇ ਸੈਕਸ਼ਨ 6 (1) (ਈ) ਦੇ ਉਪਬੰਧਾਂ ਤਹਿਤ ਫਰਮ ਵੀ.ਐਮ.ਓ. ਕੰਸਲਟੈਂਟਸ ਨੂੰ ਜਾਰੀ ਲਾਇਸੰਸ ਨੰਬਰ 657/ਆਈ.ਸੀ. ਮਿਤੀ 07.03.2024 ਤੁਰੰਤ ਪ੍ਰਭਾਵ ਤੋਂ ਰੱਦ/ਕੈਂਸਲ ਕਰ ਦਿੱਤਾ ਗਿਆ ਹੈ।
ਇਸ ਤੋਂ ਇਲਾਵਾ ਐਕਟ/ਰੂਲਜ਼ ਮੁਤਾਬਕ ਜੇਕਰ ਭਵਿੱਖ ਵਿੱਚ ਉਕਤ ਪ੍ਰਾਰਥੀ/ਫਰਮ/ਫਰਮ ਦੇ ਮਾਲਕਾਂ ਦੇ ਖਿਲਾਫ ਕੋਈ ਸ਼ਿਕਾਇਤ ਆਦਿ ਪ੍ਰਾਪਤ ਹੁੰਦੀ ਹੈ ਤਾਂ ਉਸ ਲਈ ਉਕਤ ਪ੍ਰਾਰਥੀ/ਫਰਮ/ਫਰਮ ਦੇ ਮਾਲਕ ਹਰ ਪੱਖੋਂ ਉਸ ਦੀ ਭਰਪਾਈ ਕਰਨ ਲਈ ਜ਼ਿੰਮੇਵਾਰ ਹੋਣਗੇ।
- Download Babushahi App
-
-