Mohali News : ਫਰਮ ਬ੍ਰਾਊਨਸਟੋਨ ਐਜੂਕੇਸ਼ਨਲ ਸਰਵਿਸਿਜ਼ ਐਂਡ ਕੰਸਲਟੈਂਸੀ ਦਾ ਲਾਇਸੰਸ ਰੱਦ
ਡੇਰਾਬੱਸੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ) 27 ਅਕਤੂਬਰ, 2026:
ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀਮਤੀ ਗੀਤਿਕਾ ਸਿੰਘ ਵੱਲੋਂ ਫਰਮ ਬ੍ਰਾਊਨਸਟੋਨ ਐਜੂਕੇਸ਼ਨਲ ਸਰਵਿਸਿਜ਼ ਐਂਡ ਕੰਸਲਟੈਂਸੀ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ।
ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਫਰਮ ਬ੍ਰਾਊਨਸਟੋਨ ਐਜੂਕੇਸ਼ਨਲ ਸਰਵਿਸਿਜ਼ ਐਂਡ ਕੰਸਲਟੈਂਸੀ ਐਸ.ਸੀ.ਓ. ਨੰ: 207-ਏ ਪਹਿਲੀ ਮੰਜ਼ਿਲ, ਸਵਾਸਤਿਕ ਵਿਹਾਰ, ਪਟਿਆਲਾ ਰੋਡ, ਜ਼ੀਰਕਪੁਰ, ਤਹਿ: ਡੇਰਾਬੱਸੀ, ਜ਼ਿਲ੍ਹਾ ਐਸ.ਏ.ਐਸ. ਨਗਰ ਦੇ ਮਾਲਕ ਸ੍ਰੀ ਕੁਲਵਿੰਦਰ ਸਿੰਘ ਪੁੱਤਰ ਸ੍ਰੀ ਹਰਜੀਤ ਸਿੰਘ, ਵਾਸੀ ਹਾਊਸ ਨੰ: 312, ਸ਼ਿਵਾ ਐਨਕਲੇਵ, ਭਬਾਤ ਰੋਡ, ਜ਼ੀਰਕਪੁਰ ਨੂੰ ਟਰੈਵਲ ਏਜੰਸੀ, ਕੰਸਲਟੈਂਸੀ ਅਤੇ ਟਿਕਟਿੰਗ ਏਜੰਟ ਦੇ ਕੰਮਾਂ ਲਈ ਲਾਇਸੰਸ ਨੰਬਰ 643/ਆਈ.ਸੀ. ਮਿਤੀ 15 ਜਨਵਰੀ 2024 ਨੂੰ ਜਾਰੀ ਕੀਤਾ ਗਿਆ ਸੀ, ਜਿਸ ਦੀ ਮਿਆਦ 14 ਜਨਵਰੀ 2029 ਤੱਕ ਸੀ।
ਏ.ਡੀ.ਸੀ. ਵੱਲੋਂ ਦੱਸਿਆ ਗਿਆ ਕਿ ਦਫ਼ਤਰੀ ਰਿਕਾਰਡ ਅਨੁਸਾਰ, ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ, 2012 ਦੇ ਸੈਕਸ਼ਨ 6(1)(ਈ) ਦੀ ਉਲੰਘਣਾ ਦੇ ਮਾਮਲੇ ਵਿੱਚ ਉਕਤ ਲਾਇਸੰਸ ਨੂੰ ਪਹਿਲਾਂ ਤਿੰਨ ਮਹੀਨਿਆਂ ਲਈ ਮੁਅੱਤਲ ਕੀਤਾ ਗਿਆ ਸੀ। ਇਸ ਦੇ ਨਾਲ ਹੀ ਫਰਮ ਦੇ ਮਾਲਕ ਨੂੰ ਆਪਣਾ ਪੱਖ ਪੇਸ਼ ਕਰਨ ਲਈ ਨੋਟਿਸ ਜਾਰੀ ਕਰਦਿਆਂ ਨਿੱਜੀ ਤੌਰ ’ਤੇ ਪੇਸ਼ ਹੋ ਕੇ ਸਪੱਸ਼ਟੀਕਰਨ ਦੇਣ ਲਈ ਕਿਹਾ ਗਿਆ ਸੀ ਪੰਤੂ ਕਾਫ਼ੀ ਸਮਾਂ ਬੀਤ ਜਾਣ ਦੇ ਬਾਵਜੂਦ ਫਰਮ ਦੇ ਮਾਲਕ ਵੱਲੋਂ ਕੋਈ ਜਵਾਬ ਜਾਂ ਸਪਸ਼ਟੀਕਰਨ ਦਫ਼ਤਰ ਵਿੱਚ ਪੇਸ਼ ਨਹੀਂ ਕੀਤਾ ਗਿਆ।
ਉਕਤ ਤੱਥਾਂ ਦੇ ਸਨਮੁੱਖ ਵਧੀਕ ਡਿਪਟੀ ਕਮਿਸ਼ਨਰ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ 2012 ਦੀ ਧਾਰਾ 6(1)(ਈ) ਦੇ ਉਪਬੰਧਾਂ ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਫਰਮ ਬ੍ਰਾਊਨਸਟੋਨ ਐਜੂਕੇਸ਼ਨਲ ਸਰਵਿਸਿਜ਼ ਐਂਡ ਕੰਸਲਟੈਂਸੀ ਦੇ ਕੰਮ ਲਈ ਜਾਰੀ ਲਾਇਸੰਸ ਨੰਬਰ 643/ਆਈ.ਸੀ. ਮਿਤੀ 15 ਜਨਵਰੀ, 2024 ਤੁਰੰਤ ਪ੍ਰਭਾਵ ਤੋਂ ਰੱਦ/ਕੈਂਸਲ ਕਰ ਦਿੱਤਾ ਗਿਆ ਹੈ।
ਇਸ ਤੋਂ ਇਲਾਵਾ ਐਕਟ/ਰੂਲਾਂ ਵਿੱਚ ਦਰਸਾਏ ਅਨੁਸਾਰ ਉਕਤ ਪ੍ਰਾਰਥੀ/ਫਰਮ/ਫਰਮ ਮਾਲਕ ਦੇ ਖਿਲਾਫ ਭਵਿੱਖ ਵਿੱਚ ਜੇਕਰ ਕੋਈ ਸ਼ਿਕਾਇਤ ਪ੍ਰਾਪਤ ਹੁੰਦੀ ਹੈ ਤਾਂ ਪ੍ਰਾਰਥੀ/ਫਰਮ/ਫਰਮ ਮਾਲਕ ਹਰ ਪੱਖੋਂ ਉਸ ਦੀ ਭਰਪਾਈ ਕਰਨ ਲਈ ਖੁਦ ਜ਼ਿੰਮੇਵਾਰ ਹੋਵੇਗਾ।
- Download Babushahi App
-
-