PM ਮੋਦੀ ਦੀ ਸੁਰੱਖਿਆ ਕੁਤਾਹੀ ਦਾ ਮਾਮਲਾ, 3 ਸਾਲਾਂ ਬਾਅਦ 25 ਕਿਸਾਨਾਂ ਖਿਲਾਫ ਵਾਰੰਟ ਜਾਰੀ
ਬਾਬੂਸ਼ਾਹੀ ਬਿਊਰੋ
ਫ਼ਿਰੋਜ਼ਪੁਰ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ 5 ਜਨਵਰੀ 2022 ਨੂੰ ਫਿਰੋਜ਼ਪੁਰ ਫੇਰੀ ਦੌਰਾਨ ਸੁਰੱਖਿਆ 'ਚ ਕੁਤਾਹੀ ਦਾ ਮਾਮਲਾ ਇਕ ਵਾਰ ਫਿਰ ਸੁਰਖੀਆਂ 'ਚ ਹੈ। ਅਦਾਲਤ ਨੇ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਭਾਰਤੀ ਕਿਸਾਨ ਯੂਨੀਅਨ (ਕ੍ਰਾਂਤੀਕਾਰੀ) ਅਤੇ ਕ੍ਰਾਂਤੀਕਾਰੀ ਪੈਂਡੂ ਮਜ਼ਦੂਰ ਯੂਨੀਅਨ ਦੇ 25 ਮੈਂਬਰਾਂ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤੇ ਹਨ। ਦਰਅਸਲ, 3 ਸਾਲ ਪੁਰਾਣੇ ਮਾਮਲੇ ਵਿੱਚ ਪੁਲਿਸ ਨੇ ਹੁਣ ਆਈਪੀਸੀ ਦੀ ਧਾਰਾ 307, 353, 341, 186, 149 ਅਤੇ ਨੈਸ਼ਨਲ ਹਾਈਵੇ ਐਕਟ ਦੀ ਧਾਰਾ 8-ਬੀ ਜੋੜ ਦਿੱਤੀ ਹੈ।
ਪ੍ਰਧਾਨ ਮੰਤਰੀ ਨੇ ਉਸ ਦਿਨ ਫਿਰੋਜ਼ਪੁਰ ਵਿੱਚ ਇੱਕ ਰੈਲੀ ਨੂੰ ਸੰਬੋਧਨ ਕਰਨਾ ਸੀ ਅਤੇ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਸ਼ਰਧਾਂਜਲੀ ਦੇਣ ਲਈ ਹੁਸੈਨੀਵਾਲਾ ਜਾ ਰਹੇ ਸਨ। ਪਹਿਲਾਂ ਉਨ੍ਹਾਂ ਨੇ ਹੈਲੀਕਾਪਟਰ ਰਾਹੀਂ ਜਾਣਾ ਸੀ ਪਰ ਅਚਾਨਕ ਉਨ੍ਹਾਂ ਦਾ ਰਸਤਾ ਬਦਲ ਦਿੱਤਾ ਗਿਆ ਅਤੇ ਉਨ੍ਹਾਂ ਨੂੰ ਸੜਕ ਰਾਹੀਂ ਲਿਜਾਇਆ ਗਿਆ। ਪਰ ਪਿਰਾਣਾ ਫਲਾਈਓਵਰ 'ਤੇ ਪ੍ਰਦਰਸ਼ਨਕਾਰੀਆਂ ਵੱਲੋਂ ਰੋਕੇ ਜਾਣ ਕਾਰਨ ਉਨ੍ਹਾਂ ਨੂੰ ਪ੍ਰੋਗਰਾਮ ਰੱਦ ਕਰਕੇ ਦਿੱਲੀ ਪਰਤਣਾ ਪਿਆ।
Click to Follow Babushahi Facebook page →