PM Modi ਅਤੇ Trump ਵਿਚਾਲੇ ਫੋਨ 'ਤੇ ਹੋਈ ਗੱਲਬਾਤ, ਪੜ੍ਹੋ ਕੀ ਚਰਚਾ ਹੋਈ
ਨਵੀਂ ਦਿੱਲੀ: 15 ਅਪ੍ਰੈਲ, 2026
ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਫੋਨ 'ਤੇ ਹੋਈ ਇੱਕ ਅਹਿਮ ਗੱਲਬਾਤ ਦਾ ਵੇਰਵਾ ਸਾਂਝਾ ਕੀਤਾ ਹੈ। ਪ੍ਰਧਾਨ ਮੰਤਰੀ ਨੇ ਦੱਸਿਆ ਕਿ ਉਨ੍ਹਾਂ ਦੇ ਦੋਸਤ ਰਾਸ਼ਟਰਪਤੀ ਟਰੰਪ ਦਾ ਫੋਨ ਆਇਆ ਸੀ, ਜਿਸ ਦੌਰਾਨ ਦੋਵਾਂ ਆਗੂਆਂ ਨੇ ਵੱਖ-ਵੱਖ ਖੇਤਰਾਂ ਵਿੱਚ ਭਾਰਤ-ਅਮਰੀਕਾ ਦੇ ਦੁਵੱਲੇ ਸਹਿਯੋਗ ਅਤੇ ਹਾਲ ਹੀ ਵਿੱਚ ਹੋਈ ਪ੍ਰਗਤੀ ਦੀ ਡੂੰਘਾਈ ਨਾਲ ਸਮੀਖਿਆ ਕੀਤੀ।
ਪ੍ਰਧਾਨ ਮੰਤਰੀ ਮੋਦੀ ਨੇ ਇਸ ਮੁਲਾਕਾਤ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਉਹ ਭਾਰਤ ਅਤੇ ਅਮਰੀਕਾ ਵਿਚਾਲੇ 'ਵਿਆਪਕ ਗਲੋਬਲ ਰਣਨੀਤਕ ਭਾਈਵਾਲੀ' (Comprehensive Global Strategic Partnership) ਨੂੰ ਹਰ ਪੱਧਰ 'ਤੇ ਹੋਰ ਮਜ਼ਬੂਤ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹਨ। ਇਸ ਫੋਨ ਕਾਲ ਦੌਰਾਨ ਦੋਵਾਂ ਆਗੂਆਂ ਨੇ ਪੱਛਮੀ ਏਸ਼ੀਆ (West Asia) ਵਿੱਚ ਬਣੇ ਵਰਤਮਾਨ ਹਾਲਾਤਾਂ 'ਤੇ ਵੀ ਵਿਚਾਰ-ਵਟਾਂਦਰਾ ਕੀਤਾ। ਖਾਸ ਤੌਰ 'ਤੇ 'ਹੋਰਮੁਜ਼ ਜਲਡਮਰੂ' (Strait of Hormuz) ਦੀ ਮਹੱਤਤਾ ਨੂੰ ਦੁਹਰਾਉਂਦੇ ਹੋਏ, ਦੋਵਾਂ ਆਗੂਆਂ ਨੇ ਇਸ ਜਲ-ਮਾਰਗ ਨੂੰ ਹਰ ਹਾਲ ਵਿੱਚ ਖੁੱਲ੍ਹਾ ਅਤੇ ਸੁਰੱਖਿਅਤ ਰੱਖਣ ਦੀ ਲੋੜ 'ਤੇ ਜ਼ੋਰ ਦਿੱਤਾ, ਜੋ ਕਿ ਵਿਸ਼ਵ ਊਰਜਾ ਸੁਰੱਖਿਆ ਲਈ ਬੇਹੱਦ ਜ਼ਰੂਰੀ ਹੈ। ਇਹ ਗੱਲਬਾਤ ਅਜਿਹੇ ਸਮੇਂ ਵਿੱਚ ਹੋਈ ਹੈ ਜਦੋਂ ਖੇਤਰੀ ਤਣਾਅ ਦੇ ਚੱਲਦਿਆਂ ਗਲੋਬਲ ਪੱਧਰ 'ਤੇ ਕੂਟਨੀਤਕ ਸਰਗਰਮੀਆਂ ਤੇਜ਼ ਹਨ।
Click to Follow Babushahi Facebook page →