Punjab Breaking: ਨਾਮੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ
ਈਮੇਲ ਰਾਹੀਂ ਮਿਲੀ ਧਮਕੀ ਤੋਂ ਬਾਅਦ ਪੁਲਿਸ ਹਰਕਤ ਵਿੱਚ; ਬੱਚਿਆਂ ਨੂੰ ਸੁਰੱਖਿਅਤ ਬਾਹਰ ਕੱਢਿਆ ਗਿਆ
ਜਲੰਧਰ, 16 ਮਾਰਚ 2026- ਅੱਜ ਸਵੇਰੇ ਜਲੰਧਰ ਸ਼ਹਿਰ ਦੇ ਕਈ ਪ੍ਰਮੁੱਖ ਸਕੂਲਾਂ ਨੂੰ ਉਸ ਸਮੇਂ ਹੱਥਾਂ-ਪੈਰਾਂ ਦੀ ਪੈ ਗਈ, ਜਦੋਂ ਇੱਕੋ ਸਮੇਂ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਈਮੇਲ ਪ੍ਰਾਪਤ ਹੋਈ। ਇਸ ਖ਼ਬਰ ਨੇ ਨਾ ਸਿਰਫ਼ ਸਕੂਲ ਪ੍ਰਬੰਧਕਾਂ ਬਲਕਿ ਮਾਪਿਆਂ ਅਤੇ ਪੁਲਿਸ ਪ੍ਰਸ਼ਾਸਨ ਵਿੱਚ ਵੀ ਭਾਰੀ ਹਲਚਲ ਪੈਦਾ ਕਰ ਦਿੱਤੀ ਹੈ।
ਸਕੂਲਾਂ ਨੂੰ ਇੱਕ ਧਮਕੀ ਭਰੀ ਈਮੇਲ ਮਿਲੀ ਜਿਸ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਸਕੂਲ ਦੇ ਕੈਂਪਸ ਵਿੱਚ ਵਿਸਫੋਟਕ ਸਮੱਗਰੀ ਛੁਪਾਈ ਗਈ ਹੈ। ਸਕੂਲ ਪ੍ਰਬੰਧਕਾਂ ਨੇ ਬਿਨਾਂ ਦੇਰੀ ਕੀਤੇ ਪੁਲਿਸ ਨੂੰ ਸੂਚਿਤ ਕੀਤਾ। ਸਾਵਧਾਨੀ ਵਜੋਂ ਸਾਰੇ ਬੱਚਿਆਂ ਅਤੇ ਸਟਾਫ ਨੂੰ ਤੁਰੰਤ ਸਕੂਲ ਦੀਆਂ ਇਮਾਰਤਾਂ ਤੋਂ ਬਾਹਰ ਕੱਢ ਕੇ ਸੁਰੱਖਿਅਤ ਥਾਵਾਂ 'ਤੇ ਪਹੁੰਚਾਇਆ ਗਿਆ।
ਜਲੰਧਰ ਪੁਲਿਸ ਦੇ ਉੱਚ ਅਧਿਕਾਰੀ, ਬੰਬ ਨਿਰੋਧਕ ਦਸਤਾ (Bomb Disposal Squad) ਅਤੇ ਡੌਗ ਸਕੁਐਡ ਦੀਆਂ ਟੀਮਾਂ ਹਰ ਸਕੂਲ ਦੇ ਕੋਨੇ-ਕੋਨੇ ਦੀ ਬਾਰੀਕੀ ਨਾਲ ਜਾਂਚ ਕਰ ਰਹੀਆਂ ਹਨ। ਜਿਵੇਂ ਹੀ ਇਹ ਖ਼ਬਰ ਸੋਸ਼ਲ ਮੀਡੀਆ ਅਤੇ ਨਿਊਜ਼ ਚੈਨਲਾਂ ਰਾਹੀਂ ਫੈਲੀ, ਘਬਰਾਏ ਹੋਏ ਮਾਪੇ ਆਪਣੇ ਬੱਚਿਆਂ ਨੂੰ ਲੈਣ ਲਈ ਸਕੂਲਾਂ ਦੇ ਬਾਹਰ ਇਕੱਠੇ ਹੋ ਗਏ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਉਹ ਈਮੇਲ ਦੇ IP Address ਦੀ ਜਾਂਚ ਕਰ ਰਹੇ ਹਨ ਤਾਂ ਜੋ ਭੇਜਣ ਵਾਲੇ ਦਾ ਪਤਾ ਲਗਾਇਆ ਜਾ ਸਕੇ।
ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਕਿਸੇ ਵੀ ਤਰ੍ਹਾਂ ਦੀਆਂ ਅਫਵਾਹਾਂ 'ਤੇ ਯਕੀਨ ਨਾ ਕਰਨ ਅਤੇ ਸ਼ਾਂਤੀ ਬਣਾਈ ਰੱਖਣ। ਪੁਲਿਸ ਅਨੁਸਾਰ ਅਜਿਹੀਆਂ ਈਮੇਲਾਂ ਅਕਸਰ ਸ਼ਰਾਰਤੀ ਅਨਸਰਾਂ ਵੱਲੋਂ ਮਾਹੌਲ ਖ਼ਰਾਬ ਕਰਨ ਲਈ ਭੇਜੀਆਂ ਜਾਂਦੀਆਂ ਹਨ (Fake/Hoax), ਪਰ ਫਿਰ ਵੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ।
Click to Follow Babushahi Facebook page →