Punjab Breaking: ਇਮੀਗ੍ਰੇਸ਼ਨ ਦਫ਼ਤਰ ’ਤੇ ਚੱਲੀਆਂ ਗੋਲੀਆਂ, CCTV ’ਚ ਕੈਦ ਹੋਈ ਵਾਰਦਾਤ
ਮਹੀਨੇ ਪਹਿਲਾਂ ਮਾਲਕ ਨੂੰ ਆਈਆਂ ਸਨ ਫਿਰੌਤੀ ਲਈ ਧਮਕੀ ਭਰੀਆਂ ਕਾਲਾਂ, ਪੁਲਿਸ ਜਾਂਚ ’ਚ ਜੁਟੀ
Babushahi Network
ਲੁਧਿਆਣਾ, 12 ਅਕਤੂਬਰ 2026: ਲੁਧਿਆਣਾ ਦੇ ਮਾਡਲ ਟਾਊਨ ਇਲਾਕੇ ਵਿੱਚ ਸਥਿਤ ‘ਰਾਈਟ ਵੇਅ’ ਇਮੀਗ੍ਰੇਸ਼ਨ ਦਫ਼ਤਰ ’ਤੇ ਦੇਰ ਰਾਤ ਗੋਲੀਆਂ ਚੱਲਣ ਦੀ ਘਟਨਾ ਸਾਹਮਣੇ ਆਈ ਹੈ। ਵਾਰਦਾਤ ਤੋਂ ਬਾਅਦ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਗੋਲੀਬਾਰੀ ਦੀ ਘਟਨਾ ਸੀ.ਸੀ.ਟੀ.ਵੀ. ਕੈਮਰਿਆਂ ਵਿੱਚ ਕੈਦ ਹੋ ਗਈ ਹੈ।
ਪੁਲਿਸ ਅਧਿਕਾਰੀ ਅਨੁਸਾਰ, ਦੇਰ ਰਾਤ ਮੋਟਰਸਾਈਕਲ ’ਤੇ ਸਵਾਰ ਹੋ ਕੇ ਆਏ ਦੋ ਨੌਜਵਾਨਾਂ ਨੇ ਇਮੀਗ੍ਰੇਸ਼ਨ ਦਫ਼ਤਰ ਨੂੰ ਨਿਸ਼ਾਨਾ ਬਣਾਉਂਦਿਆਂ ਗੋਲੀਆਂ ਚਲਾਈਆਂ। ਪੁਲਿਸ ਨੂੰ ਘਟਨਾ ਸਥਾਨ ਤੋਂ ਗੋਲੀਆਂ ਦੇ ਕਈ ਖੋਲ ਬਰਾਮਦ ਹੋਏ ਹਨ। ਪੁਲਿਸ ਵੱਲੋਂ ਸੀ.ਸੀ.ਟੀ.ਵੀ. ਫੁਟੇਜ ਦੀ ਜਾਂਚ ਕਰਕੇ ਮੁਲਜ਼ਮਾਂ ਦੀ ਪਛਾਣ ਕਰਨ ਅਤੇ ਘਟਨਾ ਦੇ ਕਾਰਨਾਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਪੁਲਿਸ ਅਧਿਕਾਰੀ ਨੇ ਇਹ ਵੀ ਦੱਸਿਆ ਕਿ ਕੁਝ ਮਹੀਨੇ ਪਹਿਲਾਂ ਇਮੀਗ੍ਰੇਸ਼ਨ ਦਫ਼ਤਰ ਦੇ ਮਾਲਕ ਨੂੰ ਕਥਿਤ ਤੌਰ ’ਤੇ ਫਿਰੌਤੀ ਲਈ ਕਈ ਧਮਕੀ ਭਰੀਆਂ ਫੋਨ ਕਾਲਾਂ ਆਈਆਂ ਸਨ। ਇਸ ਸਬੰਧੀ ਉਸ ਸਮੇਂ ਸ਼ਿਕਾਇਤ ਵੀ ਦਰਜ ਕਰਵਾਈ ਗਈ ਸੀ। ਫਿਲਹਾਲ ਪੁਲਿਸ ਵੱਲੋਂ ਗੋਲੀਬਾਰੀ ਦੀ ਘਟਨਾ ਅਤੇ ਪਹਿਲਾਂ ਮਿਲੀਆਂ ਧਮਕੀਆਂ ਵਿਚਾਲੇ ਸੰਭਾਵੀ ਸਬੰਧ ਸਮੇਤ ਵੱਖ-ਵੱਖ ਪਹਿਲੂਆਂ ਦੀ ਜਾਂਚ ਕੀਤੀ ਜਾ ਰਹੀ ਹੈ।
- Download Babushahi App
-
-