Punjab News : ਹੜ੍ਹਾਂ ਦੇ ਖ਼ਤਰੇ ਕਾਰਨ ਸਕੂਲਾਂ ਵਿੱਚ ਛੁੱਟੀ
ਪਠਾਨਕੋਟ, 1 ਅਗਸਤ 2025: ਜ਼ਿਲ੍ਹਾ ਪਠਾਨਕੋਟ ਦੇ ਬਲਾਕ ਬਮਿਆਲ ਵਿੱਚ ਵਧਦੇ ਜਲ ਪੱਧਰ ਅਤੇ ਹੜ੍ਹਾਂ ਦੇ ਖ਼ਤਰੇ ਦੇ ਮੱਦੇਨਜ਼ਰ, ਡਿਪਟੀ ਕਮਿਸ਼ਨਰ ਦੇ ਹੁਕਮਾਂ ਅਨੁਸਾਰ ਅੱਜ, 1 ਅਗਸਤ 2025 ਨੂੰ, ਬਲਾਕ ਦੇ ਸਾਰੇ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਇਹ ਜਾਣਕਾਰੀ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ, ਬਮਿਆਲ, ਨਰੇਸ਼ ਪਨਿਆੜ ਵੱਲੋਂ ਦਿੱਤੀ ਗਈ ਹੈ ਤਾਂ ਜੋ ਵਿਦਿਆਰਥੀਆਂ ਅਤੇ ਸਟਾਫ਼ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ।