Punjab Weather: ਪੰਜਾਬ 'ਚ ਗਰਮੀ ਦਾ ਕਹਿਰ, 3 ਲੋਕਾਂ ਦੀ ਮੌਤ! ਪੰਜਾਬ 'ਚ 25 ਜੂਨ ਨੂੰ ਪਹੁੰਚੇਗਾ ਮਾਨਸੂਨ
ਚੰਡੀਗੜ੍ਹ, 14 ਜੂਨ 2025 ਪੰਜਾਬ ਸਮੇਤ ਉੱਤਰ ਭਾਰਤ ਵਿੱਚ ਮੌਸਮ ਪੂਰੀ ਤਰਾਂ ਨਾਲ ਬਦਲ ਚੁੱਕਿਆ ਹੈ। ਲਗਾਤਾਰ ਪੈ ਰਹੀ ਭਿਆਨਕ ਗਰਮੀ ਦੇ ਕਾਰਨ ਲੋਕਾਂ ਦੀਆਂ ਜਾਨਾਂ ਜਾ ਰਹੀਆਂ ਹਨ। ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੌਸਮ ਵਿਭਾਗ ਦੇ ਵੱਲੋਂ ਰੈਡ ਅਲਰਟ ਜਾਰੀ ਕੀਤਾ ਗਿਆ ਹੈ।
ਪੰਜਾਬ ਵਿੱਚ ਗਰਮੀ ਦੀ ਲਹਿਰ ਕਾਰਨ ਦੋ ਲੋਕਾਂ ਦੀ ਮੌਤ ਹੋ ਗਈ ਹੈ, ਜਦੋਂ ਕਿ ਗਰਮੀ ਦੀ ਲਹਿਰ ਲਈ ਰੈੱਡ ਅਲਰਟ ਜਾਰੀ ਹੈ। ਮੋਗਾ ਵਿੱਚ ਇੱਕ ਅਤੇ ਪਠਾਨਕੋਟ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ। ਦੋਵਾਂ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ। ਸੂਬੇ ਵਿੱਚ ਗਰਮੀ ਦੀ ਲਹਿਰ ਕਾਰਨ ਹੁਣ ਤੱਕ ਤਿੰਨ ਲੋਕਾਂ ਦੀ ਮੌਤ ਹੋ ਚੁੱਕੀ ਹੈ।
ਮੌਸਮ ਵਿਭਾਗ ਚੰਡੀਗੜ੍ਹ ਦੇ ਡਾਇਰੈਕਟਰ ਸੁਰੇਂਦਰ ਪਾਲ ਅਨੁਸਾਰ, ਮਾਨਸੂਨ 25 ਜੂਨ ਨੂੰ ਪੰਜਾਬ ਪਹੁੰਚੇਗਾ। ਇਸ ਤੋਂ ਪਹਿਲਾਂ, ਪ੍ਰੀ-ਮੌਨਸੂਨ ਬਾਰਿਸ਼ ਗਰਮੀ ਨੂੰ ਘਟਾਏਗੀ। ਬਠਿੰਡਾ ਵਿੱਚ ਵੱਧ ਤੋਂ ਵੱਧ ਤਾਪਮਾਨ 46 ਡਿਗਰੀ ਸੈਲਸੀਅਸ ਸੀ, ਜੋ ਆਮ ਨਾਲੋਂ ਛੇ ਡਿਗਰੀ ਵੱਧ ਸੀ।
Click to Follow Babushahi Facebook page →