SC ਵਿਦਿਆਰਥੀਆਂ ਲਈ ਵੱਡੀ ਖ਼ੁਸ਼ਖ਼ਬਰੀ, ਪੋਸਟ ਮੈਟਰਿਕ ਸਕਾਲਰਸ਼ਿੱਪ ਸਕੀਮ ਦਾ ਮਿਲੇਗਾ ਲਾਭ
ਪੋਸਟ ਮੈਟ੍ਰਿਕ ਸਕਾਲਰਸ਼ਿੱਪ ਸਕੀਮ ਵਿਦਿਆਰਥੀਆਂ ਨੂੰ ਕੇਵਲ ਆਰਥਿਕ ਮਦਦ ਹੀ ਨਹੀਂ, ਸਗੋਂ ਉਨ੍ਹਾਂ ਦੇ ਭਵਿੱਖ ਨੂੰ ਉੱਜ਼ਵਲ ਬਣਾਉਣ ਦਾ ਇੱਕ ਮਜ਼ਬੂਤ ਪਲੇਟਫਾਰਮ
ਵਿੱਤੀ ਸਾਲ 2024-25 ਦੌਰਾਨ 1775 ਐਸ.ਸੀ.ਅਤੇ ਬੀ.ਸੀ. ਵਿਦਿਆਰਥੀਆਂ ਨੂੰ 3 ਕਰੋੜ 02 ਲੱਖ 23 ਹਜਾਰ 607 ਰੁਪਏ ਦੀ ਰਾਸ਼ੀ ਬਤੌਰ ਸਕਾਲਰਸ਼ਿਪ ਤਕਸੀਮ
ਮਾਲੇਰਕੋਟਲਾ 4 ਜੁਲਾਈ : ਵਿਧਾਇਕ ਮਾਲੇਰਕੋਟਲਾ ਡਾ ਜਮੀਲ ਉਰ ਰਹਿਮਾਨ ਨੇ ਮਾਲੇਰਕੋਟਲਾ ਦੇ ਅਨੁਸੂਚਿਤ ਜਾਤੀ ਭਾਈਚਾਰੇ ਵਲੋਂ ਮੁੱਖ ਮੰਤਰੀ ਪੰਜਾਬ ਸ:ਭਗਵੰਤ ਸਿੰਘ ਮਾਨ ਅਤੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ.ਬਲਜੀਤ ਕੌਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਜਿੱਥੇ ਹੋਰ ਵਰਗਾਂ ਦੀ ਉੱਨਤੀ ਲਈ ਦਿਨ-ਰਾਤ ਕੰਮ ਕਰ ਰਹੀ ਹੈ, ਉੱਥੇ ਹੀ ਅਨੁਸੂਚਿਤ ਜਾਤੀਆਂ ਦੇ ਬੱਚਿਆਂ ਨੂੰ ਵੀ ਸਮਾਜ ਦੀ ਮੁੱਖ ਧਾਰਾ ਵਿੱਚ ਲਿਆਉਣ ਲਈ ਲਗਾਤਾਰ ਵਿਸ਼ੇਸ਼ ਉਪਰਾਲੇ ਕਰ ਰਹੀ ਹੈ। ਇਸ ਉਦੇਸ਼ ਦੀ ਪੂਰਤੀ ਲਈ ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਲਈ ਪੋਸਟ ਮੈਟ੍ਰਿਕ ਸਕਾਲਰਸ਼ਿੱਪ ਸਕੀਮ ਅਧੀਨ ਵਿੱਤੀ ਸਾਲ 2025-26 ਦੌਰਾਨ 245 ਕਰੋੜ ਰੁਪਏ ਦਾ ਬਜ਼ਟ ਉਪਬੰਧ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਵਿੱਤੀ ਸਾਲ 2024-25 ਦੌਰਾਨ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਅਨੁਸੂਚਿਤ ਅਤੇ ਪਛੜੀਆਂ ਜਾਤੀਆਂ ਦੇ 1775 ਵਿਦਿਆਰਥੀਆਂ ਨੂੰ 3 ਕਰੋੜ 02 ਲੱਖ 23 ਹਜਾਰ 607 ਰੁਪਏ ਦੀ ਰਾਸ਼ੀ ਬਤੌਰ ਸਕਾਲਰਸ਼ਿਪ ਤਕਸੀਮ ਕੀਤੀ ਗਈ ਸੀ ਤਾਂ ਜੋ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਵਿਦਿਆਰਥੀਆਂ ਦਾ ਜੀਵਨ ਪੱਧਰ ਉੱਚਾ ਹੋ ਸਕੇ । ਉਨ੍ਹਾਂ ਦੱਸਿਆ ਕਿ ਪੋਸਟ ਮੈਟ੍ਰਿਕ ਸਕੀਮ ਅਧੀਨ ਹਜ਼ਾਰਾਂ ਐਸ.ਸੀ. ਵਿਦਿਆਰਥੀਆਂ ਨੇ ਉੱਚ ਸਿੱਖਿਆ ਪੂਰੀ ਕਰਕੇ ਅੱਜ ਵੱਧੀਆਂ ਅਹੁਦਿਆਂ 'ਤੇ ਨੌਕਰੀਆਂ, ਸਰਕਾਰੀ ਸੇਵਾਵਾਂ ਅਤੇ ਆਪਣਾ ਵਪਾਰ ਸ਼ੁਰੂ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਇਹ ਸਕੀਮ ਵਿਦਿਆਰਥੀਆਂ ਨੂੰ ਕੇਵਲ ਆਰਥਿਕ ਮਦਦ ਹੀ ਨਹੀਂ, ਸਗੋਂ ਉਨ੍ਹਾਂ ਦੇ ਭਵਿੱਖ ਨੂੰ ਉੱਜ਼ਵਲ ਬਣਾਉਣ ਦਾ ਇੱਕ ਮਜ਼ਬੂਤ ਪਲੇਟਫਾਰਮ ਹੈ।
ਉਨ੍ਹਾਂ ਨੇ ਪੋਸਟ ਮੈਟ੍ਰਿਕ ਸਕਾਲਰਸ਼ਿੱਪ ਸਕੀਮ ਦਾ ਲਾਭ ਹਰ ਉਸ ਯੋਗ ਵਿਦਿਆਰਥੀ ਤੱਕ ਪਹੁੰਚਾਇਆ ਜਾਣਾ ਯਕੀਨੀ ਬਣਾਉਣ ਤੇ ਜੋਰ ਦਿੰਦਿਆ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਸਕੀਮ ਨੂੰ ਜ਼ਿਲ੍ਹੇ ਵਿੱਚ ਪਾਰਦਰਸ਼ਤਾ, ਸੁਚੱਜੇ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਹਰ ਸੰਭਵ ਉਪਰਾਲੇ ਕਰਨ ਤਾਂ ਜੋ ਅਸਲ ਜਰੂਰਤ ਵਾਲੇ ਬੱਚਿਆ ਨੂੰ ਇਸ ਦਾ ਲਾਭ ਮਿਲ ਸਕੇ ।
ਉਨ੍ਹਾਂ ਹੋਰ ਕਿਹਾ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਦੇ ਯੋਗ ਵਿਦਿਆਰਥੀਆਂ ਨੂੰ ਪੋਸਟ ਮੈਟ੍ਰਿਕ ਸਕਾਲਰਸ਼ਿੱਪ ਅਧੀਨ ਲਾਭ ਦੇ ਕੇ ਯਤਨ ਕਰ ਰਹੀ ਹੈ ਕਿ ਇਹ ਬੱਚੇ ਪੜ੍ਹ-ਲਿਖ ਕੇ ਆਤਮ-ਨਿਰਭਰ ਹੋ ਜਾਣ। ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ ਵਿਦਿਆਰਥੀਆਂ ਪਾਸੋਂ ਆਨ-ਲਾਈਨ ਐਪਲੀਕੇਸ਼ਨਾਂ ਪ੍ਰਾਪਤ ਕਰਨ ਲਈ ਜਲਦ ਹੀ ਡਾ. ਅੰਬੇਦਕਰ ਸਕਾਲਰਸ਼ਿਪ ਪੋਰਟਲ ਖੋਲਿਆ ਜਾਵੇਗਾ ।