SIR : ਹਲਕਾ ਬਠਿੰਡਾ ਸ਼ਹਿਰੀ ਅਤੇ ਮੌੜ ਦੇ ਸਟਾਫ਼ ਨੂੰ ਦਿੱਤੀ ਸਿਖਲਾਈ : ਜ਼ਿਲ੍ਹਾ ਚੋਣ ਅਫ਼ਸਰ
ਫਾਰਮ ਭਰਨ ਦੇ ਸਹੀ ਤਰੀਕੇ ਤੇ ਹੋਰ ਪੱਖਾਂ ਬਾਰੇ ਦਿੱਤੀ ਜਾਣਕਾਰੀ*
ਬਠਿੰਡਾ, 16 ਜੂਨ 2026 :ਪੰਜਾਬ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਨਟੈਂਸਿਵ ਰਵੀਜ਼ਨ 2026 ਦੀ ਪ੍ਰਕਿਰਿਆ ਨੂੰ ਸਫਲ ਬਣਾਉਣ ਲਈ ਅੱਜ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ ਆਈ.ਏ.ਐੱਸ ਦੀ ਅਗਵਾਈ ਹੇਠ ਜ਼ਿਲ੍ਹਾ ਪੱਧਰੀ ਮਾਸਟਰ ਟਰੇਨਰਾਂ ਵੱਲੋਂ ਵਿਧਾਨ ਸਭਾ ਚੋਣ ਹਲਕਾ ਬਠਿੰਡਾ ਸ਼ਹਿਰੀ ਅਤੇ ਮੌੜ ਦੇ ਹਲਕਾ ਟੈਕਨੀਕਲ ਸਟਾਫ ਤੇ ਬੀ.ਐਲ.ਓ ਸੁਪਰਵਾਈਜ਼ਰਾਂ ਨੂੰ ਸੰਖੇਪ ਟਰੇਨਿੰਗ ਦਿੱਤੀ ਗਈ ।
ਇਸ ਮੌਕੇ ਜ਼ਿਲ੍ਹਾ ਚੋਣ ਅਫਸਰ ਨੇ ਦੱਸਿਆ ਕਿ ਟਰੇਨਿੰਗ ਦੌਰਾਨ ਸਮੂਹ ਬੀ.ਐਲ.ਓ ਸੁਪਰਵਾਈਜ਼ਰਾਂ ਅਤੇ ਟੈਕਨੀਕਲ ਸਟਾਫ ਨੂੰ ਵੋਟਰ ਸੂਚੀ ਦੀ ਵਿਸ਼ੇਸ਼ ਗਹਿਰੀ ਸੁਧਾਈ 2026 ਦੀ ਸੋਧ ਪ੍ਰਕਿਰਿਆ ਅਤੇ ਗਣਨਾ ਫਾਰਮ ਭਰਨ ਦੇ ਸਹੀ ਤਰੀਕੇ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ। ਉਹਨਾਂ ਨੂੰ ਫਾਰਮ ਵਿੱਚ ਦਰਜ ਕੀਤੇ ਜਾਣ ਵਾਲੇ ਵੇਰਵਿਆਂ, ਲੋੜੀਂਦੇ ਦਸਤਾਵੇਜ਼ਾਂ ਅਤੇ ਆਨਲਾਈਨ ਅਪਲੋਡਿੰਗ ਪ੍ਰਕਿਰਿਆ ਤੋਂ ਵੀ ਜਾਣੂ ਕਰਵਾਇਆ ਗਿਆ।
ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਦੱਸਿਆ ਗਿਆ ਕਿ SIR 2026 ਦਾ ਉਦੇਸ਼ ਹਰ ਯੋਗ ਵੋਟਰ ਨੂੰ ਵੋਟਰ ਸੂਚੀ ਵਿੱਚ ਸ਼ਾਮਲ ਕਰਨਾ ਅਤੇ ਹਰ ਅਯੋਗ ਵੋਟਰ ਨੂੰ ਵੋਟਰ ਸੂਚੀ ਵਿੱਚੋਂ ਬਾਹਰ ਕਰਨਾ ਅਤੇ ਵੋਟਰ ਸੂਚੀ ਨੂੰ 100 ਪ੍ਰਤੀਸ਼ਤ ਸ਼ੁੱਧ ਕਰਨਾ ਹੈ। ਇਸ ਲਈ ਹਰੇਕ ਬੀ.ਐਲ.ਓ ਮਿਤੀ 25 ਜੂਨ 2026 ਤੋਂ 24 ਜੁਲਾਈ 2026 ਤੱਕ ਆਪਣੇ ਆਪਣੇ ਖੇਤਰ ਵਿੱਚ ਘਰ-ਘਰ ਜਾ ਕੇ ਗਣਨਾ ਫਾਰਮ ਭਰਨ ਦਾ ਕੰਮ ਪੂਰੀ ਤਨਦੇਹੀ ਅਤੇ ਨਿਰਪੱਖਤਾ ਨਾਲ ਕਰੇ। ਉਨ੍ਹਾਂ ਕਿਹਾ ਕਿ ਫਾਰਮ ਭਰਨ ਸਮੇਂ ਕੋਈ ਵੀ ਯੋਗ ਵੋਟਰ ਦਾ ਨਾਮ ਨਾ ਛੁੱਟਣ ਦਿੱਤਾ ਜਾਵੇ ਅਤੇ ਕੋਈ ਵੀ ਗਲਤ ਜਾਣਕਾਰੀ ਦਰਜ ਨਾ ਕੀਤੀ ਜਾਵੇ। ਗਣਨਾ ਫਾਰਮ ਭਰਨ ਲਈ ਵੋਟਰਾਂ ਨੂੰ ਹਰ ਤਰ੍ਹਾਂ ਦੀ ਸਹਾਇਤਾ ਕੀਤੀ ਜਾਵੇ।
ਬੀ ਐਲ ਓ ਨੂੰ ਦੱਸਿਆ ਗਿਆ ਕਿ ਉਨ੍ਹਾਂ ਨੂੰ ਵਿਸ਼ੇਸ਼ ਕਿੱਟ ਦਿੱਤੀਆਂ ਜਾਣਗੀਆਂ। ਇਨ੍ਹਾਂ ਵੱਲੋਂ ਘਰਾਂ ਦੇ ਦੌਰੇ 25 ਜੂਨ ਤੋਂ ਸ਼ੁਰੂ ਕਰ ਦਿੱਤੇ ਜਾਣਗੇ। ਨਾਲ ਹੀ ਦੱਸਿਆ ਗਿਆ ਕਿ ਹਰ ਇੱਕ ਬੀ.ਐਲ.ਓ. ਇਕ ਘਰ ਦਾ ਤਿੰਨ ਵਾਰ ਦੌਰਾ ਕਰੇਗਾ ।
ਬਠਿੰਡਾ ਸ਼ਹਿਰੀ ਦੀ ਟ੍ਰੇਨਿੰਗ ਸਰਕਾਰੀ ਰਾਜਿੰਦਰਾ ਕਾਲਜ ਦੇ ਆਡੀਟੋਰੀਅਮ ਵਿਖੇ ਅਤੇ ਮੌੜ ਦੀ ਟ੍ਰੇਨਿੰਗ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੰਨਿਆਂ) ਮੌੜ ਵਿਖੇ ਕਰਵਾਈ ਗਈ ਜਿੱਥੇ ਉਪ ਮੰਡਲ ਮਜਿਸਟ੍ਰੇਟ ਮੌੜ ਸ਼੍ਰੀ ਗੁਰਜਿੰਦਰ ਸਿੰਘ ਵਿਸ਼ੇਸ਼ ਤੌਰ 'ਤੇ ਹਾਜ਼ਰ ਰਹੇ।
- Download Babushahi App
-
-