← ਪਿਛੇ ਪਰਤੋ
SSP ਨੇ ਬਾਜ਼ਾਰਾਂ ਵਿੱਚ ਸੁਰੱਖਿਆ ਅਤੇ ਟਰੈਫਿਕ ਵਿਵਸਥਾ ਦਾ ਲਿਆ ਜਾਇਜ਼ਾ
ਲੋਕਾਂ ਨਾਲ ਵੀ ਕੀਤੀ ਗੱਲਬਾਤ
ਰੋਹਿਤ ਗੁਪਤਾ
ਗੁਰਦਾਸਪੁਰ : ਐਸਐਸਪੀ ਗੁਰਦਾਸਪੁਰ ਅਦਿਤਿਆ ਦੇਰ ਰਾਤ ਅਚਾਨਕ ਸ਼ਹਿਰ ਦੇ ਪ੍ਰਮੁੱਖ ਬਾਜ਼ਾਰਾਂ ਵਿੱਚ ਆ ਗਏ ਅਤੇ ਫਲੈਗ ਮਾਰਚ ਦੇ ਰੂਪ ਵਿੱਚ ਸਾਰੇ ਬਾਜ਼ਾਰ ਵਿੱਚ ਦੋਰਾ ਕਰਦੇ ਹੋਏ ਸੁਰੱਖਿਆ ਵਿਵਸਥਾ ਤੇ ਟਰੈਫਿਕ ਵਿਵਸਥਾ ਦਾ ਜਾਇਜ਼ਾ ਲਿਆ। ਇਸ ਦੌਰਾਨ ਉਹਨਾਂ ਨੇ ਪੀਸੀਆਰ, ਚੌਂਕਾਂ ਵਿੱਚ ਤੈਨਾਤ ਪੁਲਿਸ ਅਧਿਕਾਰੀਆਂ ਤੇ ਮੁਲਾਜ਼ਮਾ ਅਤੇ ਟਰੈਫਿਕ ਪੁਲਿਸ ਮੁਲਾਜ਼ਮਾਂ ਨਾਲ ਨੂੰ ਪੂਰੀ ਸਰਗਰਮੀ ਅਤੇ ਮੁਸਤੈਦੀ ਨਾਲ ਡਿਊਟੀ ਕਰਨ ਦੀਆਂ ਹਿਦਾਇਤਾਂ ਦਿੱਤੀਆਂ। ਉਹਨਾਂ ਨੇ ਸ਼ਹਿਰ ਦੇ ਦੁਕਾਨਦਾਰਾਂ ਤੇ ਨਾਗਰਿਕਾਂ ਨਾਲ ਟਰੈਫਿਕ ਅਤੇ ਸੁਰੱਖਿਆ ਵਿਵਸਥਾ ਵਿੱਚ ਸੁਧਾਰ ਬਾਰੇ ਗੱਲਬਾਤ ਵੀ ਕੀਤੀ ਅਤੇ ਨਾਲ ਹੀ ਅਪੀਲ ਕੀਤੀ ਗਈ ਸੁਰੱਖਿਆ ਵਿਵਸਥਾ ਤੇ ਟਰੈਫਿਕ ਵਿਵਸਥਾ ਨੂੰ ਸੁਚਾਰੂ ਕਰਨ ਵਿੱਚ ਪੁਲਿਸ ਦਾ ਸਹਿਯੋਗ ਕਰਨ।
Total Responses : 519