ਰੂਪਨਗਰ ਪੁਲਿਸ ਦੀ ਰਾਤ ਸਮੇਂ ਵਿਸ਼ੇਸ਼ ਨਾਕਾਬੰਦੀ ਅਤੇ ਚੈਕਿੰਗ ਦਾ ਦ੍ਰਿਸ਼
ਦੀਦਾਰ ਗੁਰਨਾ
ਰੂਪਨਗਰ 21 ਜੁਲਾਈ 2026 : ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਜ਼ਿਲ੍ਹੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਹੋਰ ਮਜ਼ਬੂਤ ਬਣਾਈ ਰੱਖਣ ਦੇ ਮਕਸਦ ਨਾਲ SSP ਮਨਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਰੂਪਨਗਰ ਪੁਲਿਸ ਵੱਲੋਂ ਰਾਤ ਸਮੇਂ ਜ਼ਿਲ੍ਹੇ ਦੇ ਵੱਖ-ਵੱਖ ਇਲਾਕਿਆਂ ਵਿੱਚ ਵਿਸ਼ੇਸ਼ ਨਾਕਾਬੰਦੀ ਕਰਕੇ ਚੈਕਿੰਗ ਮੁਹਿੰਮ ਚਲਾਈ ਜਾ ਰਹੀ ਹੈ
ਇਸ ਦੌਰਾਨ ਰੂਪਨਗਰ ਪੁਲਿਸ ਦੇ ਉੱਚ ਅਧਿਕਾਰੀਆਂ ਨੇ ਵੱਖ-ਵੱਖ ਨਾਕਿਆਂ ਦਾ ਦੌਰਾ ਕਰਕੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ , ਉਨ੍ਹਾਂ ਨੇ ਡਿਊਟੀ 'ਤੇ ਤਾਇਨਾਤ ਪੁਲਿਸ ਕਰਮਚਾਰੀਆਂ ਨੂੰ ਹਰ ਵਾਹਨ ਦੀ ਬਾਰੀਕੀ ਨਾਲ ਜਾਂਚ ਕਰਨ, ਸ਼ੱਕੀ ਵਿਅਕਤੀਆਂ ਅਤੇ ਵਾਹਨਾਂ 'ਤੇ ਕੜੀ ਨਜ਼ਰ ਰੱਖਣ ਅਤੇ ਰਾਤ ਸਮੇਂ ਗਸ਼ਤ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਕਰਨ ਲਈ ਲੋੜੀਂਦੇ ਨਿਰਦੇਸ਼ ਦਿੱਤੇ ਜਾ ਰਹੇ ਨੇ
ਅਧਿਕਾਰੀਆਂ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਅਮਨ-ਸ਼ਾਂਤੀ ਅਤੇ ਕਾਨੂੰਨ-ਵਿਵਸਥਾ ਨੂੰ ਕਾਇਮ ਰੱਖਣ ਲਈ ਅਜਿਹੀਆਂ ਵਿਸ਼ੇਸ਼ ਨਾਕਾਬੰਦੀਆਂ ਅਤੇ ਚੈਕਿੰਗ ਮੁਹਿੰਮਾਂ ਲਗਾਤਾਰ ਜਾਰੀ ਰਹਿਣਗੀਆਂ , ਉਨ੍ਹਾਂ ਨੇ ਪੁਲਿਸ ਕਰਮਚਾਰੀਆਂ ਨੂੰ ਲੋਕਾਂ ਨਾਲ ਨਿਮਰਤਾ ਨਾਲ ਪੇਸ਼ ਆਉਣ ਦੇ ਨਾਲ-ਨਾਲ ਆਪਣੀ ਡਿਊਟੀ ਪੂਰੀ ਚੌਕਸੀ ਅਤੇ ਜ਼ਿੰਮੇਵਾਰੀ ਨਾਲ ਨਿਭਾਉਣ ਲਈ ਵੀ ਪ੍ਰੇਰਿਤ ਕੀਤਾ
ਰੂਪਨਗਰ ਪੁਲਿਸ ਨੇ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਕਿਸੇ ਵੀ ਸ਼ੱਕੀ ਵਿਅਕਤੀ, ਵਸਤੂ ਜਾਂ ਗਤੀਵਿਧੀ ਬਾਰੇ ਤੁਰੰਤ ਪੁਲਿਸ ਨੂੰ ਸੂਚਿਤ ਕਰਨ , ਤਾਂ ਜੋ ਸਮੇਂ ਸਿਰ ਕਾਰਵਾਈ ਕਰਕੇ ਜਨਤਕ ਸੁਰੱਖਿਆ ਨੂੰ ਹੋਰ ਮਜ਼ਬੂਤ ਬਣਾਇਆ ਜਾ ਸਕੇ
- Download Babushahi App
-
-