ਜਨਤਕ ਸ਼ਿਕਾਇਤ ਨਿਵਾਰਨ ਕੈਂਪ ਦਾ ਦ੍ਰਿਸ਼
ਦੀਦਾਰ ਗੁਰਨਾ
ਫਤਿਹਗੜ੍ਹ ਸਾਹਿਬ 27 ਸਤੰਬਰ 2026 : SSP ਸ਼ੁਭਮ ਅਗਰਵਾਲ ਦੇ ਨਿਰਦੇਸ਼ਾਂ ਤਹਿਤ ਅੱਜ ਫਤਿਹਗੜ੍ਹ ਸਾਹਿਬ ਪੁਲਿਸ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ਅਤੇ ਪੁਲਿਸ ਇਕਾਈਆਂ ਰਾਹੀਂ ਜ਼ਿਲ੍ਹਾ-ਪੱਧਰੀ ਜਨਤਕ ਸ਼ਿਕਾਇਤ ਨਿਵਾਰਨ ਕੈਂਪ ਲਗਾਏ ਜਾ ਰਹੇ ਹਨ , ਇਨ੍ਹਾਂ ਕੈਂਪਾਂ ਨੇ ਆਮ ਲੋਕਾਂ ਅਤੇ ਕਾਨੂੰਨ ਲਾਗੂ ਕਰਨ ਵਾਲੇ ਅਦਾਰਿਆਂ ਵਿਚਕਾਰ ਪ੍ਰਭਾਵਸ਼ਾਲੀ ਕੜੀ ਵਜੋਂ ਕੰਮ ਕੀਤਾ , ਇਨ੍ਹਾਂ ‘ਸਮਾਧਾਨ’ ਅਤੇ ‘ਰਾਹਤ’ ਕੈਂਪਾਂ ਦੌਰਾਨ ਪੁਲਿਸ ਅਧਿਕਾਰੀਆਂ ਵੱਲੋਂ ਸ਼ਿਕਾਇਤਕਰਤਾਵਾਂ ਦੀਆਂ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਿਆ ਗਿਆ ਅਤੇ ਲੋਕਾਂ ਵੱਲੋਂ ਪੇਸ਼ ਕੀਤੀਆਂ ਸ਼ਿਕਾਇਤਾਂ ਦੀ ਬਾਰੀਕੀ ਨਾਲ ਸਮੀਖਿਆ ਕਰਦਿਆਂ ਸਬੰਧਤ ਅਧਿਕਾਰੀਆਂ ਨੂੰ ਮਾਮਲਿਆਂ ਦਾ ਤੁਰੰਤ ਨਿਪਟਾਰਾ ਕਰਨ ਲਈ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ ਗਏ
ਪੁਲਿਸ ਵੱਲੋਂ ਲੋਕਾਂ ਨੂੰ ਭਰੋਸਾ ਦਿਵਾਇਆ ਗਿਆ ਕਿ ਉਨ੍ਹਾਂ ਦੀਆਂ ਸ਼ਿਕਾਇਤਾਂ ਨੂੰ ਗੰਭੀਰਤਾ ਨਾਲ ਲਿਆ ਜਾਵੇਗਾ ਅਤੇ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਯਕੀਨੀ ਬਣਾਈ ਜਾਵੇਗੀ , ਕੈਂਪਾਂ ਦਾ ਮੁੱਖ ਉਦੇਸ਼ ਲੋਕਾਂ ਨੂੰ ਆਪਣੀਆਂ ਸਮੱਸਿਆਵਾਂ ਲਈ ਪੁਲਿਸ ਤੱਕ ਆਸਾਨ ਅਤੇ ਸਿੱਧੀ ਪਹੁੰਚ ਮੁਹੱਈਆ ਕਰਵਾਉਣਾ ਅਤੇ ਸ਼ਿਕਾਇਤਾਂ ਦੇ ਨਿਪਟਾਰੇ ਦੀ ਪ੍ਰਕਿਰਿਆ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣਾ ਰਿਹਾ , ਇਸ ਮੌਕੇ ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਲੋਕਾਂ ਦੀ ਸੁਰੱਖਿਆ, ਉਨ੍ਹਾਂ ਦੀਆਂ ਸਮੱਸਿਆਵਾਂ ਦਾ ਸਮੇਂ ਸਿਰ ਨਿਪਟਾਰਾ ਅਤੇ ਪੁਲਿਸ ਪ੍ਰਤੀ ਲੋਕਾਂ ਦਾ ਭਰੋਸਾ ਮਜ਼ਬੂਤ ਕਰਨਾ ਪੁਲਿਸ ਦੀਆਂ ਮੁੱਖ ਤਰਜੀਹਾਂ ਵਿੱਚ ਸ਼ਾਮਲ ਹੈ
- Download Babushahi App
-
-