ਅਮਰੀਕਾ 'ਚ ਇੱਕ ਹੋਰ ਪੰਜਾਬੀ ਮੁੰਡੇ ਦੀ ਮੌਤ
ਬਾਬੂਸ਼ਾਹੀ ਬਿਊਰੋ
ਚੰਡੀਗੜ੍ਹ, 14 ਜੁਲਾਈ 2025- ਅਮਰੀਕਾ ਦੇ ਵਿੱਚ ਰੁਜ਼ਗਾਰ ਲਈ ਗਏ ਇੱਕ ਹੋਰ ਪੰਜਾਬੀ ਮੁੰਡੇ ਦੀ ਮੌਤ ਹੋਣ ਦੀ ਖ਼ਬਰ ਹੈ। ਪੰਜਾਬ ਦੇ ਧਰਮਕੋਟ ਦੇ ਪਿੰਡ ਗਲੋਟੀ ਦਾ ਰਹਿਣ ਵਾਲਾ ਗੁਰਜੰਟ ਸਿੰਘ ਪੰਜ ਸਾਲ ਪਹਿਲੋਂ ਅਮਰੀਕਾ (US) ਗਿਆ ਸੀ ਅਤੇ ਉੱਥੇ ਉਹ ਕੈਲੀਫੋਰਨੀਆ ਸ਼ਹਿਰ ਵਿੱਚ ਨੌਕਰੀ ਕਰਦਾ ਸੀ।
ਮ੍ਰਿਤਕ ਦੇ ਭਰਾ ਗੁਰਮੁਖ ਸਿੰਘ ਨੇ ਮੀਡੀਆ ਨੂੰ ਦੱਸਿਆ ਕਿ ਬੀਤੇ ਦਿਨੀਂ ਜਦੋਂ ਗੁਰਜੰਟ ਕੰਮ (US) 'ਤੇ ਗਿਆ ਸੀ, ਪਰ ਉਹ ਘਰ ਨਾ ਪੁੱਜਿਆ। ਉਨ੍ਹਾਂ ਨੂੰ ਸੂਚਨਾ ਮਿਲੀ ਕਿ ਗੁਰਜੰਟ ਸਿੰਘ ਦੀ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ ਹੈ ਅਤੇ ਗੁਰਜੰਟ ਸਿੰਘ ਦੀ ਮੌਤ ਹੋ ਗਈ ਹੈ।
ਪਰਿਵਾਰ ਵਾਲਿਆਂ ਨੇ ਦੱਸਿਆ ਕਿ ਸਰਕਾਰ ਤੋਂ ਮੰਗ ਕੀਤੀ ਕਿ ਗੁਰਜੰਟ ਸਿੰਘ ਦੀ ਲਾਸ਼ ਭਾਰਤ ਲਿਆਉਣ ਵਿੱਚ ਉਨ੍ਹਾਂ ਦੀ ਮਦਦ ਕੀਤੀ ਜਾਵੇ। ਉੱਥੇ ਨੌਜਵਾਨ ਗੁਰਜੰਟ ਸਿੰਘ ਦੀ ਮੌਤ ਤੇ ਸਿਆਸੀ ਲੀਡਰਾਂ ਨੇ ਵੀ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
Click to Follow Babushahi Facebook page →