ਪੰਜਾਬ ਅਤੇ ਚੰਡੀਗੜ੍ਹ ਵਿੱਚ ਵਧੀ ਠੰਢ, ਜਾਣੌ ਮੌਸਮ ਦਾ ਪੂਰਾ ਹਾਲ
24 ਅਕਤੂਬਰ ਤੱਕ ਮੌਸਮ ਖੁਸ਼ਕ
ਮੀਂਹ ਪੈਣ ਦੀ ਉਮੀਦ ਨਹੀਂ
ਵੱਧ ਤੋਂ ਵੱਧ ਤਾਪਮਾਨ 0.1 ਡਿਗਰੀ ਵਧਿਆ
ਮੋਹਾਲੀ 19 ਅਕਤੂਬਰ, 2026 :
ਅੱਜ (19 ਅਕਤੂਬਰ) ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਸਾਫ਼ ਰਹੇਗਾ। ਮੌਸਮ ਵਿਭਾਗ ਅਨੁਸਾਰ 24 ਅਕਤੂਬਰ ਤੱਕ ਮੌਸਮ ਖੁਸ਼ਕ ਰਹਿਣ ਦੀ ਉਮੀਦ ਹੈ। ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ। ਸਵੇਰ ਅਤੇ ਸ਼ਾਮ ਠੰਢੀ ਮਹਿਸੂਸ ਹੋਣ ਲੱਗ ਪਈ ਹੈ, ਜਦੋਂ ਕਿ ਦਿਨ ਗਰਮ ਰਹੇਗਾ। ਇਸ ਸਮੇਂ ਤੇਜ਼ ਠੰਢ ਦੀ ਕੋਈ ਸੰਭਾਵਨਾ ਨਹੀਂ ਹੈ।
ਮੌਸਮ ਵਿਗਿਆਨ ਕੇਂਦਰ, ਚੰਡੀਗੜ੍ਹ ਦੇ ਅਨੁਸਾਰ, ਪਿਛਲੇ 24 ਘੰਟਿਆਂ ਵਿੱਚ ਪੰਜਾਬ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ 0.1 ਡਿਗਰੀ ਸੈਲਸੀਅਸ ਵਧਿਆ ਹੈ। ਇਸ ਦੇ ਬਾਵਜੂਦ, ਇਹ ਆਮ ਦੇ ਨੇੜੇ ਰਿਹਾ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਫਰੀਦਕੋਟ ਵਿੱਚ 36.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਮੌਸਮ ਵਿਭਾਗ ਨੇ 24 ਅਕਤੂਬਰ ਤੱਕ ਪੰਜਾਬ ਅਤੇ ਚੰਡੀਗੜ੍ਹ ਵਿੱਚ ਖੁਸ਼ਕ ਮੌਸਮ ਦੀ ਭਵਿੱਖਬਾਣੀ ਕੀਤੀ ਹੈ।
ਮੌਸਮ ਵਿਭਾਗ ਦੀ ਭਵਿੱਖਬਾਣੀ ਅਨੁਸਾਰ 19 ਤੋਂ 23 ਅਕਤੂਬਰ ਤੱਕ ਚੰਡੀਗੜ੍ਹ, ਮੋਹਾਲੀ ਅਤੇ ਪੰਚਕੂਲਾ ਵਿੱਚ ਵੱਧ ਤੋਂ ਵੱਧ ਤਾਪਮਾਨ 30 ਤੋਂ 31 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 16 ਤੋਂ 18 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।
- Download Babushahi App
-
-