ਪੰਜਾਬ ਦੇ 7 ਜ਼ਿਲ੍ਹਿਆਂ ਵਿੱਚ ਦੀ ਚਿਤਾਵਨੀ
ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਮੋਹਾਲੀ ਸ਼ਾਮਲ
ਚੰਡੀਗੜ੍ਹ ਵਿੱਚ ਬੱਦਲਵਾਈ ਰਹੇਗੀ
ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ 39.2 ਡਿਗਰੀ
ਬਾਬੂਸ਼ਾਹੀ ਬਿਊਰੋ
ਮੋਹਾਲੀ 6 ਅਗਸਤ, 2026 - ਵੀਰਵਾਰ ਸਵੇਰੇ ਜਲੰਧਰ ਵਿੱਚ ਭਾਰੀ ਮੀਂਹ ਪਿਆ। ਅੱਜ 6 August ਪੰਜਾਬ ਦੇ ਸੱਤ ਜ਼ਿਲ੍ਹਿਆਂ ਦੇ ਦੂਰ-ਦੁਰਾਡੇ ਇਲਾਕਿਆਂ ਵਿੱਚ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਇਨ੍ਹਾਂ ਵਿੱਚ ਪਠਾਨਕੋਟ, ਹੁਸ਼ਿਆਰਪੁਰ, ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ), ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਐਸਏਐਸ ਨਗਰ (ਮੋਹਾਲੀ) ਸ਼ਾਮਲ ਹਨ। ਚੰਡੀਗੜ੍ਹ ਵਿੱਚ ਅੰਸ਼ਕ ਤੌਰ 'ਤੇ ਬੱਦਲਵਾਈ ਰਹਿਣ ਦੀ ਉਮੀਦ ਹੈ।
ਦਿਨ ਵੇਲੇ ਵੱਖ-ਵੱਖ ਥਾਵਾਂ 'ਤੇ ਹਲਕੀ ਬਾਰਿਸ਼ ਜਾਂ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਵੱਧ ਤੋਂ ਵੱਧ ਤਾਪਮਾਨ 2.1 ਡਿਗਰੀ ਸੈਲਸੀਅਸ ਵਧ ਗਿਆ, ਜਿਸ ਨਾਲ ਇਹ ਆਮ ਦੇ ਨੇੜੇ ਆ ਗਿਆ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ 39.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਮੌਸਮ ਵਿਭਾਗ ਦੇ ਡਾਇਰੈਕਟਰ ਸੁਰੇਂਦਰ ਪਾਲ ਦੇ ਅਨੁਸਾਰ, ਮੌਨਸੂਨ ਟ੍ਰਫ ਉੱਤਰੀ ਭਾਰਤ ਵਿੱਚੋਂ ਲੰਘ ਰਿਹਾ ਹੈ। ਪੱਛਮੀ ਗੜਬੜੀ ਦੇ ਪ੍ਰਭਾਵ ਅਜੇ ਪੂਰੀ ਤਰ੍ਹਾਂ ਘੱਟ ਨਹੀਂ ਹੋਏ ਹਨ। ਇਸ ਤੋਂ ਇਲਾਵਾ, ਉੱਤਰ ਪ੍ਰਦੇਸ਼ ਅਤੇ ਹਰਿਆਣਾ ਉੱਤੇ ਇੱਕ ਘੱਟ ਦਬਾਅ ਵਾਲਾ ਖੇਤਰ (ਚੱਕਰਵਾਤੀ ਸਰਕੂਲੇਸ਼ਨ) ਬਣਿਆ ਹੋਇਆ ਹੈ।
- Download Babushahi App
-
-