World Breaking: ਕੈਨੇਡਾ ਨੇ PM ਮੋਦੀ ਨੂੰ ਦਿੱਤਾ G7 ਸੰਮੇਲਨ ਦਾ ਸੱਦਾ
ਨਵੀਂ ਦਿੱਲੀ, 6 ਜੂਨ 2025- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਸ਼ਲ ਮੀਡੀਆ 'ਤੇ ਪੋਸਟ ਕਰਕੇ ਦੱਸਿਆ ਕਿ ਕੈਨੇਡਾ ਦੇ ਪ੍ਰਧਾਨ ਮੰਤਰੀ ਨੇ ਨਾਲ ਫੋਨ ਤੇ ਗੱਲਬਾਤ ਹੋਈ ਹੈ। ਪ੍ਰਧਾਨ ਮੰਤਰੀ ਮੋਦੀ ਨੇ ਉਨ੍ਹਾਂ ਨੂੰ ਕੈਨੇਡਾ ਵਿੱਚ ਹਾਲ ਹੀ ਵਿੱਚ ਹੋਈਆਂ ਚੋਣਾਂ ਵਿੱਚ ਜਿੱਤ 'ਤੇ ਵਧਾਈ ਦਿੱਤੀ ਅਤੇ ਇਸ ਮਹੀਨੇ ਦੇ ਅੰਤ ਵਿੱਚ ਕਨਾਨਾਸਕਿਸ ਵਿੱਚ ਹੋਣ ਵਾਲੇ G7 ਸੰਮੇਲਨ ਦਾ ਕੈਨੇਡਾ ਨੇ ਸੱਦਾ ਦਿੱਤਾ। ਮੋਦੀ ਨੇ ਕਿਹਾ ਕਿ ਅਸੀਂ ਸਿਖਰ ਸੰਮੇਲਨ ਵਿੱਚ ਸਾਡੀ ਮੁਲਾਕਾਤ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਹਾਂ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ X 'ਤੇ ਇੱਕ ਪੋਸਟ ਲਿਖੀ ਅਤੇ ਕਿਹਾ ਕਿ ਕੈਨੇਡੀਅਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਨਾਲ ਫ਼ੋਨ 'ਤੇ ਗੱਲ ਕਰਕੇ ਖੁਸ਼ੀ ਹੋਈ। ਹਾਲ ਹੀ ਵਿੱਚ ਹੋਈਆਂ ਚੋਣਾਂ ਵਿੱਚ ਉਨ੍ਹਾਂ ਦੀ ਜਿੱਤ 'ਤੇ ਉਨ੍ਹਾਂ ਨੇ ਵਧਾਈ ਦਿੱਤੀ ਅਤੇ ਇਸ ਮਹੀਨੇ ਦੇ ਅੰਤ ਵਿੱਚ ਕਨਾਨਾਸਕਿਸ ਵਿੱਚ ਹੋਣ ਵਾਲੇ G7 ਸੰਮੇਲਨ ਵਿੱਚ ਉਨ੍ਹਾਂ ਨੂੰ ਸੱਦਾ ਦੇਣ ਲਈ ਧੰਨਵਾਦ ਕੀਤਾ।