← ਪਿਛੇ ਪਰਤੋ
ਅਸ਼ੋਕ ਵਰਮਾ
ਬਠਿੰਡਾ, 20 ਅਪ੍ਰੈਲ2021: ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਸੱਤਵੇਂ ਸੂਬਾ ਪੱਧਰੀ ਮੈਗਾ ਰੋਜ਼ਗਾਰ ਮੇਲੇ ਲਗਾਏ ਜਾ ਰਹੇ ਹਨ ਇਸ ਬਾਰੇ ਜਾਣਕਾਰੀ ਦਿੰਦੇ ਹੌਏ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੇ ਡਿਪਟੀ ਡਾਇਰੈਕਟਰ ਰਮੇਸ਼ ਚੰਦਰ ਖੁੱਲਰ ਨੇ ਦੱਸਿਆ ਕਿ ਕੋਵਿਡ-19 ਦੇ ਵੱਧਦੇ ਕੇਸਾਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਦੀਆ ਜਾਰੀ ਹਦਾਇਤਾਂ ਤੇ ਡਾਇਰੈਕਟਰ ਰੋਜਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਪੰਜਾਬ ਦੇ ਹੁਕਮਾਂ ਅਨੁਸਾਰ 23 ਅਪੈ੍ਰਲ ਨੂੰ ਗੁਰੂ ਕਾਸ਼ੀ ਯੂਨੀਵਰਸਟੀ ਤਲਵੰਡੀ ਸਾਬੋ ਅਤੇ 28 ਅਪ੍ਰੈਲ ਨੂੰ ਟੀ.ਪੀ.ਡੀ. ਮਾਲਵਾ ਕਾਲਜ ਪੰਜਾਬ ਯੂਨੀਵਰਸਟੀ ਨੇ ਬਰਦਰਹੁੱਡ ਕੈਂਪਸ ਫੂਲ ਵਿੱਚ ਲੱਗਣ ਵਾਲੇ ਰੋਜ਼ਗਾਰ ਮੇਲੇ ਅਗਲੇਰੇ ਹੁਕਮਾਂ ਤੱਕ ਮੁਲਤਵੀ ਕੀਤੇ ਗਏ ਹਨ।
Total Responses : 976