ਮੁਕਤਸਰ: ਫ਼ਿਰ ਇੱਕ ਕੋਰੋਨਾ ਪਾਜ਼ੇਟਿਵ ਡਾਕਟਰ ਨੇ ਕੀਤੀ ਗਲਤੀ, ਮਾਮਲਾ ਦਰਜ, ਪੜੋ ਕੀ ਹੈ ਮਾਮਲਾ...
ਰਾਜਵੰਤ ਸਿੰਘ
ਸ੍ਰੀ ਮੁਕਤਸਰ ਸਾਹਿਬ, 5 ਮਈ 2021-ਸ੍ਰੀ ਮੁਕਤਸਰ ਸਾਹਿਬ ਜ਼ਿਲੇ ਅੰਦਰ ਫ਼ਿਰ ਇੱਕ ਡਾਕਟਰ ਵੱਲੋਂ ਕੋਰੋਨਾ ਪਾਜ਼ੇਟਿਵ ਹੋਣ ਦੇ ਬਾਵਜੂਦ ਮਰੀਜ਼ਾਂ ਦਾ ਚੈਕਅਪ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇੱਕ ਇਤਲਾਹ ਤੋਂ ਬਾਅਦ ਥਾਣਾ ਲੱਖੇਵਾਲੀ ਪੁਲਿਸ ਨੇ ਡਾਕਟਰ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਜਾਣਕਾਰੀ ਅਨੁਸਾਰ ਜ਼ਿਲੇ ਦੇ ਪਿੰਡ ਖੁੰਡੇ ਹਲਾਲ ਵਿਖੇ ਆਰ.ਐਮ.ਪੀ ਡਾਕਟਰ ਤਰਸ਼ਪਿੰਦਰਪਾਲ ਸਿੰਘ, ਜੋ ਖ਼ੁਦ ਕੋਰੋਨਾ ਪਾਜ਼ੇਟਿਵ ਸੀ ਤੇ ਕਲੀਨਿਕ ’ਤੇ ਮਰੀਜ਼ਾਂ ਦਾ ਚੈਕਅਪ ਕਰ ਰਿਹਾ ਸੀ, ਜਿਸਦੀ ਸੂਚਨਾ ਪੁਲਿਸ ਨੂੰ ਮਿਲੀ ਸੀ, ਜਿਸ ਤੋਂ ਬਾਅਦ ਪੁਲਿਸ ਨੇ ਡਾਕਟਰ ਖ਼ਿਲਾਫ਼ ਧਾਰਾ 188, 269, 270 ਤੇ 271 ਤਹਿਤ ਮਾਮਲਾ ਦਰਜ ਕਰ ਲਿਆ ਹੈ।
ਵਰਣਨਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਸ੍ਰੀ ਮੁਕਤਸਰ ਸਾਹਿਬ ਤੋਂ ਇੱਕ ਸਰਕਾਰੀ ਡਾਕਟਰ, ਜੋ ਕੋਰੋਨਾ ਪਾਜ਼ੇਟਿਵ ਸੀ, ਸ਼ਹਿਰ ਦੇ ਇੱਕ ਨਿੱਜੀ ਕਲੀਨਿਕ ’ਚ ਮਰੀਜ਼ਾਂ ਦਾ ਚੈਕਅਪ ਕਰਦਾ ਪਾਇਆ ਗਿਆ ਸੀ।