ਰਾਜਿੰਦਰ ਸਿੰਘ ਬਡਹੇੜੀ ਵੱਲੋਂ ਜਾਟ ਆਗੂ ਚੌਧਰੀ ਅਜੀਤ ਸਿੰਘ ਦੇ ਦੇਹਾਂਤ ’ਤੇ ਦੁੱਖ ਪ੍ਰਗਟ
ਚੰਡੀਗੜ੍ਹ, 6 ਮਈ 2021-ਜੱਟ ਮਹਾਂ ਸਭਾ ਦੇ ਕੌਮੀ ਡੈਲੀਗੇਟ ਅਤੇ ਚੰਡੀਗੜ੍ਹ ਦੇ ਸੂਬਾ ਪ੍ਰਧਾਨ ਰਾਜਿੰਦਰ ਸਿੰਘ ਬਡਹੇੜੀ ਨੇ ਜਥੇਬੰਦੀ ਦੇ ਸੀਨੀਅਰ ਨੇਤਾ ਚੌਧਰੀ ਅਜੀਤ ਸਿੰਘ ਕੌਮੀ ਨੇਤਾ ਸਾਬਕਾ ਕੇਂਦਰੀ ਖੇਤੀਬਾੜੀ ਮੰਤਰੀ ਅਤੇ ਲੋਕ ਦਲ ਦੇ ਪ੍ਰਧਾਨ ਲੋਕ ਦਲ ਦੀ ਮੌਤ ’ਤੇ ਗਹਿਰੇ ਦੁੱਖ ਦਾ ਇਜਹਾਰ ਕੀਤਾ ਹੈ।
ਵਰਣਨਯੋਗ ਹੈ ਕਿ ਪੱਛਮੀ ਯੂ.ਪੀ ਦੇ ਮਸ਼ਹੂਰ ਜਾਟ ਨੇਤਾ ਚੌਧਰੀ ਅਜੀਤ ਸਿੰਘ ਦਾ ਕੋਰੋਨਾ ਕਾਰਨ ਦੇਹਾਂਤ ਹੋ ਗਿਆ ਹੈ । ਚੌਧਰੀ ਅਜੀਤ ਸਿੰਘ ਅਤੇ ਉਸ ਦੀ ਪੋਤੀ ਕੋਰੋਨਾ ਪਾਜ਼ੇਟਿਵ ਪਾਏ ਗਏ ਸਨ, ਜਿਸ ਤੋਂ ਬਾਅਦ ਉਨ੍ਹਾਂ ਦਾ ਇਲਾਜ ਗੁਰੂਗ੍ਰਾਮ ਦੇ ਹਸਪਤਾਲ ਵਿੱਚ ਚੱਲ ਰਿਹਾ ਸੀ ਅਤੇ ਉਹ 4 ਮਈ ਤੋਂ ਵੈਂਟੀਲੇਟਰ ਦੀ ਸਪੋਰਟ ’ਤੇ ਸਨ ਅਤੇ ਅੱਜ ਸਵੇਰੇ ਉਨ੍ਹਾਂ ਦੀ ਮੌਤ ਹੋ ਗਈ।
ਚੌਧਰੀ ਰਾਕੇਸ਼ ਟਿਕੈਤ ਕੌਮੀ ਮੀਤ ਪ੍ਰਧਾਨ ਅਤੇ ਚੌਧਰੀ ਯੁੱਧਵੀਰ ਸਿੰਘ ਕੌਮੀ ਜਨਰਲ ਸਕੱਤਰ ਆਲ ਇੰਡੀਆ ਜੱਟ ਮਹਾਂ ਸਭਾ ਨਾਲ ਚੌਧਰੀ ਅਜੀਤ ਸਿੰਘ ਦੀ ਬਹੁਤ ਜ਼ਿਆਦਾ ਨੇੜਤਾ ਸੀ, ਜਿੰਨ੍ਹਾਂ ਇਸ ਵਿਛੋੜੇ ’ਤੇ ਦੁੱਖ ਪ੍ਰਗਟਾਵਾ ਕੀਤਾ।