ਬੰਗਾ ਲਾਗੇ ਸ਼ਾਰਟ ਸਰਕਟ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਅਗਨ ਭੇਟ
ਰਾਜਿੰਦਰ ਕੁਮਾਰ
ਨਵਾਂਸ਼ਹਿਰ ,6 ਮਈ 2021 - ਬੰਗਾ ਨਜਦੀਕੀ ਪਿੰਡ ਸ਼ੁਕਾਰਾਂ ਵਿਖੇ ਬਿਜਲੀ ਦੇ ਸ਼ਾਰਟ ਸਰਕਟ ਹੋਣ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਗਨ ਭੇਟ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਬੰਧਕਾਂ ਵਲੋਂ ਮਿਲੀ ਜਾਣਕਾਰੀ ਅਨੁਸਾਰ ਇਹ ਅੱਗ ਸ੍ਰੀ ਗੁਰੂ ਗ੍ਰੰਥ ਸਾਹਿਬ ਮਹਾਰਾਜ ਜੀ ਦੀ ਪਾਲਕੀ ਪਿੱਛੇ ਲਗਾਏ ਪੱਖੇ ਤੋਂ ਲੱਗੀ ਇਸ ਮੌਕੇ ' ਤੇ ਸ਼੍ਰੋਮਣੀ ਕਮੇਟੀ ਦੇ ਅਧਿਕਾਰੀ ਅਤੇ ਪੁਲਿਸ ਪਾਰਟੀ ਵੀ ਮੌਕੇ 'ਤੇ ਪੁੱਜੀ। ਜਥੇਦਾਰ ਸੁਖਦੀਪ ਸਿੰਘ ਪ੍ਰਧਾਨ ਦੋਆਬਾ ਜ਼ੋਨ ,ਹੋਣਾ ਨਾਲ ਹਲਕਾ ਵਿਧਾਇਕ ਬੰਗਾ ਡਾ ਸੁਖਵਿੰਦਰ ਕੁਮਾਰ ਸੁੱਖੀ ਮੌਕੇ 'ਤੇ ਪਹੁੰਚੇ ਅਤੇ ਵਾਪਰੀ ਘਟਨਾ 'ਤੇ ਦੁੱਖ ਪ੍ਰਗਟ ਕੀਤਾ ।