ਬਾਬੂਸ਼ਾਹੀ ਨਾਲ ਗੱਲਬਾਤ ਕਰਦੇ ਹੋਏ ਐਸ ਐਸ ਪੀ ਪਟਿਆਲਾ ਸ੍ਰੀ ਸੰਦੀਪ ਗਰਗ
ਦੀਦਾਰ ਗੁਰਨਾ
ਪਟਿਆਲਾ 20 ਜੁਲਾਈ : ਐਸ ਐਸ ਪੀ ਪਟਿਆਲਾ ਸ੍ਰੀ ਸੰਦੀਪ ਗਰਗ ਨੇ ਅੱਜ ਕਰੋਨਾ ਤੋਂ ਬਚਾਅ ਸੰਬੰਧੀ ਬਾਬੂਸ਼ਾਹੀ ਨਾਲ ਵਿਸ਼ੇਸ਼ ਤੌਰ ਤੇ ਗੱਲਬਾਤ ਕੀਤੀ , ਉਹਨਾਂ ਕੋਵਿਡ ਤੋ ਠੀਕ ਹੋਣ ਵਾਲੇ ਪਾਜ਼ਟਿਵ ਮਰੀਜ਼ਾਂ ਨੂੰ ਨਿਰੋਗ ਜਿੰਦਗੀ ਜਿਊਣ ਲਈ ਸੁਭਕਾਮਨਾਵਾਂ ਦਿੱਤੀਆ , ਉਨ੍ਹਾਂ ਕਿਹਾ ਕਿ ਕੋਵਿਡ ਮਹਾਂਮਾਰੀ ਦੀ ਗੰਭੀਰ ਬਿਮਰੀ ਦਾ ਇਲਾਜ ਸਿਹਤ ਵਿਭਾਗ ਵੱਲੋਂ ਜਾਰੀ ਸਾਵਧਾਨੀਆਂ ਦੀ ਪਾਲਣਾ ਨਾਲ ਹੀ ਕੀਤਾ ਜਾ ਸਕਦਾ ਹੈ , ਉਨ੍ਹਾਂ ਕਿਹਾ ਕਿ ਘਰੋਂ ਬਾਹਰ ਨਿਕਲਣ ਵੇਲੇ ਮਾਸਕ ਦੀ ਵਰਤੋਂ ਲਾਜ਼ਮੀ ਕਰਨੀ ਚਾਹੀਦੀ ਹੈ ਅਤੇ ਹੱਥਾਂ ਦੀ ਸਫ਼ਾਈ ਦਾ ਵਿਸੇਸ ਧਿਆਨ ਰੱਖਣ ਦੀ ਲੋੜ ਹੈ , ਹਲਕਾ ਬੁਖਾਰ, ਖਾਂਸੀ, ਜੁਖਾਮ ਜਾਂ ਹੋਰ ਲੱਛਣ ਆਦਿ ਹੋਣ ਦੀ ਸੂਰਤ ’ਚ ਸਾਨੂੰ ਤੁਰੰਤ ਨੇੜਲੇ ਹਸਪਤਾਲ ਵਿੱਚ ਜਾ ਕੇ ਮੁੱਢਲੀ ਜਾਂਚ ਅਤੇ ਟੈਸਟ ਕਰਵਾਉਣ ਨੂੰ ਪਹਿਲ ਦੇਣੀ ਚਾਹੀਦੀ ਹੈ
ਉਨ੍ਹਾਂ ਸਮੂਹ ਸਮਾਜਿਕ ਸੰਸਥਾਵਾਂ ਨੂੰ ਵੀ ਅਪੀਲ ਕੀਤੀ ਕਿ ਪਿੰਡਾਂ ਅਤੇ ਸ਼ਹਿਰਾਂ ਵਿੱਚ ਜਾ ਕੇ ਲੋਕਾਂ ਨੂੰ ਜਾਗਰੂਕ ਕਰਨ ਤਾਂ ਕਿ ਇਸ ਬਿਮਾਰੀ ਦਾ ਖਾਤਮਾ ਕੀਤਾ ਜਾ ਸਕੇ , ਉਨ੍ਹਾਂ ਆਖਿਆ ਕਿ ਭਾਵੇਂ ਕਿ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਪੂਰੀ ਵਿਉਂਤਬੰਦੀ ਅਤੇ ਅਹਿਤਿਆਤਾਂ ਦੀ ਪਾਲਣਾ ਕਰਨ ਦੇ ਲਈ ਹਦਾਇਤਾਂ ਜਾਰੀ ਕੀਤੀਆਂ ਜਾ ਰਹੀਆਂ ਹਨ ਪਰ ਕੁੱਝ ਲੋਕ ਅਜੇ ਵੀ ਇਸ ਨੂੰ ਬੇਧਿਆਨੀ ਕਰ ਕੇ ਆਪਣੀ ਜ਼ਿੰਦਗੀ ਨੂੰ ਖ਼ਤਰੇ ਵਿੱਚ ਪਾ ਰਹੇ ਹਨ ਜੋ ਕਿ ਮਨੁੱਖਤਾ ਲਈ ਵੀ ਵੱਡਾ ਖ਼ਤਰਾ ਹੈ , ਸੋ ਸਮੂਹ ਵਿਅਕਤੀਤਵ ਨੂੰ ਆਪਣੇ ਫ਼ਰਜ਼ਾਂ ਦੀ ਪੂਰਤੀ ਦੇ ਲਈ ਅੱਗੇ ਆਉਣਾ ਚਾਹੀਦਾ ਹੈ