ਕੈਪਟਨ ਅਮਰਿੰਦਰ ਸਿੰਘ ਨੇ ਨਵਜੋਤ ਸਿੱਧੂ ਦੀ ਤਾਜਪੋਸ਼ੀ ਸਮਾਗਮ ’ਚ ਆਉਣ ਦਾ ਸੱਦਾ ਕਬੂਲ ਕੀਤਾ : ਕੁਲਜੀਤ ਨਾਗਰਾ, ਸੰਗਤ ਗਿਲਜ਼ੀਆਂ
ਚੰਡੀਗੜ੍ਹ, 22 ਜੁਲਾਈ, 2021: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਵਜੋਤ ਸਿੱਧੂ ਦੀ ਪੰਜਾਬ ਕਾਂਗਰਸ ਪ੍ਰਧਾਨ ਵਜੋਂ ਤਾਜਪੋਸ਼ੀ ਦੇ ਸਮਾਗਮ ਵਿਚ ਆਉਣ ਲਈਸੱਦਾ ਕਬੂਲ ਕਰ ਲਿਆ ਹੈ ਤੇ ਉਹ ਸਮਾਗਮ ਵਿਚ ਸ਼ਾਮਲ ਹੋਣਗੇ।ਇਹ ਜਾਣਕਾਰੀ ਪੰਜਾਬ ਕਾਂਗਰਸ ਦੇ ਵਰਕਿੰਗ ਪ੍ਰਧਾਨ ਕੁਲਜੀਤ ਨਾਗਰਾ ਨੇ ਮੁੱਖ ਮੰਤਰੀ ਨਾਲ ਮੁਲਾਕਾਤ ਹੋਣ ਤੋਂ ਬਾਅਦ ਸਾਂਝੀ ਕੀਤੀ ਹੈ।
ਇਸ ਦੌਰਾਨ ਸੰਗਤ ਸਿੰਘ ਗਿਲਜ਼ੀਆਂ ਨੇ ਕਿਹਾ ਹੈ ਕਿ ਤਾਜਪੋਸ਼ੀ ਸਮਾਗਮ ਤੋਂ ਪਹਿਲਾਂ ਪੰਜਾਬ ਭਵਨ ਵਿਚ ਮੁੱਖ ਮੰਤਰੀ ਵੱਲੋਂ ਮੰਤਰੀਆਂ ਤੇ ਵਿਧਾਇਕਾਂ ਲਈ ਚਾਹ ਪਾਰਟੀ ਰੱਖੀ ਗਈ ਹੈ। ਇਸ ਵਿਚ ਸਾਰੇ ਇਕੱਠੇ ਹੋਣਗੇ।
https://www.facebook.com/BabushahiDotCom/videos/116825493904378